5 Dariya News

ਸ਼ਿਵਾਲਿਕ ਪਬਲਿਕ ਸਕੂਲ ਨਵਾਂ ਸ਼ਹਿਰ ਵਿਖੇ 9 ਫਰਵਰੀ ਨੂੰ ਹੋਵੇਗਾ ਪ੍ਰਵਾਸੀ ਭਾਰਤੀ ਮਿਲਣੀ ਸਮਾਗਮ

ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਪੁੱਜਣ ਦੀ ਅਪੀਲ

5 Dariya News

ਨਵਾਂਸ਼ਹਿਰ 07-Feb-2024

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਪੰਜ ਜ਼ਿਲ੍ਹਿਆ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 9 ਫਰਵਰੀ ਨੂੰ ਸਵੇਰੇ 10 ਵਜੇ ਸ਼ਿਵਾਲਿਕ ਪਬਲਿਕ ਸਕੂਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਵੇਗੀ। 

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ.) ਨੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਦਿੱਤੀ। ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਐਨ.ਆਰ.ਆਈ ਮਿਲਣੀ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ 3 ਫਰਵਰੀ ਨੂੰ ਚਮਰੋੜ (ਮਿੰਨੀਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ। ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਉਹਨਾਂ ਨੇ ਦੱਸਿਆ ਕਿ ਇਸੇ ਕੜੀ ਦੇ ਤਹਿਤ 9 ਫਰਵਰੀ ਨੂੰ ਸ਼ਿਵਾਲਿਕ ਪਬਲਿਕ ਸਕੂਲ ਨਵਾਂ ਸ਼ਹਿਰ ਵਿਖੇ ਐਨ ਆਰ ਆਈ ਮਿਲਣੀ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਇਸ ਐਨ ਆਰ ਆਈ ਮਿਲਣੀ ਸਮਾਗਮ ਦਾ ਉਦਘਾਟਨ ਐਨ ਆਰ ਆਈ ਮਾਮਲੇ ਵਿਭਾਗ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਕਰਨਗੇ। ਇਸ ਸਮਾਗਮ ਦੇ ਵਿੱਚ ਪੰਜ ਜਿਲਿਆਂ ਦੇ ਐਨਆਰਆਈ ਸ਼ਾਮਿਲ ਹੋਣਗੇ। ਉਨ੍ਹਾਂ ਨੇ ਉਕਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। 

ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਲਈ ਉੱਥੇ, ਮੌਕੇ ’ਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ। ਉਨ੍ਹਾਂ ਇਸ ਮੌਕੇ ‘ਤੇ ਉਪਰੋਕਤ ਪ੍ਰੋਗਰਾਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।