5 Dariya News

ਖਡੂਰ ਸਾਹਿਬ ਦੀ ਅਕਾਲੀ ਲੀਡਰਸ਼ਿਪ 'ਪੰਜਾਬ ਬਚਾਓ ਯਾਤਰਾ' ਦੇ ਸਮਰਥਨ 'ਚ ਇਕਜੁੱਟ: ਪੱਖੋਕੇ, ਬ੍ਰਹਮਪੁਰਾ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ‘ਪੰਜਾਬ ਬਚਾਓ ਯਾਤਰਾ’ ਦੀ ਆਮਦ ਸੰਬੰਧੀ 28 ਨੂੰ ਅਕਾਲੀ ਵਰਕਰਾਂ ਦੀ ਮੀਟਿੰਗ

5 Dariya News

ਤਰਨ ਤਾਰਨ 25-Jan-2024

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਫਰਵਰੀ ਭਾਰਤ-ਪਾਕਿ ਸਰਹੱਦ 'ਤੇ ਪੈਂਦੇ ਅਟਾਰੀ ਹਲਕੇ ਤੋਂ 'ਪੰਜਾਬ ਬਚਾਓ ਯਾਤਰਾ' ਸ਼ੁਰੂ ਕੀਤੀ ਜਾਵੇਗੀ। ਯਾਤਰਾ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ, "ਸ੍ਰੀ ਅਕਾਲ ਤਖ਼ਤ ਸਾਹਿਬ" ਵਿਖੇ ਨਤਮਸਤਕ ਹੋਣਗੇ। ਖਡੂਰ ਸਾਹਿਬ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਦੀ ਮੀਟਿੰਗ ਦੇ ਸਫ਼ਲ ਸਿੱਟੇ ਵਜੋਂ ‘ਪੰਜਾਬ ਬਚਾਓ ਯਾਤਰਾ’ ਦਾ 7 ਫਰਵਰੀ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਪਹੁੰਚਣ 'ਤੇ ਜ਼ੋਰਦਾਰ ਨਿੱਘਾ ਸਵਾਗਤ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਸ ਅਹਿਮ ਯਾਤਰਾ ਦੀ ਸਫ਼ਲਤਾ ਨੂੰ ਅਕਾਲੀ ਆਗੂਆਂ ਦੇ ਸਾਂਝੇ ਯਤਨਾਂ ਨੇ ਯਕੀਨੀ ਬਣਾਇਆ ਹੈ ਜਿਸ ਵਿੱਚ ਮੌਜੂਦਾ ਸੂਬਾ ਸਰਕਾਰ ਦੀ ਅਸਫ਼ਲਤਾਵਾਂ ਨੂੰ ਉਜਾਗਰ ਕੀਤਾ ਜਾਵੇਗਾ। 'ਪੰਜਾਬ ਬਚਾਓ ਯਾਤਰਾ' ਦਾ ਉਦੇਸ਼ ਕਾਂਗਰਸ ਅਤੇ 'ਆਪ' ਪਾਰਟੀ ਦਾ ਪਰਦਾਫਾਸ਼ ਕਰਨਾ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਵਿਕਾਸ ਬਾਰੇ ਇੱਕ ਵਿਆਪਕ ਰਿਪੋਰਟ ਕਾਰਡ ਪੇਸ਼ ਕਰਨਾ ਹੈ।

ਇਸ ਯਾਤਰਾ ਦਾ ਉਦੇਸ਼ ਸਮਾਜ ਦੇ ਹਰ ਵਰਗ ਵਿੱਚ ਮੌਜੂਦਾ ਸਰਕਾਰ ਪ੍ਰਤੀ ਅਸੰਤੁਸ਼ਟੀ ਦਾ ਪਰਦਾਫਾਸ਼ ਕਰਨਾ ਹੈ, ਜਿਸ ਵਿੱਚ ਉਹ ਕਿਸਾਨ ਵੀ ਸ਼ਾਮਲ ਹਨ ਜਿੰਨ੍ਹਾਂ ਨੂੰ ਖ਼ਰਾਬ ਹੋਈਆਂ ਫਸਲਾਂ ਦਾ ਅੱਜ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਗਰੀਬਾਂ ਲਈ ਸਮਾਜ ਭਲਾਈ ਸਕੀਮਾਂ ਵਿੱਚ ਭਾਰੀ ਕਮੀ ਆਈ ਹੈ। ਇਸ ਤੋਂ ਇਲਾਵਾ, ਯਾਤਰਾ ਸੂਬੇ ਦੀ ਅਮਨ-ਕਾਨੂੰਨ, 'ਆਪ' ਵਿਧਾਇਕਾਂ ਅਤੇ ਮੰਤਰੀਆਂ ਦੁਆਰਾ ਗੈਰ-ਕਾਨੂੰਨੀ ਮਾਈਨਿੰਗ ਅਤੇ ਵਧ ਰਹੇ ਗੈਂਗਸਟਰ ਕਲਚਰ ਦੇ ਮੁੱਦਿਆਂ ਨੂੰ ਸੰਬੋਧਨ ਕਰੇਗੀ।

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਸੀਨੀਅਰ ਲੀਡਰਸ਼ਿਪ ਨੇ ਅੱਜ ਗੁਰਦੁਆਰਾ ਤਰਨ ਤਾਰਨ ਸਾਹਿਬ ਦੀ ਸਰਾਂ ਵਿਖੇ ਇੱਕ ਸਕਾਰਾਤਮਕ ਬੈਠਕ ਕੀਤੀ ਅਤੇ ਸਾਂਝੇ ਤੌਰ 'ਤੇ ਜਾਣਕਾਰੀ ਦਿੱਤੀ ਕਿ 'ਪੰਜਾਬ ਬਚਾਓ ਯਾਤਰਾ' ਦੀਆਂ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਅਤੇ ਇਸ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਵਰਕਰਾਂ ਦੀ ਮੀਟਿੰਗ 28 ਜਨਵਰੀ ਨੂੰ ਸਵੇਰੇ 10:30 ਵਜ਼ੇ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਰੱਖੀ ਗਈ ਹੈ।ਸਮੁੱਚੀ ਅਕਾਲੀ ਲੀਡਰਸ਼ਿਪ ਦੀ ਆਪਸੀ ਮੱਤਭੇਦਾਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਬਿਹਤਰੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਵਚਨਬੱਧਤਾ ਪਾਰਟੀ ਮੈਂਬਰਾਂ ਨੂੰ ਲਾਮਬੰਦ ਕਰਨ ਅਤੇ ਇਸ ਯਾਤਰਾ ਨੂੰ ਸਫ਼ਲ ਬਣਾਉਣ ਵਿੱਚ ਸਹਾਈ ਹੋਵੇਗੀ।

ਇਸ ਮੀਟਿੰਗ ਵਿੱਚ ਅੱਜ ਸੀਨੀਅਰ ਅਕਾਲੀ ਆਗੂ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਜ਼ਿਲਾ ਪ੍ਰਧਾਨ ਤਰਨ ਤਾਰਨ, ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਖਡੂਰ ਸਾਹਿਬ , ਗੁਰਬਚਨ ਸਿੰਘ ਕਰਮੂਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਲਬੀਰ ਸਿੰਘ ਜਹਾਂਗੀਰ ਜਥੇਬੰਦਕ ਸਕੱਤਰ, ਰਮਨਦੀਪ ਸਿੰਘ ਭਰੋਵਾਲ ਕੌਮੀ ਮੀਤ ਪ੍ਰਧਾਨ, ਮੀਤ ਪ੍ਰਧਾਨ ਗੁਰਿੰਦਰ ਸਿੰਘ ਟੋਨੀ, ਗੁਰਸੇਵਕ ਸਿੰਘ ਸ਼ੇਖ ਪ੍ਰਧਾਨ ਯੂਥ ਵਿੰਗ, ਸਤਨਾਮ ਸਿੰਘ ਚੋਹਲਾ ਸਾਹਿਬ ਬਲਾਕ ਸੰਮਤੀ ਮੈਂਬਰ, ਕੁਲਦੀਪ ਸਿੰਘ ਔਲਖ ਜਥੇਬੰਦਕ ਸਕੱਤਰ, ਬਖਸ਼ੀਸ਼ ਸਿੰਘ ਡਿਆਲ ਜ਼ਿਲਾ ਪ੍ਰਧਾਨ ਐਸ.ਸੀ. ਵਿੰਗ, ਚੇਅਰਮੈਨ ਅਮਰੀਕ ਸਿੰਘ ਪੱਖੋਕੇ, ਗਿਆਨ ਸਿੰਘ ਸ਼ਾਹਬਾਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਯੂਥ ਆਗੂ ਯਾਦਵਿੰਦਰ ਸਿੰਘ ਮਾਣੋਚਾਹਲ, ਸਰਪੰਚ ਦਿਲਬਾਗ ਸਿੰਘ ਗੁਲਾਲੀਪੁਰ, ਸਰਪੰਚ ਰਣਜੀਤ ਸਿੰਘ ਡਿਆਲ, ਕੁਲਵਿੰਦਰ ਸਿੰਘ ਕਦਗਿੱਲ ਸੰਮਤੀ ਮੈਬਰ, ਕੁਲਵਿੰਦਰ ਸਿੰਘ ਗੋਰਖਾ ਤੇ ਹੋਰ ਅਕਾਲੀ ਆਗੂ ਹਾਜ਼ਰ ਸਨ।