5 Dariya News

ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੋਆਬਾ ਕਾਲਜ ਛੋਕਰਾ ਦਾ ਕੀਤਾ ਦੌਰਾ

5 Dariya News

ਨਵਾਂਸ਼ਹਿਰ 22-Feb-2024

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਦੋਆਬਾ ਕਾਲਜ ਛੋਕਰਾ ਦਾ ਦੌਰਾ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨਾਲ ਐਸ.ਡੀ.ਐਮ. ਡਾ. ਅਕਸ਼ਿਤਾ ਗੁਪਤਾ ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ ਰਵਿੰਦਰ ਬਾਂਸਲ, ਐਸ.ਡੀ.ਐਮ. ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਦੀ ਸੁਰੱਖਿਆ ਪ੍ਰਬੰਧਾਂ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਤਿਆਰੀਆਂ ਚੱਲ ਰਹੀਆਂ ਹਨ ਤਾਂ ਜੋ ਚੋਣਾਂ ਦੇ ਐਲਾਨ ਤੋਂ ਪਹਿਲਾਂ-ਪਹਿਲਾਂ ਸਾਰੇ ਪ੍ਰਬੰਧ ਕਰ ਲਏ ਜਾਣ। 

ਉਨ੍ਹਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ-2024 ਦੌਰਾਨ ਬਣਾਏ ਜਾਣ ਵਾਲੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਵੱਖ-ਵੱਖ ਥਾਂਵਾਂ ਦਾ ਨਿਰੀਖਣ ਕੀਤਾ ਗਿਆ ਹੈ, ਜੋ ਵੀ ਸਥਾਨ ਸੁਰੱਖਿਆ ਦੇ ਮੱਦੇਨਜ਼ਰ ਉੱਚਿਤ ਹੋਵੇਗੀ, ਉਸੇ ਸਥਾਨ ਨੂੰ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਬਣਾਇਆ ਜਾਵੇਗਾ।