5 Dariya News

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਕੀਤੀ ਮੀਟਿੰਗ

ਵਿਦਿਆਰਥੀਆਂ ਨੂੰ ਚੰਗੀ ਜੀਵਨ ਸ਼ੈਲੀ ਨਾਲ ਜਿਉਣ ਲਈ ਕੀਤਾ ਪ੍ਰੇਰਿਤ

5 Dariya News

ਸ੍ਰੀ ਮੁਕਤਸਰ ਸਾਹਿਬ 29-Dec-2023

ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਕੂਲ਼ ਆਫ ਐਮੀਨੈਂਸ ਬਰੀਵਲਾ, ਸਕੂਲ਼ ਆਫ ਐਮੀਨਂੈਸ ਅਬੁਲ ਖੁਰਾਣਾ ਅਤੇ ਸਕੂਲ਼ ਆਫ ਐਮੀਨੈਸ ਲੰਬੀ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਜਿਟ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਗਈ। ਇਸ ਮੌਕੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਹਾਲ ਵਿਚ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ। 

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਚੰਗੀ ਜੀਵਨ ਸ਼ੈਲੀ ਨਾਲ ਜਿੰਦਗੀ ਜਿਉਣ ਲਈ ਪ੍ਰੇਰਿਤ ਕੀਤਾ ਅਤੇ ਕਾਮਯਾਬ ਹੋਣ ਦੇ ਗੁਰ ਦੱਸੇੇ। ਇਸ ਮੋਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਰੋਜਗਾਰ ਪ੍ਰਾਪਤ ਕਰਨ ਲਈ ਵਿਦੇਸ਼ਾਂ ਵਿਚ ਜਾਣ ਦੀ ਬਿਜਾਏ ਆਪਣੇ ਦੇਸ਼ ਵਿਚ ਰਹਿੰਦੇ ਹੋਏ ਮੇਹਨਤ ਕਰਕੇ ਚੰਗੇ ਤੋਂ ਚੰਗਾ ਮੁਕਾਮ ਹਾਸਲ ਕਰਨ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਆਪਣੇ ਤਜੁਰਬੇ ਵੀ ਸਾਂਝੇ ਕੀਤੇ ਤਾਂ ਜ਼ੋ ਵਿਦਿਆਰਥੀ ਆਪਣੀ ਜਿੰਦਗੀ ਦੇ ਟੀਚੇ ਨੂੰ ਪ੍ਰਾਪਤ ਕਰ ਸਕਣ।

ਅੰਤ ਵਿਚ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਚੰਗੇ ਭਵਿਖ ਲਈ ਸੁਭਕਾਮਨਾਵਾਂ ਦਿਤੀਆਂ। ਇਸ ਮੌਕੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਦੇ ਵੱਖ—ਵੱਖ ਵਿਭਾਗਾਂ ਦੇ ਕੰਮਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਜਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰੀ ਅਜੈ ਸ਼ਰਮਾ, ਪ੍ਰਿੰਸੀਪਲ ਸਤਨਾਮ ਸਿੰਘ, ਪ੍ਰਿੰਸੀਪਲ ਅਜੈ ਕੁਮਾਰ, ਹੈਡਮਾਸਟਰ ਹਰਮੀਤ ਸਿੰਘ ਬੇਦੀ ਅਤੇ ਅਧਿਆਪਕ ਹਾਜ਼ਰ ਸਨ।