5 Dariya News

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮਾਘੀ ਮੇਲੇ ਸਬੰਧੀ ਵੱਖ-ਵੱਖ ਥਾਵਾਂ ਦਾ ਲਿਆ ਜਾਇਜ਼ਾ

5 Dariya News

ਸ੍ਰੀ ਮੁਕਤਸਰ ਸਾਹਿਬ 08-Dec-2023

ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਅਤੇ ਆਵਾਜਾਈ ਤੇ ਸੰਚਾਰੂ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਡਾ. ਰੂਹੀ ਦੁੱਗ ਨੇ ਦੌਰਾ ਕਰਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਉਨ੍ਹਾਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਰੋਡ, ਫਿਰੋਜ਼ਪੁਰ ਰੋਡ, ਪਿੰਡ ਉਦੇਕਰਨ, ਗੁਰੂਹਰਸਰਾਏ ਰੋਡ ਪਸ਼ੂ ਮੇਲੇ ਗਰਾਉਂਡ, ਟਿੱਬੀ ਸਾਹਿਬ ਰੋਡ, ਪਿੰਡ ਕਬਰਵਾਲਾ, ਜਲਾਲਾਬਾਦ ਰੋਡ ਅਤੇ ਮਲੋਟ ਰੋਡ ਵਿਖੇ  ਪਾਰਕਿੰਗ ਆਦਿ ਥਾਵਾਂ ਦਾ ਜਾਇਜ਼ਾ ਲਿਆ ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਭਾਗੀਰਥ ਮੀਨਾ, ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਸ੍ਰੀ ਕੰਵਰਜੀਤ ਸਿੰਘ, ਕਾਰਜ ਸਾਧਕ ਅਫ਼ਸਰ, ਸ੍ਰੀ ਰਜਨੀਸ਼ ਗਿਰਧਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।