5 Dariya News

ਰੋਸ਼ਨ ਲਾਲ ਬੰਸਲ ਦੀ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ

ਸਪੀਕਰ ਸੰਧਵਾਂ ਨੇ ਸਰਦਾਰੀ ਲਾਲ ਕਪੂਰ ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ

5 Dariya News

ਕੋਟਕਪੂਰਾ 20-Feb-2024

ਕੋਟਕਪੂਰਾ ਸ਼ਹਿਰ ਦੀ  ਸਨਮਾਨਤ ਯੋਗ ਸਖਸ਼ੀਅਤ ਸ਼੍ਰੀ ਰੋਸ਼ਨ ਲਾਲ ਬੰਸਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਨਾ ਕਰ ਗਏ ਸਨ। ਉਹਨਾਂ ਦੀ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਸ਼ਿਰਕਤ ਕੀਤੀ।

ਸਪੀਕਰ ਸੰਧਵਾਂ ਨੇ ਸ੍ਰੀ ਰੋਸ਼ਨ ਲਾਲ ਬੰਸਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕਿਹਾ ਕਿ ਖੂਨਦਾਨ ਦਾ ਉਪਰਾਲਾ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਲੋੜਵੰਦ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ।  

ਇਸ ਉਪਰੰਤ ਸਪੀਕਰ ਸੰਧਵਾਂ ਨੇ ਕੋਟਕਪੂਰਾ ਸ਼ਹਿਰ ਦੇ ਸੀਨੀਅਰ ਪੱਤਰਕਾਰ ਸ਼੍ਰੀ ਸਰਦਾਰੀ ਲਾਲ ਕਪੂਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।