5 Dariya News

ਜਿਲ੍ਹਾ ਹਸਪਤਾਲ ਵਿਖੇ ਗਣਤੰਤਰ ਦਿਵਸ ਮਨਾਇਆ

ਸਾਨੂੰ ਦੇਸ਼ ਪ੍ਰਤੀ ਪੂਰੀ ਈਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ- ਡਾ ਦਵਿੰਦਰਜੀਤ ਕੌਰ

5 Dariya News

ਫ਼ਤਹਿਗੜ੍ਹ ਸਾਹਿਬ 26-Jan-2024

ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ਼ ਫ਼ਤਹਿਗੜ੍ਹ ਸਾਹਿਬ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ, ਇਸ ਪ੍ਰੋਗਰਾਮ ਵਿੱਚ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਭਾਰਤ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਤੰਤਰਿਕ ਦੇਸ਼ ਹੈ, ਸਾਡੇ ਦੇਸ਼ ਦਾ ਸੰਵਿਧਾਨ ਅੱਜ ਦੇ ਦਿਨ ਲਾਗੂ ਹੋਇਆ ਸੀ,ਜਿਸ ਨਾਲ ਸਾਨੂੰ ਆਪਣੇ ਮੌਲਿਕ ਅਧਿਕਾਰਾਂ ਅਤੇ ਕਰਤਵਾ ਦੀ ਪ੍ਰਾਪਤੀ ਹੋਈ, ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਪ੍ਰਤੀ ਪੂਰੀ ਈਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ। 

ਡਾ ਬਲਕਾਰ ਸਿੰਘ ਨੇ ਕਿਹਾ ਕਿ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇਂ ਦੇਸ਼ ਦੀ ਤਰੱਕੀ ਖੁਸ਼ਹਾਲੀ ਏਕਤਾ ਅਤੇ ਅਖੰਡਤਾ ਵਿਚ ਪੂਰਨ ਸਹਿਯੋਗ ਕਰਾਂਗੇ। ਇਸ ਮੌਕੇ ਡਾ ਦਵਿੰਦਰਜੀਤ ਕੌਰ ਵੱਲੋਂ  ਸਿਹਤ ਵਿਭਾਗ ਪ੍ਰਤੀ ਵਧੀਆ ਸੇਵਾਵਾਂ ਦੇਣ ਵਾਲੇ ਸਿਹਤ ਕਰਮੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਡਾ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ , ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ, ਡਾ ਗੁਰਪ੍ਰੀਤ ਕੌਰ, ਡਾ ਜਸਪ੍ਰੀਤ ਸਿੰਘ ਬੇਦੀ, ਬਲਜਿੰਦਰ ਸਿੰਘ, ਕਸੀਤਿਜ ਸੀਮਾ, ਦਵਿੰਦਰ ਸਿੰਘ, ਵਿਜੇ ਭੂਸ਼ਨ, ਬਲਜੀਤ ਕੌਰ, ਰਾਜਵਿੰਦਰ ਸਿੰਘ ਤੋਂ ਇਲਾਵਾ ਸਮੂਹ ਅਧਿਕਾਰੀ ਕਰਮਚਾਰੀ ਹਾਜ਼ਰ ਸਨ।