5 Dariya News

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਫੁੱਲ ਡਰੈਸ ਰਿਹਰਸਲ ਦਾ ਲਿਆ ਜਾਇਜਾ

ਗਣਤੰਤਰਤਾ ਦਿਵਸ ਸਮਾਗਮ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ ਕੀਤਾ ਜਾਵੇਗਾ ਆਯੋਜਿਤ

5 Dariya News

ਸ੍ਰੀ ਮੁਕਤਸਰ ਸਾਹਿਬ 24-Jan-2024

ਡਾ. ਰੂਹੀ ਦੁੱਗ ਡਿਪਟੀ  ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ 26 ਜਨਵਰੀ 2024 ਨੂੰ ਗਣਤੰਤਰਤਾ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦਾ ਨਿਰੀਖਣ ਕੀਤਾ ਅਤੇ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ, ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਭਾਗੀਰਥ ਸਿੰਘ ਮੀਨਾ ਐਸ. ਐਸ.ਪੀ., ਡਾ.ਨਯਨ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ, ਸ੍ਰੀਮਤੀ ਸਰੋਜ਼ ਰਾਣੀ ਸਹਾਇਕ ਕਮਿਸ਼ਨਰ, ਸ੍ਰੀ ਸੁਖਬੀਰ ਸਿੰਘ ਬਰਾੜ ਤਹਿਸੀਲਦਾਰ, ਸ੍ਰੀ ਰਾਜੀਵ ਛਾਬੜਾ ਜਿਲ੍ਹਾ ਸਿੱਖਿਆ ਅਫਸਰ, ਸ੍ਰੀ ਜਗਮੋਹਨ ਸਿੰਘ ਮਾਨ ਜਿ਼ਲ੍ਹਾ ਸਮਾਜਿਕ ਨਿਆ ਅਧਿਕਾਰਤਾ ਅਫਸਰ,ਸ੍ਰੀਮਤੀ ਅਨਿੰਦਰਵੀਰ ਕੌਰ ਜਿ਼ਲ੍ਹਾ ਖੇਡ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਗਣਤੰਤਰਤਾ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਪੰਜਾਬ ਪੁਲਿਸ ਦੇ ਪਰੇਡ ਕਮਾਂਡਰ ਫਤਿਹ ਸਿੰਘ ਬਰਾੜ ਡੀ.ਐਸ.ਪੀ. ਦੀ ਅਗਵਾਈ ਵਿੱਚ  ਪੰਜਾਬ ਪੁਲਿਸ, ਪੰਜਾਬ ਪੁਲਿਸ (ਮਹਿਲਾ), ਪੰਜਾਬ ਹੋਮ ਗਾਰਡਜ, ਐਨ.ਸੀ.ਸੀ. ਅਤੇ ਸਕਾਊਂਟ  ਦੀਆਂ ਟੁਕੜੀਆਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਪੇਸ਼ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਰਾਸ਼ਟਰੀ ਧੁੰਨ ਬਜਾਈ ਗਈ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ ਸਮਾਗਮ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਰਾਸ਼ਟਰੀ ਸਮਾਗਮ ਵਿੱਚ ਸਾਮਿਲ ਹੋ ਕੇ ਰੌਣਕ ਵਿੱਚ ਵਾਧਾ ਕੀਤਾ ਜਾਵੇ।