ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮਲੋਟ ਤੋਂ ਸ੍ਰੀ ਸਾਲਾਸਰ ਧਾਮ ਲਈ ਐਸ.ਡੀ.ਐਮ. ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ, ਸਲਾਘਾਯੋਗ ਉਪਰਾਲਾ
5 Dariya News
ਮਲੋਟ 19-Dec-2023
ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁੁਰੂ ਕੀਤੀ ਮੱੁਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਲੋਟ ਤੋਂ ਸ੍ਰੀ ਸਾਲਾਸਰ ਧਾਮ ਲਈ ਪਹਿਲੀ ਬੱਸ ਨੂੰ ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਬੱਸ ਵਿੱਚ 41 ਸ਼ਰਧਾਲੂ ਧਾਰਮਿਕ ਸਥਾਨ ਦੇ ਦਰਸ਼ਨਾਂ ਲਈ ਗਏ ਹਨ।
ਇਸ ਮੌਕੇ ਬੋਲਦਿਆਂ ਐਸ.ਡੀ.ਐਮ. ਨੇ ਕਿਹਾ ਕਿ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, ਮੰਤਰੀ ਪੰਜਾਬ ਦੇ ਯਤਨਾ ਸਦਕਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਰਹਿਣ,ਸਹਿਣ, ਖਾਣੇ ਦਾ ਪ੍ਰਬੰਧ ਪਹਿਲਾਂ ਹੀ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਸ੍ਰੀ ਰਮੇਸ਼ ਕੁਮਾਰ ਦਫਤਰ ਇੰਚਾਰਜ ਆਮ ਆਦਮੀ ਪਾਰਟੀ (ਮਲੋਟ ) ਨੇ ਕਿਹਾ ਕਿ ਬਹੁੁਤ ਸਾਰੇ ਕਾਰਨਾਂ ਕਰਕੇ ਕੁੁਝ ਲੋਕ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ ਸਨ ਪਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਅਜਿਹੇ ਲੋਕ ਆਪਣੇ ਧਾਰਮਿਕ ਸਥਾਨਾਂ ਤੇ ਸ਼ਰਧਾ ਨਾਲ ਦਰਸ਼ਨ ਕਰ ਸਕਣਗੇ। ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਕਿੱਟ ਵੀ ਦਿੱਤੀ ਗਈ। ਇਸ ਮੌਕੇ ਸ੍ਰੀ ਜਤਿੰਦਰਪਾਲ ਸਿੰਘ ਤਹਿਸੀਲਦਾਰ ਮਲੋਟ, ਸ੍ਰੀ ਗਗਨਦੀਪ ਸਿੰਘ, ਸ੍ਰੀ ਜਗਦੀਸ਼ ਸ਼ਰਮਾ ਵੀ ਮੌਜੂਦ ਸਨ।