ਸਿਹਤ ਵਿਭਾਗ ਵੱਲੋਂ ਮੁਹਿੰਮ ਦੇ ਪਹਿਲੇ ਦਿਨ 27241 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 53 ਪ੍ਰਤੀਸ਼ਤ ਟੀਚਾ ਕੀਤਾ ਹਾਸਲ : ਸਿਵਲ ਸਰਜਨ
ਅਮਲੋਹ ਤੋਂ ਪੋਲੀਓ ਬੂੰਦਾਂ ਪਿਲਾ ਕੇ ਸਿਵਲ ਸਰਜਨ ਨੇ ਮੁਹਿੰਮ ਦੀ ਕੀਤੀ ਸੁਰੂਆਤ।
5 Dariya News
ਫਤਿਹਗੜ੍ਹ ਸਾਹਿਬ 10-Dec-2023
ਨੈਸ਼ਨਲ ਪਲਸ ਪੋਲਿਓ ਰਾਊਡ ਦੀ ਸ਼ੁਰੂਆਤ ਸਿਵਲ ਸਰਜਨ ਫਤਿਹਗੜ੍ਹ ਸਾਹਿਰ ਡਾ: ਦਵਿੰਦਰਜੀਤ ਕੌਰ ਵਲੋ ਅਮਲੋਹ ਵਿਖੇ ਬੱਚਿਆ ਨੂੰ ਪੋਲਿਓ ਰੋਕੂ ਬੂੰਦਾ ਪਿਲਾ ਕੇ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਡਾ. ਦਵਿੰਦਰਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਨਿਜੀ ਜਿੰਮੇਵਾਰੀ ਸਮਝਦੇ ਹੋਏ ਆਪਣੇ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਦਵਾਈ ਜ਼ਰੂਰ ਪਿਲਾਉਣ।
ਉਨ੍ਹਾਂ ਦੱਸਿਆ ਕਿ ਅਗਲੇ ਦੋ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ—ਘਰ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਟੀਕਾਕਰਣ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਹਿਲੇ ਦਿਨ ਜਿਲ੍ਹੇ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 366 ਬੂਥਾਂ, 15 ਟ੍ਰਾਂਜਿਟ ਪੁਇੰਟ ਅਤੇ 30 ਮੋਬਾਈਲ ਟੀਮਾਂ ਨੇ 27241 ਬੱਚਿਆਂ ਨੂੰ ਪੋਲਿਓ ਬੰਦੂਾਂ ਪਿਲਾਕੇ 53 ਪ੍ਰਤੀਸਤ ਟੀਚਾ ਹਾਸਲ ਕੀਤਾ ।ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਵਲੋਂ ਭੱਠਿਆਂ, ਝੂਗੀਆਂ ਝੌਪੜੀਆਂ, ਪਥੇਰਾ , ਅਨਾਜ ਮੰਡੀਆਂ ਤੇ ਦੂਰ ਦਰਾਡੇ ਦੇ ਏਰੀਏ ਵਿਚ ਤੇ ਬਾਕੀ ਟੀਮਾਂ ਵਲੋਂ ਬੂਥਾਂ ਤੇ ਰਹਿ ਕੇ ਹੀ 0 ਤੋਂ 5 ਸਾਲ ਦੇ ਬੱਚਿਆਂਨੂੰ ਪੋਲਿਓ ਬੂੰਦਾਂ ਪਿਲਈਆਂ ਗਈਆਂ ਤੇ 75 ਬਲਾਕ ਪੱਧਰ ਤੋਂ ਸੁਪਰਵਾਈਜਰਾਂ ਵਲੋਂ ਬੂਥਾਂ ਉਤੇ ਰੈਗੂਲਰ ਵਿਜਟ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਨੂੰ ਅਗਲੇ ਦੋ ਦਿਨ ਘਰ ਘਰ ਜਾ ਕੇ ਟੀਮਾਂ ਵਲੋ ਪੋਲਿਓ ਬੂੰਦਾ ਪਿਲਾਈਆ ਜਾਣਗੀਆਂ ਤੇ ਇਸ ਕੰਮ ਲਈ 573 ਟੀਮਾਂ ਦਾ ਗਠਨ ਕੀਤਾ ਗਿਆ ਤੇ ਮੋਬਾਈਲ ਟੀਮਾਂ ਆਪਣਾ ਕੰਮ ਪਹਿਲੇ ਦਿਨ ਵਾਂਗ ਹੀ ਕੰਮ ਕਰਨਗੀਆਂ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਲਾਜਿੰਦਰਜੀਤ ਵਰਮਾਂ, ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ, ਡਾ ਦੀਪਤੀ, ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਫਾਰਮਾਸਿਸਟ ਦਵਿੰਦਰ ਸਿੰਘ, ਸਟਾਫ ਨਰਸ ਕ੍ਰਿਸ਼ ਤੇ ਹੋਰ ਹਾਜ਼ਰ ਸਨ।