5 Dariya News

ਨਵ ਨਿਯੁਕਤ ਸਿਵਲ ਸਰਜਨ ਡਾ ਨਵਜੋਤ ਕੌਰ ਨੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਨਾਲ ਕੀਤੀ ਮੀਟਿੰਗ

ਸਿਵਿਲ ਸਰਜਨ ਨੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੀਤੀਆਂ ਹਦਾਇਤਾਂ

5 Dariya News

ਸ੍ਰੀ ਮੁਕਤਸਰ ਸਾਹਿਬ 22-Dec-2023

ਨਵ ਨਿਯੁਕਤ ਸਿਵਲ ਸਰਜਨ ਡਾ ਨਵਜੋਤ ਕੌਰ ਨੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਨਾਲ  ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਲੋਕਾਂ ਨਾਲ ਵਧੀਆ ਵਿਵਹਾਰ ਕਰਨ ਅਤੇ ਉਨ੍ਹਾ ਨੂੰ ਪਹਿਲ ਦੇ ਅਧਾਰ ਤੇ  ਵਧੀਆਂ ਸਿਹਤ ਸੇਵਾਵਾਂ ਦੇਣ ਲਈ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੀਤੀਆਂ ਹਦਾਇਤਾਂ ਕੀਤੀਆਂ ਗਈਆਂ।

ਇਸ ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗ੍ਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵਿਚਾਰ ਵਿਟਾਦਰਾਂ ਕੀਤਾ ਗਿਆ। ਡਾ. ਨਵਜੋਤ ਕੌਰ ਨੇ ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਨਾਇਆ ਜਾਵੇ ਅਤੇ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ ।

ਸਿਹਤ ਸੰਸਥਾਵਾਂ ਦੇ ਮਰੀਜਾਂ ਲਈ ਲਗਾਏ ਬੈਡਾਂ, ਮਰੀਜਾਂ ਦੇ ਬੈਠਣ ਲਈ ਲਗਾਈਆਂ ਕੁਰਸੀਆਂ, ਆਮ ਲੋਕਾਂ ਲਈ ਪੀਣ ਵਾਲਾ ਪਾਣੀ ਦੀ ਰੋਜਾਨਾ ਪੱਧਰ ਤੇ ਇੰਸਪੈਕਸ਼ਨ ਸਬੰਧਤ ਇੰਚਾਰਜ ਵਲੋਂ ਕੀਤੀ ਜਾਵੇ ਤਾਂ ਜੋ ਹਸਪਤਾਲਾਂ ਵਿਚ ਆਉਣ ਵਾਲੇ ਮਰੀਜਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਨ੍ਹਾ ਕਿਹਾ ਕਿ ਸਾਰੀਆਂ ਐਬੂਲ਼ੈਂਸਾਂ ਸਮੇਤ 108 ਐਬੂਲੈਂਸ ਵਿਚ ਸਾਰੇ ਇਕਿਊਪਮੈਂਟ ਚਾਲੂ ਹਾਲਤ ਵਿਚ ਹੋਣੇ ਚਾਹੀਦੇ ਹਨ।

ਸਾਰੀਆਂ ਵੀਲ ਚੇਅਰਾਂ ਅਤੇ ਸਟਰੇਚਰ ਸਾਫ ਸੁਥਰੇ ਹੋਣੇ ਚਾਹੀਦੇ ਹਨ ਅਤੇ ਉਨ੍ਹਾ ਤੇ ਗੱਦੀਆਂ ਲੱਗੀਆਂ ਹੋਣ ਅਤੇ ਸਾਫ ਚਾਦਰਾਂ ਵਿਛੀਆਂ ਹੋਣ।ਉਨ੍ਹਾ ਵਲੋਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਚਾਲੂ ਹਾਲਤ ਵਿਚ ਰੱਖਣ ਲਈ ਹਦਾਇਤ ਕੀਤੀ ਗਈ।ਮੀਟਿੰਗ ਦੋਰਾਨ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਉਹ ਹਸਪਤਾਲਾਂ ਵਿਚ ਆਉਣ ਵਾਲੇ ਮਰੀਜਾਂ ਦੀ ਸੇਵਾ ਕਰਨ ਲਈ ਅਣਥੱਕ ਯਤਨ ਕਰਨਗੇ।

ਇਸ ਸਮੇਂ ਜੇ.ਐਸ.ਵਾਈ, ਆਸ਼ਾ ਵਰਕਰਾਂ ਦੇ ਕੰਮ ਦੀ ਸਮੀਖਿਆ, ਟੀਕਾਕਰਣ ਪ੍ਰੋਗਰਾਮ, ਕੋਟਪਾ ਐਕਟ, ਐਨ.ਵੀ.ਬੀ.ਡੀ.ਸੀ.ਪੀ., ਪਰਿਵਾਰ ਨਿਯੋਜਨ ਪ੍ਰੋਗਰਾਮਾਂ ਸਬੰਧੀ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ। ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਾਰੀਆਂ ਸਕੀਮਾਂ ਦੇ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਦੀ ਹਦਾਇਤਾਂ ਦਿੱਤੀਆਂ ਗਈਆਂ।ਇਸ ਸਮੇਂ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ , ਡਾ. ਬੰਦਨਾ ਬਾਂਸਲ ਡੀ.ਐਮ.ਸੀ., ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ,ਡਾ. ਪ੍ਰਭਜੀਤ ਸਿੰਘ ਗੁਲਾਟੀ, ਡਾ. ਰਸ਼ਮੀ ਚਾਵਲਾ, ਡਾ. ਸੁਨੀਲ ਬਾਂਸਲ, ਡਾ. ਕੁਲਤਾਰ ਸਿੰਘ,  ਡਾ. ਰਾਹੁਲ ਜਿੰਦਲ,  ਡਾ ਦੀਪਕ ਰਾਏ, ਡਾ. ਪਵਨ ਮਿੱਤਲ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਸੁਮਨਜੌਤ, ਸੁਰਿੰਦਰਪਾਲ ਸਿੰਘ ,ਭਗਵਾਨ ਦਾਸ, ਸਰਬਜੀਤ ਸਿੰਘ ਕੋਲਡ ਚੇਨ ਅਫਸਰ, ਸੁਨੀਲ ਕੁਮਾਰ ਡੀ.ਐਸ.ਏ., ਰਵਿੰਦਰ ਗਰੋਵਰ ਈ.ਪੀ.ਆਈ. ਅਸਿਸਟੈਂਟ, ਭੁਪਿੰਦਰ ਸਿੰਘ ਪੀ.ਏ. ਆਦਿ ਹਾਜਰ ਸਨ।