ਕੌਮੀ ਲੋਕ ਅਦਾਲਤ ਵਿੱਚ 5219 ਤੋਂ ਵੱਧ ਕੇਸਾਂ ਦਾ ਨਿਪਟਾਰਾ
ਸਥਾਈ ਲੋਕ ਅਦਾਲਤ ਸਮੇਤ ਕੁੱਲ 10 ਬੈਂਚ ਲਗਾ ਕੇ ਵੱਖ ਵੱਖ ਕੇਸਾਂ ਦਾ ਕੀਤਾ ਨਿਪਟਾਰਾ
5 Dariya News
ਫਤਹਿਗੜ੍ਹ ਸਾਹਿਬ 09-Dec-2023
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲਗਾਈ ਗਈ ਕੌਮੀ ਲੋਕ ਅਦਾਲਤ ਵਿੱਚ 5219 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ ਸਮੇਤ ਬਾਕੀ ਲੋਕ ਅਦਾਲਤ ਬੈਚਾਂ ਵਲੋਂ ਕੀਤੇ ਯਤਨਾਂ ਸਦਕਾ ਪੁਰਾਣੇ ਚਲਦੇ ਕੇਸਾਂ ਨੂੰ ਨਿਪਟਾਇਆ ਗਿਆ ਅਤੇ ਵਿਵਾਹਿਕ ਜੋੜਿਆਂ ਨੂੰ ਮਿਲਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਗੁਪਤਾ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਥਾਈ ਲੋਕ ਅਦਾਲਤ ਸਮੇਤ ਕੁੱਲ 10 ਲੋਕ ਅਦਾਲਤ ਦੇ ਬੈਂਚ ਲੱਗੇ ਸਨ। ਜਿਸ ਵਿੱਚ ਸਾਰੇ ਪ੍ਰਕਾਰ ਨਾਲ ਸਬੰਧਤ ਕੇਸ ਜਿਵੇਂ ਕਿ ਰਾਜ਼ੀਨਾਮੇ ਯੋਗ ਫੌਜ਼ਦਾਰੀ ਕੇਸ, ਚੈਕ ਬਾਉਂਸ ਦੇ ਕੇਸ, ਮੋਟਰ ਐਕਸੀਡੈਂਟ ਕੇਸ, ਵਿਵਾਹਿਕ ਅਤੇ ਪਰਿਵਾਰਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ , ਬੈਂਕ ਰਿਕਵਰੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਚਲਦੇ ਅਤੇ ਪ੍ਰੀ ਲੰਬਿਤ ਕੇਸ ਫੈਸਲੇ ਲਈ ਰੱਖੇ ਗਏ ਸਨ,
ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਅਥਾਰਟੀ ਵਲੋਂ ਅੱਜ ਦੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਦਾ ਉਪਰਾਲਾ ਕੀਤਾ ਗਿਆ ਤਾਂ ਜੋ ਪਬਲਿਕ ਤੇ ਲੰਮੇ ਸਮੇਂ ਤੋ ਚਲਦੇ ਹੋਏ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਖਤਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਸਾਰੇ ਪ੍ਰਕਾਰ ਦੇ ਕੇਸਾਂ ਨੂੰ ਮਿਲਾ ਕੇ ਕੁੱਲ 5219ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 22 ਕਰੋੜ ਤੋਂ ਵੱਧ ਰਕਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਪਾਰਟੀਆਂ ਅਤੇ ਵਕੀਲਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮੁੱਖ ਤੌਰ ਤੇ 3 ਪੰਜ ਸਾਲਾ ਕੇਸਾਂ ਨੂੰ ਲੋਕ ਅਦਾਲਤ ਰਾਹੀਂ ਨਿਪਟਾਇਆ ਗਿਆ ਅਤੇ ਨਿਬੜੇ ਕੇਸਾਂ ਵਿਚੋਂ 7 ਝਗੜ ਰਹੇ ਵਿਵਾਹਿਕ ਜੋੜਿਆਂ ਨੂੰ ਲੋਕ ਅਦਾਲਤ ਵਿੱਚ ਫੈਮਲੀ ਕੋਰਟ ਦੇ ਬੈਂਚ ਰਾਹੀਂ ਸਮਝਾ ਕੇ ਇਕੱਠੇ ਕੀਤੇ ਗਿਆ ਅਤੇ ਉਹਨਾਂ ਦਾ ਵਿਵਾਹਿਕ ਜੀਵਨ ਫਿਰ ਤੋਂ ਖੁਸ਼ੀਆਂ ਭਰਿਆ ਹੋ ਗਿਆਅਤੇ ਚੈੱਕ ਬਾਉਂਸ ਦੇ ਮਾਮਲਿਆਂ ਵਿਚ ਦੋ ਦੋਸਤਾਂ ਦੇ ਆਪਸ ਵਿਚ ਚਲ ਰਹੇ 6 ਕੇਸਾਂ ਦਾ 65 ਲੱਖ ਰੁਪਏ ਦੀ ਰਕਮ ਵਿਚ ਨਿਬੇੜਾ ਕਰਵਾਇਆ ਗਿਆ। ਇਸੇ ਤਰੀਕੇ ਨਾਲ ਇਕ ਭਾਵਨਾਤਮਕ ਪਲ ਵਿਚ ਇਕ ਔਰਤ ਜਿਸ ਦਾ ਕਿ ਕੇਸ ਨਿਬੜਨ ਕਰਕੇ ਉਨ੍ਹਾਂ ਦਾ ਮਨ ਭਰ ਗਿਆ ਸੀ ਨੂੰ ਨਿਆਂਇਕ ਅਧਿਕਾਰੀ ਵਲੋਂ ਗੱਲਵਕੜੀ ਪਾ ਕੇ ਦਿਲਾਸਾ ਦਿੱਤਾ ਗਿਆ। ਇਸ ਲੋਕ ਅਦਾਲਤ ਵਿੱਚ ਸਾਰੀਆਂ ਬੈਕਾਂ ਦੇ ਪ੍ਰਤੀਨਿਧੀਆਂ ਨੇ ਵੀ ਉੱਚੇਚੇ ਤੌਰ ਤੇ ਭਾਗ ਲੈਕੇ ਵੱਡੀ ਗਿਣਤੀ ਵਿੱਚ ਕੇਸਾਂ ਦਾ ਸਥਾਈ ਲੋਕ ਅਦਾਲਤ ਵਿੱਚ ਨਿਪਟਾਰਾ ਕਰਵਾਇਆ ਗਿਆ, ਇਹ ਵੀ ਦੱਸਣਯੋਗ ਹੈ ਕਿ ਸਥਾਈ ਲੋਕ ਅਦਾਲਤ ਵਿੱਚ 18 ਪ੍ਰਕਾਰ ਦੀਆਂ ਪਬਲਿਕ ਨਾਲ ਸਬੰਧਿਤ ਸੇਵਾਵਾਂ ਦੇ ਕੇਸ ਰੱਖੇ ਜਾਂਦੇ ਹਨ ਅਤੇ ਇਹ ਸਥਾਈ ਲੋਕ ਅਦਾਲਤ ਰੋਜ ਲੱਗਦੀ ਹੈ।
ਇਸ ਮੌਕੇ ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਆਮ ਪਬਲਿਕ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਭਾਗ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।
J