ਪੁਰਾਣੀ ਪੈਨਸ਼ਨ ਬਹਾਲੀ ਲਈ ਤਿੰਨ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਦਾ ਗਠਨ
25 ਫਰਵਰੀ ਨੂੰ ਸੰਗਰੂਰ ਵਿਖੇ ਹੋਵੇਗੀ ਇਤਿਹਾਸਕ ਸੂਬਾ ਪੱਧਰੀ ਰੈਲੀ
5 Dariya News
ਫਤਿਹਗੜ੍ਹ ਸਾਹਿਬ 12-Feb-2024
ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਵਿੱਚ ਸੰਘਰਸ਼ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋ ਜਸਵੀਰ ਤਲਵਾੜਾ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਗੁਰਜੰਟ ਸਿੰਘ ਕੋਕਰੀ , ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅਤਿੰਦਰਪਾਲ ਸਿੰਘ ਘੱਗਾ ਤਿੰਨ ਸਾਂਝੇ ਕਨਵੀਨਰਾਂ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦਾ ਗਠਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਅਵਤਾਰ ਸਿੰਘ ਚੀਮਾ ਸਰਪ੍ਰਸਤ ਪੰਜਾਬ ਸਬਾਡੀਨੇਟ ਸਰਵਿਸਜ਼ ਫੈਡਰੇਸ਼ਨ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ ਅਤੇ ਪੁਰਾਣੀ ਪੈਨਸ਼ਨ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੀ ਜ਼ਿਲਾ ਫਤਿਹਗੜ੍ਹ ਸਾਹਿਬ ਦੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਜਗਜੀਤ ਸਿੰਘ ਕਨਵੀਨਰ ਸਤਨਾਮ ਸਿੰਘ ਕਨਵੀਨਰ ਹਰਪ੍ਰੀਤ ਸਿੰਘ ਕਨਵੀਨਰ ਚੁਣੇ ਗਏ।
ਇਸ ਤੋਂ ਇਲਾਵਾ ਜ਼ਿਲ੍ ਕਮੇਟੀ ਦੇ ਵਿਸਥਾਰ ਲਈ ਨਵਜੋਤ ਸਿੰਘ, ਗਗਨਦੀਪ ਸਿੰਘ, ਹਰਪਾਲ ਸਿੰਘ, ਮਹਾਂਵੀਰ ਸਿੰਘ ਧਿਮਾਨ, ਆਸ਼ੂਤੋਸ਼ ਧਿਮਾਨ, ਰਮਨਦੀਪ ਸਹੋਤਾ, ਸੰਜੇ ਕੁਮਾਰ ਲਖਬੀਰ ਸਿੰਘ ਭੱਟੀ ਰਜਿੰਦਰ ਸਿੰਘ ਅਤੇਵਾਲੀ ਜ਼ਿਲ੍ਾ ਕਮੇਟੀ ਮੈਂਬਰ ਲਏ ਗਏ।ਆਗੂਆਂ ਵਲੋਂ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਵੱਲੋਂ 25 ਫਰਵਰੀ ਦਿਨ ਐਤਵਾਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ।ਸੰਗਰੂਰ ਰੈਲੀ ਦੀ ਤਿਆਰੀ ਅਤੇ ਸਾਂਝ ਦੇ ਸੁਨੇਹੇ ਨੂੰ ਜ਼ਮੀਨੀ ਪੱਧਰ ਤੇ ਲੈ ਕੇ ਜਾਣ ਲਈ 10 ਅਤੇ 11 ਫਰਵਰੀ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ।
ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ 18-11-2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਉਸ ਦੀ ਲਗਭਗ ਇੱਕ ਸਾਲ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐਫ ਖਾਤਾ ਨਹੀਂ ਖੋਲਿਆ। ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਐਸ ਓ ਪੀਜ ਤੇ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਨਾਲ ਪੰਜਾਬ ਦੇ ਲਗਭਗ ਸਵਾ ਦੋ ਲੱਖ ਐਨਪੀਐਸ ਮੁਲਾਜ਼ਮ ਸਖਤ ਰੋਸ ਵਿੱਚ ਚੱਲ ਰਹੇ ਹਨ। ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਦਾ ਗੁੱਸਾ ਪੰਜਾਬ ਸਰਕਾਰ ਪ੍ਰਤੀ ਦਿਨੋ ਦਿਨ ਵੱਧ ਰਿਹਾ ਹੈ। ਪਰ ਪੰਜਾਬ ਸਰਕਾਰ ਕੁੰਭ ਕਰਨ ਦੀ ਨੀਂਦ ਸੁੱਤੀ ਪਈ ਹੈ ਅਤੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਟਾਲ ਮਟੋਲ ਦੀ ਨੀਤੀ ਵਰਤ ਰਹੀ ਹੈ।
ਆਗੂਆਂ ਵੱਲੋਂ ਪੰਜਾਬ ਦੇ ਸਮੂਹ ਐਨਪੀਐਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਦੇ ਸਾਰੇ ਐਨਪੀਐਸ ਮੁਲਾਜ਼ਮ 10 ਅਤੇ 11 ਫਰਵਰੀ ਦੀਆਂ ਜਿਲ੍ਹਾ ਪੱਧਰੀ ਮੀਟਿੰਗਾਂ ਤੇ 25 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਤਿਹਾਸਿਕ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਤੇ ਐਨਪੀਐਸ ਦੀ ਬਿਮਾਰੀ ਨੂੰ ਖਤਮ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੰਘਰਸ਼ ਵਿੱਚ ਸ਼ਾਮਿਲ ਹੋਣ। ਇਸ ਮੌਕੇ ਇਸ ਮੀਟਿੰਗ ਵਿੱਚ ਹਾਜ਼ਰ ਸਾਥੀ ਤਰਸੇਮ ਸਿੰਘ ਸਹੋਤਾ ਹਰਵਿੰਦਰ ਸਿੰਘ ਰੌਣੀ ਲਖਬੀਰ ਸਿੰਘ ਕੀ ਹੋ ਗਿਆ ਮਨਦੀਪ ਸਿੰਘ ਜਸਵਿੰਦਰ ਸਿੰਘ ਲਵ ਲਵਪ੍ਰੀਤ ਸਿੰਘ ਬਲਕਰਨ ਸਿੰਘ ਲਖਵਿੰਦਰ ਸਿੰਘ ਗੁਰਵਿੰਦਰ ਸਿੰਘ ਤੇਜਿੰਦਰ ਸਿੰਘ ਜੁਝਾਰ ਸਿੰਘ ਗੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।