5 Dariya News

ਪੰਜਾਬ ਸਰਕਾਰ ਤੁਹਾਡੇ ਦੁਆਰ’- ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ‘ ਬਟਾਲਾ ਵਿਖੇ ਲੱਗੇ ਵਿਸ਼ੇਸ ਕੈਂਪ ਵਿੱਚ ਪਹੁੰਚੇ

ਲੋਕਾਂ ਨਾਲ ਗੱਲਬਾਤ ਕਰਕੇ ਵੱਖ-ਵੱਖ ਵਿਭਾਗਾਂ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਲਈ ਜਾਣਕਾਰੀ

5 Dariya News

ਬਟਾਲਾ 06-Feb-2024

‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਬਟਾਲਾ ਦੀ ਵਾਰਡ ਨੰਬਰ 1 ਵਿੱਚ ਲੱਗੇ ਵਿਸ਼ੇਸ ਕੈਂਪ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਿਸ਼ੇਸ  ਤੌਰ ’ਤੇ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਵੱਖ-ਵੱਖ ਵਿਭਾਗਾਂ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੀ ਜਾਣਕਾਰੀ ਲਈ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ.ਕਮਿਸ਼ਨਰ ਨਗਰ ਨਿਗਮ ਬਟਾਲਾ , ਸ੍ਰੀਮਤੀ ਜਸਵੰਤ ਕੌਰ ਐਸਪੀ (ਐੱਚ) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੋਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਵੱਖ ਵੱਖ ਸੇਵਾਵਾ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਨੂੰ ਮੌਕੇ ਤੇ ਸਰਟੀਫਿਕੇਟ ਵੀ ਵੰਡੇ। 

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ, ਉਨਾਂ ਦੇ ਕੋਲ ਜਾ ਕੇ ਹੱਲ ਕਰਨ ਲਈ ਇਹ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਦੂਰ ਢੁਰਾਢੇ ਏਰੀਏ ਤੋਂ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਵੱਖ-ਵੱਖ ਸਰਕਾਰੀ ਦਫਤਰਾਂ ਦੇ ਚੱਕਰ ਮਾਰਨੇ ਪੈਂਦੇ ਸਨ ਪਰ ਹੁਣ ਖੁਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕਰਕੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕਰ ਰਹੇ ਹਨ। 

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਵਿਸ਼ੇਸ ਕੈਂਪ ਵਿੱਚ ਆ ਕੇ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਕਰਨ। ਇਸ ਮੌਕੇ ਗੱਲ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ ਵਾਰਡਾਂ ਵਿੱਚ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹੇ ਦੀ ਹਰ ਸਬ ਡਵੀਜ਼ਨ ਵਿੱਚ ਚਾਰ-ਚਾਰ ਵਿਸ਼ੇਸ ਕੈਂਪ ਲਗਏ ਜਾ ਰਹੇ ਹਨ। 

ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਦਾ ਮੁੱਖ ਮਕਸਦ ਇਹ ਹੈ ਕਿ ਲੋਕ ਆਪਣੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਹਾਸਲ ਕਰਨ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ ਅਤੇ ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਮੌਕੇ ’ਤੇ ਹੀ ਬਿਨੈਕਾਰਾਂ ਕੋਲੋਂ ਬਿਨੈ ਪੱਤਰ ਪ੍ਰਾਪਤ ਕਰਕੇ ਉਚਿਤ ਕਾਰਵਾਈ ਕਰਦੇ ਹਨ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਲੱਗੇ ਵਿਸ਼ੇਸ ਕੈਂਪਾਂ ਵਿੱਚ ਸ਼ਿਰਕਤ ਕਰਨ ਅਤੇ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਉਠਾਉਣ। ਇਸ ਮੌਕੇ ਵਿਸ਼ੇਸ਼ ਕੈਂਪ ਵਿੱਚ ਲਾਭਪਾਤਰੀਆਂ ਨੂੰ ਜਮਾਂਬੰਦੀ, ਬੈਕਵਰਡ ਕਲਾਸ ਦਾ ਸਰਟੀਫਿਕੇਟ, ਲੇਬਰ ਕਾਰਡ, ਜਨਮ ਦਾ ਸਰਟੀਫਿਕੇਟ,ਮੌਤ ਦਾ ਸਰਟੀਫਿਕੇਟ ਤੇ ਆਯੂਸ਼ਮਾਨ ਸਿਹਤ ਬੀਮਾ ਕਾਰਡ ਮੌਕੇ ਤੇ ਬਣਾ ਕੇ ਦਿੱਤੇ ਗਏ। 

ਸਰਕਾਰੀ ਸੇਵਾਵਾਂ ਦਾ ਲਾਭ ਹਾਸਲ ਕਰਨ ਵਾਲੇ ਲਾਭਪਾਤਰੀ ਰਾਜਬੀਰ ਸਿੰਘ, ਰੇਸ਼ਮ ਸਿੰਘ, ਨਰਿੰਦਰ ਕੁਮਾਰ, ਪ੍ਰਭਦੀਪ ਸਿੰਘ, ਕੰਵਲਪਰੀਤ ਸਿੰਘ, ਇੰਦਰਪਰੀਤ ਕੌਰ, ਮਨਜੀਤ ਕੌਰ, ਨੂਰਪਰੀਤ ਕੌਰ, ਮੋਹਨ ਲਾਲ ਅਤੇ ਮਹਿੰਦਰ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾ ਦਾ ਅੱਜ ਦੇ ਕੈਂਪ ਵਿੱਚ ਮੌਕੇ ਤੇ ਕੰਮ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਦਫਤਰਾਂ ਦੇ ਚੱਕਰ ਨਹੀ ਮਾਰਨੇ ਪਏ। ਉਨ੍ਹਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ਤੇ ਹੱਲ ਕਰਨਾ, ਪੰਜਾਬ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਹੈ। ਉਨਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦਾ ਵਿਸ਼ੇਸ ਧੰਨਵਾਦ ਕਰਦਿਆਂ ਕਿਹਾ ਕਿ ਜਿਲਾ ਪਰਸ਼ਾਸਨ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਹੱਲ ਕਰ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। 

ਜ਼ਿਕਰਯੋਗ ਹੈ ਕਿ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮਹਿੰਮ ਵੱਖ-ਵਖ ਸੇਵਾਵਾਂ ਜਿਵੇਂ ਜਨਮ ਸਰਟੀਫਿਕੇਟ/ਗ਼ੈਰ-ਉਪਲੱਬਧਤਾ ਸਰਟੀਫਿਕੇਟ, 2. ਆਮਦਨ ਸਰਟੀਫਿਕੇਟ, 3. ਹਲਫ਼ੀਆ ਬਿਆਨ ਦੀ ਤਸਦੀਕ, 4. ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, 5. ਪੰਜਾਬ ਨਿਵਾਸ ਸਰਟੀਫਿਕੇਟ, 6. ਜਾਤੀ ਸਰਟੀਫਿਕੇਟ ਐਸ. ਸੀ,  7. ਉਸਾਰੀ ਮਜ਼ਦੂਰ ਦੀ ਰਜਿਸਟਰੇਸ਼ਨ, 8. ਬੁਢਾਪਾ ਪੈਨਸ਼ਨ ਸਕੀਮ, 9. ਬਿਜਲੀ ਬਿੱਲ ਦਾ ਭੁਗਤਾਨ, 10. ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ, 11. ਮਾਲ ਰਿਕਾਰਡ ਦੀ ਜਾਂਚ, 12. ਮੌਤ ਸਰਟੀਫਿਕੇਟ ਦੀਆਂ ਕਾਪੀਆਂ, 13. ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟਰੇਸ਼ਨ, 14. ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, 15. ਪਹਿਲਾਂ ਰਜਿਸਟਰਡ/ਗ਼ੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, 16. ਜਨਮ ਸਰਟੀਫਿਕੇਟ ਵਿੱਚ ਦਰੁਸਤੀ, 17. ਮੌਤ ਸਰਟੀਫਿਕੇਟ /ਗ਼ੈਰ-ਉਪਲਬਧਤਾ ਸਰਟੀਫਿਕੇਟ, 18 ਪੇਂਡੂ ਇਲਾਕਾ ਸਰਟੀਫਿਕੇਟ, 19 ਜਨਮ ਸਰਟੀਫਿਕੇਟ ਦੀਆਂ ਕਾਪੀਆਂ, 20 ਜਨਰਲ ਜਾਤੀ ਸਰਟੀਫਿਕੇਟ, 21 ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ , 22 ਭਾਰ-ਰਹਿਤ ਸਰਟੀਫਿਕੇਟ ,23. ਮੌਰਗੇਜ ਦੀ ਐਟਰੀ, 24. ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ) ਸਰਟੀਫਿਕੇਟ, 25. ਪੱਛੜੀ ਜਾਤੀ (ਬੀ.ਸੀ) ਸਰਟੀਫਿਕੇਟ, 26. ਦਿਵਿਆਂਗ ਵਿਅਕਤੀ ਪੈਨਸ਼ਨ ਸਕੀਮ, 27. ਜਨਮ ਦੀ ਲੇਟ ਰਜਿਸਟਰੇਸ਼ਨ, 28. ਫ਼ਰਦ ਕਢਵਾਉਣਾ, 29. ਆਮਦਨ ਅਤੇ ਜਾਇਦਾਦ ਸਰਟੀਫਿਕੇਟ, 30. ਦਿਵਿਆਂਗ ਸਰਟੀਫਿਕੇਟ/ਯੂ.ਡੀ.ਆਈ.ਡੀ. ਕਾਰਡ, 31.ਦਸਤਾਵੇਜ਼ ਦੀ ਕਾਉਂਟਰ ਸਾਇਨਿੰਗ, 32.ਮੁਆਵਜ਼ਾ ਬਾਂਡ, 33. ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, 34.ਆਨੰਦ ਮੈਰਿਜ ਐਕਟ ਅਧੀਨ ਮੈਰਿਜ ਰਜਿਸਟਰੇਸ਼ਨ, 35.ਬਾਰਡਰ ਏਰੀਆ ਸਰਟੀਫਿਕੇਟ,36. ਪੱਛੜਿਆ ਇਲਾਕਾ ਸਰਟੀਫਿਕੇਟ, 37. ਜ਼ਮੀਨ ਦੀ ਹੱਦਬੰਦੀ, 38. ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੀ ਕਾਊਂਟਰ ਸਾਇਨਿੰਗ,39. ਪੁਲਿਸ ਕਲੀਅਰੈਂਸ ਸਰਟੀਫਿਕੇਟ ਦੀ ਕਾਊਂਟਰ ਸਾਇਨਿੰਗ,40. ਮੌਤ ਦੀ ਲੇਟ ਰਜਿਸਟਰੇਸ਼ਨ, 41. ਕੰਢੀ ਏਰੀਆ ਸਰਟੀਫਿਕੇਟ 42.ਮੌਤ ਸਰਟੀਫਿਕੇਟ ਵਿੱਚ ਦਰੁਸਤੀ,43. ਅਸ਼ੀਰਵਾਦ ਸਕੀਮ ਅਤੇ  44. ਬੈਕਿੰਗ ਕੌਰਸਪੌਂਡੈਂਟ - ਮੁਦਰਾ ਸਕੀਮ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।