5 Dariya News

ਪੁਲਿਸ ਅਤੇ ਪ੍ਰਸਾਸ਼ਨ ਨਸ਼ੇ ਦੇ ਖਾਤਮੇ ਲਈ ਮਿਲ ਕੇ ਕਰਨਗੇ ਕੰਮ- ਡਿਪਟੀ ਕਮਿਸ਼ਨਰ

ਪੁਲਿਸ ਹਰ ਵੇਲੇ ਤੁਹਾਡੀ ਸਹਾਇਤਾ ਲਈ ਤਿਆਰ-ਪੁਲਿਸ ਕਮਿਸ਼ਨਰ

5 Dariya News

ਅੰਮ੍ਰਿਤਸਰ 07-Dec-2023

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸ਼ਖਤ ਕਾਨੂੰਨੀ ਕਾਰਵਾਈ ਕਰਨੀ ਹੈ ਸਬੰਧੀ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਲੋਕਾਂ ਦੀ ਸਹਾਇਤਾ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਸਿਮਨਰ ਨੇ ਕਿਹਾ ਕਿ ਨਸ਼ਾ ਦੇ ਖਾਤਮੇ ਲਈ ਪੁਲਿਸ ਪ੍ਰਸਾਸ਼ਨ ਅਤੇ ਜਿਲ੍ਹਾ ਪ੍ਰਸਾਸ਼ਨ ਮਿਲ ਕੇ ਕੰਮ ਕਰ ਰਹੇ ਹਨ। ਉਨਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ, ਐਨ.ਜੀ.ਓ. ਸੰਸਥਾਵਾਂ ਦੇ ਪ੍ਰਤੀਨੀਤੀਆਂ, ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਨ ਨਸ਼ੇ ਦੇ ਖਾਤਮੇ ਲਈ ਅੱਗੇ ਆਉਣ। ਉਨਾਂ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖੋਖਲਾ ਕਰ ਰਿਹਾ ਹੈ। ਸ੍ਰੀ ਥੋਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਸਕੂਲ ਅਤੇ ਕਾਲਜ ਪੱਧਰ ’ਤੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਵਾਉਣ।  

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਪ੍ਰਤੀ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਸਾਨੂੰ ਸਭ ਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਪੰਜਾਬ ਨੂੰ ਬਚਾਉਣ ਲਈ  ਅੱਗੇ ਆਈਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੁਲਿਸ ਕਮਿਸ਼ਨਰ ਸ੍ਰ: ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਹਰ ਵੇਲੇ ਤੁਹਾਡੀ ਸੇਵਾ ਲਈ ਤਿਆਰ ਹੈ। ਉਨਾਂ ਮੀਟਿੰਗ ਵਿੱਚ ਹਾਜ਼ਰ ਡਰੱਗ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਖਾਸ ਧਿਆਨ ਰੱਖਣ ਦੇ ਕਿ ਜਿਹੜੇ ਕੈਮਿਸਟ ਨਸ਼ੇ ਦਾ ਵਪਾਰ ਕਰਦੇ ਹਨ ’ਤੇ ਸਖ਼ਤ ਕਾਰਵਾਈ ਕਰਨ ਅਤੇ ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ ਜਾਵੇ।

ਪੁਲਿਸ ਕਮਿਸ਼ਨਰ ਨੇ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਇਕ ਮਹੀਨੇ ਦੇ ਅੰਦਰ-ਅੰਦਰ ਸਾਰੇ ਕੈਮਿਸਟ ਆਪਣੀ ਦੁਕਾਨਾਂ ਦੇ ਬਾਹਰ ਸੀ.ਸੀ.ਟੀ.ਵੀ. ਕੈਮਰੇ ਜ਼ਰੂਰ ਲਗਵਾਉਣ।  ਪੁਲਿਸ ਕਮਿਸ਼ਨਰ ਨੇ ਕਿਹਾ ਕਿ ਝੋਲਾ ਛਾਪ ਡਾਕਟਰਾਂ ’ਤੇ ਵੀ ਨਿਗਰਾਨੀ ਰੱਖੀ ਜਾਵੇ ਅਤੇ ਇਨਾਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਸਖ਼ਤ ਨਿਰਦੇਸ਼ ਹਨ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਐਸ.ਡੀ.ਐਮ. ਅਜਨਾਲ ਸ: ਰਵਿੰਦਰ ਸਿੰਘ,  ਆਈ.ਪੀ.ਐਸ. ਸ੍ਰੀ ਅਭਿਮਨਯੂ ਰਾਣਾ, ਡੀ.ਐਸ.ਪੀ. ਪਰਵਿੰਦਰ ਕੌਰ ਅਤੇ ਸੁਰਿੰਦਰ ਸਿੰਘ, ਪੁਲਿਸ ਅਧਿਕਾਰੀ ਸ੍ਰੀ ਵਰਿੰਦਰ ਸਿੰਘ ਖੋਸਾ, ਸਹਾਇਕ ਡਿਪਟੀ ਕਮਿਸ਼ਨਰ ਸ੍ਰੀ ਵਿਵੇਕ ਮੋਦੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਸ੍ਰੀ ਅਸੀਸਇੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਕੁਲਦੀਪ ਕੌਰ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓ. ਦੇ ਨੁਮਾਇੰਦੇ ਅਤੇ ਡਾਕਟਰ ਹਾਜ਼ਰ ਸਨ।