5 Dariya News

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਾਲਮੀਕਿ ਭਾਈਚਾਰੇ ਵਾਸਤੇ ਕਮਿਊਨਿਟੀ ਸੈਂਟਰ ਦੇ ਨਿਰਮਾਣ ਲਈ 5 ਲੱਖ ਰੁਪਏ ਦੀ ਗ੍ਰਾਂਟ ਸੌਂਪੀ

5 Dariya News

ਨੰਗਲ 24-Jan-2024

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਨੰਗਲ ਟਾਊਨਸ਼ਿਪ ਵਿੱਚ ਵਾਲਮੀਕਿ ਭਾਈਚਾਰੇ ਲਈ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਆਪਣੇ ਸੰਸਦੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗਰਾਂਟ ਇਲਾਕਾ ਵਾਸੀਆਂ ਨੂੰ ਸੌਂਪੀ। ਇਸ ਮੌਕੇ 'ਤੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਭਗਵਾਨ ਸ਼੍ਰੀ ਵਾਲਮੀਕਿ ਜੀ ਨੇ ਲੋਕਾਂ ਨੂੰ ਧਰਮ ਅਤੇ ਸੱਚ 'ਤੇ ਚੱਲਣ ਦਾ ਮਾਰਗ ਦਿਖਾਇਆ ਹੈ, ਜਿਸ 'ਤੇ ਚੱਲ ਕੇ ਹੀ ਸਮਾਜ ਅਤੇ ਦੇਸ਼ ਦੀ ਭਲਾਈ ਸੰਭਵ ਹੈ |

ਇਸ ਦਿਸ਼ਾ ਵਿੱਚ, ਉਹ ਲੋਕ ਸਭਾ ਹਲਕੇ ਦੇ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਾਤਾਰ ਗ੍ਰਾਂਟਾਂ ਜਾਰੀ ਕਰ ਰਹੇ ਹਨ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਵਿਕਾਸ ਨੂੰ ਪਹਿਲ ਦਿੱਤੀ ਹੈ ਅਤੇ ਪਾਰਟੀ ਦੀਆਂ ਸਰਕਾਰਾਂ ਦੌਰਾਨ ਹੀ ਦੇਸ਼ ਨੇ ਤਰੱਕੀ ਕੀਤੀ ਹੈ।

ਜਿੱਥੇ ਹੋਰਨਾਂ ਤੋਂ ਇਲਾਵਾ, ਰਾਜ ਸਿੰਘ ਨੰਗਲ, ਜਰਨੈਲ ਸਿੰਘ ਸਿੰਘ ਸੰਧੂ, ਸਕੱਤਰ ਪੰਜਾਬ ਕਾਂਗਰਸ ਪ੍ਰਤਾਪ ਸੈਣੀ, ਸੀਨੀਅਰ ਕਾਂਗਰਸੀ ਆਗੂ ਡਾ. ਅੱਛਰ ਸ਼ਰਮਾ, ਦਵਿੰਦਰ ਰਾਣਾ, ਸੋਮ ਦੱਤ ਪਾਠਕ, ਪ੍ਰਦੀਪ ਸੋਨੀ, ਯੂਥ ਕਾਂਗਰਸੀ ਆਗੂ ਪ੍ਰਵੇਸ਼ ਸੋਨੀ, ਸੁਖਚੈਨ ਕਮਾਂਡੋ ਪ੍ਰਧਾਨ ਵਾਲਮੀਕਿ ਸਭਾ ਨੰਗਲ ਆਦਿ ਹਾਜ਼ਰ ਸਨ |