ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਵੱਲੋਂ ਮਹਾਂ ਨਾਟਕ ਸਰਬੰਸਦਾਨੀ ਨੂੰ ਸਫ਼ਲ ਬਣਾਉਣ ਲਈ ਪੰਜਾਬ ਆਰਟ ਥੀਏਟਰ ਟੀਮ ਦਾ ਕੀਤਾ ਸਨਮਾਨ
5 Dariya News
ਸ੍ਰੀ ਮੁਕਤਸਰ ਸਾਹਿਬ 16-Jan-2024
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ ਆਧਾਰਿਤ ਲਾਈਟ ਐਂਡ ਸਾਉਂਡ ਸ਼ੋਅ ‘ਸਰਬੰਸਦਾਨੀ’ ਮਹਾਂਨਾਟਕ ਨੂੰ ਸਫ਼ਲ ਬਣਾਉਣ ਲਈ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਡਾ.ਰੂਹੀ ਦੁੱਗ ਵੱਲੋਂ ਪੰਜਾਬ ਆਰਟ ਥੀਏਟਰ ਟੀਮ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਹਾਂਨਾਟਕ ਦੁਆਰਾ ਡਾਇਰੈਕਟਰ ਗੁਰਬਖਸ਼ ਸਿੰਘ ਲਾਟਾ, ਉਨ੍ਹਾਂ ਦੇ ਬੇਟੇ ਹਰਸ਼ਵੀਰ ਸਿੰਘ ਲਾਟਾ ਅਤੇ ਪੂਰੀ ਟੀਮ ਨੇ ਬਹੁਤ ਹੀ ਵਧੀਆ ਤਰੀਕੇ ਨਾਲ ਗੁਰੂ ਸਾਹਿਬਾਨ ਦੇ ਇਤਿਹਾਸ ਬਾਰੇ ਸੰਗਤ ਨੂੰ ਜਾਣੂੰ ਕਰਵਾਇਆ ਹੈ ਅਤੇ ਲੋਕਾਂ ਵੱਲੋਂ ਇਸ ਨਾਟਕ ਨੂੰ ਬਹੁਤ ਪਸੰਦ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਪੰਜਾਬ ਆਰਟ ਥੀਏਟਰ ਦੀ ਟੀਮ ਨੂੰ ਕਿਹਾ ਕਿ ਭਵਿੱਖ ਵਿੱਚ ਵੀ ਇਤਿਹਾਸ ਨਾਲ ਸਬੰਧਤ ਅਜਿਹੀਆਂ ਗਤੀਵਿਧੀਆਂ ਲਈ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨ।