ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ
5 Dariya News
ਸ੍ਰੀ ਮੁਕਤਸਰ ਸਾਹਿਬ 25-Jan-2024
ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਬਾਵਾ ਨਿਹਾਲ ਸਿੰਘ ਬੀ.ਐਡ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ -ਕਮ- ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਸਮਾਗਮ ਵਿੱਚ ਬੋਲਦਿਆ ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੋਂ ਇਲਾਵਾ ਹਲਕਾ ਪੱਧਰ ਅਤੇ ਹਰੇਕ ਪੋਲਿੰਗ ਸਟੇਸ਼ਨ ਤੇ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।
ਇਸ ਸਮੇਂ ਵੋਟ ਬਣਾਉਣ ਅਤੇ ਵੋਟ ਪਾਉਣ ਦੀ ਮਹੱਤਤਾ ਸਬੰਧੀ ਭਾਸ਼ਣ ਦਿੱਤੇ ਗਏ । ਇਸ ਤੋਂ ਇਲਾਵਾ ਨਵੇਂ ਬਣੇ ਵੋਟਰਾਂ ਨੂੰ ਫੋਟੋ ਸ਼ਨਾਖਤੀ ਕਾਰਡਾਂ ਦੀ ਵੰਡ ਵੀ ਕੀਤੀ ਗਈ । ਸਮਾਗਮ ਸਮੇਂ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਵੋਟਰ ਪ੍ਰਣ ਵੀ ਦਿਵਾਇਆ ਗਿਆ। ਮੁੱਖ ਚੋਣ ਅਫਸਰ ਦੇ ਨਿਰਦੇਸ਼ਾਂ ਤੇ ਰਾਸ਼ਟਰੀ ਵੋਟਰ ਦਿਵਸ ਤੇ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਤੇ ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ. ਨੂੰ ਵਧੀਆ ਚੋਣਕਾਰ ਰਜਿਸਟਰੇਸ਼ਨ ਅਫਸਰ ਵਜੋਂ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਹਰਬੰਸ ਸਿੰਘ ਤਹਿਸੀਲਦਾਰ ਚੋਣਾ, ਸ੍ਰੀ ਸੌਰਵ ਜੈਨ ਇਲੈਕਸ਼ਨ ਕਾਨੂੰਗੋ ਅਤੇ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀ ਵੀ ਮੌਜੂਦ ਸਨ।