5 Dariya News

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਾਕਾ ਰਾਮ ਸੈਣੀ ਚੈਰੀਟੇਬਲ ਟਰੱਸਟ ਦੇ ਵਿਕਾਸ ਲਈ ਸੌਂਪੀ 5 ਲੱਖ ਰੁਪਏ ਦੀ ਗ੍ਰਾਂਟ

ਸੰਸਥਾ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ

5 Dariya News

ਰੋਪੜ 24-Jan-2024

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਨੂੰ ਅੱਗੇ ਤੋਰਦਿਆਂ, ਅੱਜ ਰੋਪੜ ਦੇ ਵਾਰਡ ਨੰਬਰ 11 ਸਥਿਤ ਕਾਕਾ ਰਾਮ ਸੈਣੀ ਚੈਰੀਟੇਬਲ ਟਰੱਸਟ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਸੌਂਪੀ। ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸਮਾਜ ਭਲਾਈ ਦੇ ਕੰਮਾਂ ਵਿੱਚ ਸਮਾਜਿਕ ਸੰਸਥਾਵਾਂ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਸਮਾਜ ਦੀ ਤਰੱਕੀ ਲਈ ਇਨ੍ਹਾਂ ਸੰਸਥਾਵਾਂ ਦੀ ਮਜ਼ਬੂਤੀ ਜ਼ਰੂਰੀ ਹੈ। 

ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲੋਕ ਸਭਾ ਹਲਕੇ ਅਤੇ ਇਲਾਕਾ ਨਿਵਾਸੀਆਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ, ਜਿਸ ਕਾਰਨ ਉਨ੍ਹਾਂ ਨੇ ਹੁਣ ਤੱਕ ਵੱਖ-ਵੱਖ ਵਿਕਾਸ ਕਾਰਜਾਂ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ। ਇਸ ਲੜੀ ਹੇਠ, ਉਨ੍ਹਾਂ ਟਰੱਸਟ ਵੱਲੋਂ ਸਮਾਜ ਦੀ ਸੇਵਾ ਵਿੱਚ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਲੋਕ ਹਿੱਤ ਵਿੱਚ ਸਹਿਯੋਗ ਜਾਰੀ ਰੱਖਣ ਦਾ ਭਰੋਸਾ ਦਿੱਤਾ।

ਜਿੱਥੇ ਹੋਰਨਾਂ ਤੋਂ ਇਲਾਵਾ, ਪ੍ਰਧਾਨ ਡਾ: ਅਜਮੇਰ ਸਿੰਘ, ਸਕੱਤਰ ਪੰਜਾਬ ਕਾਂਗਰਸ ਅਮਰਜੀਤ ਸਿੰਘ ਸੈਣੀ, ਪ੍ਰਧਾਨ ਨਗਰ ਕੌਂਸਲ ਰੋਪੜ ਸੰਜੇ ਵਰਮਾ, ਰਾਮ ਸਿੰਘ ਸੈਣੀ, ਕੌਂਸਲਰ ਚਰਨਜੀਤ ਸਿੰਘ, ਕੌਂਸਲਰ ਅਮਰਜੀਤ ਸਿੰਘ ਬਿੱਲਾ, ਕੌਂਸਲਰ ਸਰਬਜੀਤ ਸਿੰਘ ਸੈਣੀ, ਬਹਾਦਰਜੀਤ ਸਿੰਘ, ਰਾਜਿੰਦਰ ਸੈਣੀ ਵੀ ਹਾਜ਼ਰ ਸਨ।