5 Dariya News

ਸਿਹਤ ਵਿਭਾਗ ਵੱਲੋਂ 5 ਫਰਵਰੀ 2024 ਨੂੰ ਮਨਾਇਆ ਜਾ ਰਿਹਾ ਹੈ ਨੈਸ਼ਨਲ ਡੀ ਵਰਮਿੰਗ ਡੇ: ਡਾ. ਨਵਜੋਤ ਕੌਰ ਸਿਵਲ ਸਰਜਨ

ਡਾ. ਨਵਜੋਤ ਕੌਰ ਸਿਵਲ ਸਰਜਨ ਨੇ ਨੈਸ਼ਨਲ ਡੀ ਵਰਮਿੰਗ ਡੇ ਸਬੰਧੀ ਪ੍ਰਚਾਰ ਸਮੱਗਰੀ ਬੈਨਰ ਅਤੇ ਪੋਸਟਰ ਕੀਤੇ ਜਾਰੀ

5 Dariya News

ਸ੍ਰੀ ਮੁਕਤਸਰ ਸਾਹਿਬ 01-Feb-2024

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ । ਇਸ ਸਬੰਧ ਵਿਚ ਸਿਹਤ ਵਿਭਾਗ ਵਲੋਂ 5 ਫਰਵਰੀ 2024 ਨੂੰ  ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ।ਜਿਸ ਦੇ ਸਬੰਧ ਵਿਚ ਅੱਜ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਵਜੋਤ ਕੌਰ ਸਿਵਲ ਸਰਜਨ ਨੇ ਪ੍ਰਚਾਰ ਸਮੱਗਰੀ ਬੈਨਰ ਅਤੇ ਪੋਸਟਰ ਜਾਰੀ ਕੀਤੇ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਉਨ੍ਹਾ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗ ਦੇ ਸਹਿਯੋਗ ਨਾਲ ਹਰ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਦਾ ਰਾਸ਼ਟਰੀ ਦਿਵਸ ਦਿਵਸ ਮਨਾਇਆ ਜਾਂਦਾ ਹੈ ਅਤੇ ਪੰਜਾਬ ਸਰਕਾਰ ਵਲੋਂ ਇਹ ਦਿਨ 5 ਫਰਵਰੀ 2024 ਨੂੰ ਮਨਾਇਆ ਜਾ ਰਿਹਾ ਹੈ ਜਿਸ ਦੋਰਾਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ, ਪੋਲੀਟੈਕਨਿਕ ਕਾਲਜ, ਆਈਲੈਟਸ ਸੈਂਟਰ ਅਤੇ ਆਂਗਣਵਾੜੀ ਸੈਂਟਰਾਂ ਅਤੇ ਸਕੂਲ ਨਾ ਜਾਣ ਵਾਲੇ 1 ਤੋ 19 ਸਾਲ ਤੱਕ ਦੇ ਲਗਭੱਗ 233225 ਬੱਚਿਆਂ ਨੂੰ ਐਲਬਿੰਡਾਜੋਲ ਦੀ ਗੋਲੀ (ਚਬਾ ਕੇ ਖਾਣ ਵਾਲੀ ਗੋਲੀ) ਖੁਵਾਈ ਜਾ ਰਹੀ ਹੈ ਤਾਂ ਜ਼ੋ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ਕਾਰਣ ਹੋਣ ਵਾਲੇ ਨੁਕਸਾਨਾਂ ਤੋ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਜਿਲ੍ਹੇ ਵਿਚ ਇੱਕ ਸਾਲ ਤੋ ਲੈ ਕੇ 2 ਸਾਲਾਂ ਤੱਕ ਦੇ ਬੱਚਿਆਂ ਨੂੰ ਐਲਬਿੰਡਾਜੋਲ  ਸਿਰਪ ਦੀ ਡੋਜ਼ ਅਤੇ 2 ਤੋ 19 ਸਾਲ ਤੱਕ ਕੇ ਬੱਚਿਆਂ ਨੂੰ 400 ਮਿਲੀਗ੍ਰਾਮ  ਐਲਬਿੰਡਾਜੋਲ ਦੀ ਇੱਕ ਗੋਲੀ ਖੁਆਈ ਜਾਵੇਗੀ। ਐਲਬਿੰਡਾਜ਼ੋਲ ਗੋਲੀਆਂ ਅਤੇ ਸਿਰਫ ਦੀ ਸਪਲਾਈ ਪੂਰੀ ਮਾਤਰਾ ਵਿਚ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਬੱਚਿਆਂ ਦੀ ਗਿਣਤੀ ਅਨੁਸਾਰ ਪਹੁੰਚਾ ਦਿੱਤੀ ਗਈ ਹੈ ।

ਉਨ੍ਹਾਂ ਦੱਸਿਆ ਕਿ ਬੱਚੇ ਦੇ ਪੇਟ ਵਿੱਚ ਕੀੜੇ ਹੋਣ ਕਾਰਣ ਬੱਚੇ ਵਿੱਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜੋਰੀ, ਥਕਾਵਟ, ਬੇਚੈਨੀ, ਪੇਟ ਵਿੱਚ ਦਰਦ, ਜੀਅ ਮਤਲਾਉਣਾ, ਚਿੜਚਿੜਾਪਣ, ਉਲਟੀ ਅਤੇ ਦਸਤ ਆਉਣਾ ਜਾਂ ਲੈਟਰੀਨ ਵਿੱਚ ਖੂਨ ਆਉਣਾ ਲੱਛਣ ਹੋ ਸਕਦੇ ਹਨ ਅਤੇ ਬੱਚਾ ਦਿਨੋ ਦਿਨ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਹਰ ਸਾਲ ਵਿੱਚ ਦੋ ਵਾਰ (ਛੇ ਮਹੀਨਿਆਂ ਦੇ ਫਰਕ ਨਾਲ) ਬੱਚਿਆਂ ਨੂੰ ਪੇਟ ਦੇ ਕੀੜੇ ਖਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖੁਆਈਆਂ ਜਾਂਦੀਆਂ ਹਨ।ਹਰ ਇੱਕ ਬੱਚੇ ਨੂੰ ਇਹ ਗੋਲੀ ਖਾਣੀ ਅਤੀ ਜਰੂਰੀ ਹੈ ਤਾਂ ਜੋ ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਇਆ ਜਾ ਸਕੇ।

ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਬਚਣ ਲਈ ਸਾਨੂੰ ਆਪਣੇ ਹੱਥ ਖਾਣਾ ਖਾਣ ਤੋਂ ਪਹਿਲਾ, ਖਾਣਾ ਪਰੋਸਣ ਤੋਂ ਪਹਿਲਾਂ ਅਤੇ ਪਾਖਾਨਾ ਜਾਣ ਤੋਂ ਬਾਅਦ ਸਾਬਣ ਜਾਂ ਲੀਕਵਡ ਨਾਲ ਧੋਣੇ ਚਾਹੀਦੇ ਹਨ, ਖੁੱਲ੍ਹੇ ਵਿੱਚ ਪਾਖਾਨਾ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ, ਹਮੇਸ਼ਾ ਸਾਫ਼ ਪਾਣੀ ਪੀਣਾ ਚਾਹੀਦਾ ਹੈ, ਨੰਗੇ ਪੈਰ ਨਹੀਂ ਰਹਿਣਾ ਚਾਹੀਦਾ, ਖਾਣਾ ਢੱਕ ਕੇ ਰੱਖਣਾ ਚਾਹੀਦਾ ਹੈ  ਅਤੇ ਆਲੇ ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ।

ਇਸ ਮੌਕੇ ਡਾ.ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਸੁਖੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਦੀਪਕ ਕੁਮਾਰ ਡੀ.ਪੀ.ਐਮ. ਸ਼ਿਵਪਾਲ ਸਿੰਘ ਡੀ.ਸੀ.ਐਮ, ਮਿਸ ਸ਼ਾਲੂ ਜਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਭੁਪਿੰਦਰ ਸਿੰਘ ਸਟੈਨੋ, ਗੁਰਪ੍ਰੀਤ ਸਿੰਘ ਹਾਜ਼ਰ ਸਨ।