ਪਿੰਡ ਸ਼ੰਕਰਪੁਰ ਵਿੱਚ ਨਹਿਰੀ ਪਾਣੀ ਦੇ ਪਾਇਪ ਲਾਇਨ ਦਾ ਕੰਮ ਜੰਗੀ ਪੱਧਰ ਤੇ ਜਾਰੀ: ਸੁਰਿੰਦਰ ਸਿੰਘ ਸ਼ਿੰਦਾ
5 Dariya News
ਸਨੌਰ 27-Jan-2024
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਵਿੱਚ ਪਿੰਡ ਸ਼ੰਕਰਪੁਰ ਵਿੱਚ ਨਹਿਰੀ ਪਾਣੀ ਲਈ ਪਾਇਪ ਲਾਇਨ ਪਾਉਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਇਨਾਂ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਸ਼ਿੰਦਾ ਦੀ ਟੀਮ ਵੱਲੋਂ ਦੌਰਾ ਕੀਤਾ ਗਿਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਸ਼ਿੰਦਾ ਸ਼ੰਕਰਪੁਰ ਨੇ ਦੱਸਿਆ ਕਿ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਿੰਡ ਸ਼ੰਕਰਪੁਰ ਤੇ ਇਲਾਕੇ ਦੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜੋ ਇੱਕ ਸ਼ਲਾਘਾਯੋਗ ਕਦਮ ਹੈ। ਇਸ ਪਾਇਪ ਲਾਇਨ ਨਾਲ ਸ਼ੰਕਰਪੁਰ ਅਤੇ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦਾ ਲਾਭ ਮਿਲੇਗਾ ਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ।
ਉਹਨਾਂ ਨੇ ਕਿਹਾ ਕਿ ਨਹਿਰੀ ਪਾਣੀ ਨਾਲ ਇਲਾਕੇ ਦੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਸਾਰੇ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਧੰਨਵਾਦ ਕੀਤਾ। ਇਸ ਮੌਕੇ ਜਗਦੇਵ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।