5 Dariya News

ਵਿਧਾਇਕ ਨਰੇਸ਼ ਕਟਾਰੀਆ ਨੇ ਪਿੰਡ ਮਹੀਲਾਂ ਵਾਲਾ ਕਲਾਂ ਵਿਖੇ ਲੱਗੇ ਸੁਵਿਧਾ ਕੈਂਪਾਂ 'ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

5 Dariya News

ਜ਼ੀਰਾ/ਫਿਰੋਜ਼ਪੁਰ 22-Feb-2024

"ਆਪ ਦੀ ਸਰਕਾਰ, ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ੍ਹਾਂ ਦੇ ਨੇੜੇ ਹੀ ਸੁਵਿਧਾ ਕੈਂਪ ਲਗਾ ਕੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਰੋਜ਼ਾਨਾ ਸੈਂਕੜੇ ਲੋਕ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਰਹੇ ਹਨ। ਇਸੇ ਲੜੀ ਤਹਿਤ ਲੋਕਾਂ ਦੀਆਂ ਮੁਸ਼ਕਲਾ ਸੁਣਨ ਲਈ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਪਿੰਡ ਮਹੀਆਂ ਵਾਲਾ ਕਲਾਂ ਤਹਿਸੀਲ ਜ਼ੀਰਾ ਵਿਖੇ ਲੱਗੇ ਸੁਵਿਧਾ ਕੈਂਪ ਵਿੱਚ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ  ਹੱਲ ਕੀਤਾ।

ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਵੱਧ ਤੋਂ ਵੱਧ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ੀਰਾ ਦੇ ਪਿੰਡ ਮਹੀਆਂ ਵਾਲਾ ਕਲਾਂ, ਮਹੀਆਂ ਵਾਲਾ ਖੁਰਦ, ਵਰਨਾਲਾ ਅਤੇ ਨੀਲੇ ਵਾਲਾ ਵਿਖੇ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਜਿੱਥੇ ਰੋਜ਼ਾਨਾ ਵੱਖ ਵੱਖ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਇਨ੍ਹਾਂ ਕੈਪਾਂ ਤੇ ਜਾਗਰੂਕਤਾ ਵੈਨਾਂ ਰਾਹੀਂ ਸਰਕਾਰ ਦੀਆਂ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।  ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਤੋਂ ਵੱਧ ਇਨ੍ਹਾ ਕੈਂਪਾ ਵਿੱਚ ਪਹੁੰਚ ਕੇ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਜ਼ਰੂਰ ਉਠਾਉਣ। ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਸੰਤੋਖ ਸਿੰਘ ਤੱਖੀ ਵੀ ਹਾਜ਼ਰ ਸਨ।