ਸਿਹਤ ਵਿਭਾਗ ਵਲੋਂ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਸਬੰਧੀ ਕੀਤਾ ਜਾਗਰੁਕਤਾ ਕਲੰਡਰ ਜਾਰੀ
ਡਾ ਨਵਜੋਤ ਕੌਰ ਸਿਵਲ ਸਰਜਨ ਵਲੋਂ ਸਾਂਸ ਪ੍ਰੋਗਰਾਮ ਸਬੰਧੀ ਜਾਗਰੁਕਤਾ ਕਲੰਡਰ ਕੀਤਾ ਜਾਰੀ:
5 Dariya News
ਸ੍ਰੀ ਮੁਕਤਸਰ ਸਾਹਿਬ 12-Jan-2024
ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਸਬੰਧੀ ਜਾਗਰੁਕਤਾ ਕਲੰਡਰ 2024 ਜਾਰੀ ਕੀਤਾ ਗਿਆ ਜੋ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਂ ਵਿਚ ਲਗਾਇਆ ਜਾਵੇਗਾ ਅਤੇ ਹੋਰ ਪਬਲਿਕ ਥਾਵਾਂ ਤੇ ਵੀ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਨਮੂਨਿਆ ਦੀ ਬੀਮਾਰੀ ਸਬੰਧੀ ਜਾਗਰੁਕ ਕੀਤਾ ਜਾ ਸਕੇ। ਇਸ ਸਮੇਂ ਡਾ ਨਵਜੋਤ ਕੌਰ ਸਿਵਲ ਸਰਜਨ ਨੇ ਕਿਹਾ ਕਿ ਜੇਕਰ ਨਮੂਨੀਆ ਦੀ ਜਲਦੀ ਪਛਾਣ ਕਰਕੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਘਾਤਕ ਸਿੱਧ ਹੋ ਸਕਦਾ ਹੈ ।
ਪੰਜ ਸਾਲ ਤੱਕ ਦੇ ਬੱਚਿਆਂ ਵਿਚ ਹੋਣ ਵਾਲੀਆਂ ਮੌਤਾ ਦਾ ਨਮੂਨੀਆ ਮੁੱਖ ਕਾਰਨ ਹੈ, ਜੋ ਕਿ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ । ਉਨ੍ਹਾਂ ਕਿਹਾ ਕਿ ਨਮੂਨੀਆਂ ਇਕ ਗੰਭੀਰ ਬਿਮਾਰੀ ਹੈ, ਇਸ ਲਈ ਘਰੇਲੂ ਇਲਾਜ ਵਿਚ ਸਮਾਂ ਨਾ ਗਵਾਇਆ ਜਾਵੇ ਅਤੇ ਇਸ ਦੇ ਲੱਛਣਾਂ ਦੀ ਜਲਦੀ ਪਛਾਣ ਕਰਕੇ ਮਰੀਜ ਨੂੰ ਤੁਰੰਤ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਮੂਨਿਆਂ ਤੋਂ ਬਚਾਅ ਅਤੇ ਇਸਦੇ ਇਲਾਜ ਸਬੰਧੀ “ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰੀਲਾਇਜ਼ ਨਮੂਨੀਆ ਸਕਸੈਸਫੁੱਲੀ” (ਸਾਂਸ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ।
ਜਿਸ ਤਹਿਤ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ, ਨਮੂਨੀਆ ਦੀ ਜਲਦੀ ਪਛਾਣ ਕਰਕੇ ਇਸਦਾ ਇਲਾਜ ਕਰਨਾ ਅਤੇ ਗੰਭੀਰ ਨਮੂਨੀਆ ਵਾਲੇ ਕੇਸਾਂ ਨੂੰ ਜਲਦੀ ਹਸਪਤਾਲਾਂ ਵਿੱਚ ਲੈਕੇ ਜਾਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿਲ੍ਹੇ ਵਿੱਚ ਕੰਮ ਕਰਦੇ ਕਮਿਊਨਿਟੀ ਹੈਲਥ ਅਫਸਰਾ ਅਤੇ ਐਮ.ਪੀ.ਐਚ.ਡਬਲਯੂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰ ਸਕਣ । ਉਨ੍ਹਾ ਕਿਹਾ ਕਿ ਨਮੂਨੀਆ ਤੋਂ ਬਚਣ ਲਈ ਸਾਨੂੰ ਆਪਣੇ ਹੱਥਾਂ ਨੂੰ ਵਾਰ ਵਾਰ ਥੋਣਾ ਚਾਹੀਦਾ ਹੈ ਤਾਂ ਜੋ ਬੈਕਟੀਰੀਆ ਨੂੰ ਰੋਕਣ ਵਿਚ ਮਦਦ ਮਿਲ ਸਕੇ ।
ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਜਰੂਰ ਪਿਲਾਉਣਾ ਚਾਹੀਦਾ ਹੈ ਅਤੇ 6 ਮਹੀਨੇ ਤੱਕ ਸਿਰਫ ਮਾ ਦਾ ਦੁੱਧ ਪਿਲਾਉਣਾ ਚਾਹੀਦਾ ਹੈ, ਸਰਦੀਆਂ ਵਿਚ ਬੱਚਿਆਂ ਨੂੰ ਗਰਮ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਜਮੀਨ ਤੇ ਨੰਗੇ ਪੈਰ ਨਾ ਤੁਰਨ ਦਿਉ । ਉਹਨਾਂ ਕਿਹਾ ਕਿ ਬੱਚਿਆਂ ਦਾ ਸਮੇਂ ਸਿਰ ਅਤੇ ਸੰਪੂਰਣ ਟੀਕਾਕਰਨ ਜਰੂਰ ਕਰਵਾਇਆ ਜਾਵੇ । ਬੱਚਿਆਂ ਦੇ ਨੇੜੇ ਧੁੰਆਂ ਨਾ ਹੋਣ ਦਿਉ । ਇਹਨਾਂ ਸਾਵਧਾਨੀਆਂ ਨਾਲ ਅਸੀਂ ਨਮੂਨੀਆਂ ਦੀ ਬੀਮਾਰੀ ਤੋਂ ਆਪਣੇ ਆਪ ਨੂੰ ਅਤੇ ਆਪਣੇ ਬੱਚਿਆਂ ਨੂੰ ਬਚਾ ਸਕਦੇ ਹਾਂ ।
ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਦੀਪਕ ਕੁਮਾਰ ਡੀ.ਪੀ.ਐਮ., ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸੁਰਿੰਦਰ ਸਿੰਘ ਐਮ.ਈ.ਓ, ਰਵਿੰਦਰ ਗਰੋਵਰ, ਪ੍ਰਭਜੀਤ ਸਿੰਘ ਹਾਜ਼ਰ ਸਨ।