5 Dariya News

"ਆਪ ਦੀ ਸਰਕਾਰ, ਆਪ ਦੇ ਦੁਆਰ" ਤਹਿਤ ਲਗਾਏ ਜਾ ਰਹੇ ਸੁਵਿਧਾ ਕੈਂਪਾ ਵਿੱਚ ਲੋਕਾਂ ਨੂੰ ਮੌਕੇ ਤੇ ਮਿਲ ਰਿਹਾ ਸਰਕਾਰੀ ਸੇਵਾਵਾਂ ਦਾ ਲਾਭ

ਬਲਾਕ ਜੈਤੋ ਵਿਖੇ ਲੱਗ ਰਹੇ ਵੱਖ ਵੱਖ ਕੈਂਪਾਂ ਵਿੱਚ ਐਮ.ਐਲ.ਏ ਅਮੋਲਕ ਸਿੰਘ ਨੇ ਕੀਤੀ ਸ਼ਿਰਕਤ

5 Dariya News

ਫ਼ਰੀਦਕੋਟ 24-Feb-2024

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿੱਚ 6 ਫ਼ਰਵਰੀ ਤੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਰਾਹੀਂ ਘਰਾਂ ਦੇ ਨੇੜੇ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਮਿਲਣ ਕਰਕੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਕਾਫ਼ੀ ਹੱਦ ਤੱਕ ਨਿਜਾਤ ਮਿਲੀ ਹੈ। ਇਹ ਕੈਂਪ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇਜੀ ਨਾਲ ਮੁਹੱਈਆ ਕਰਵਾਉਣ ਵਿੱਚ ਕਾਰਗਰ ਸਾਬਤ ਹੋ ਰਹੇ ਹਨ। ਬਲਾਕ ਫ਼ਰੀਦਕੋਟ ਦੇ ਪਿੰਡ ਕਿੰਗਰਾ, ਬਲਾਕ ਜੈਤੋ ਦੇ ਵਾਰਡ ਨੰ-17, ਪਿੰਡ ਚੰਦਭਾਨ ਵਿਖੇ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਗਿਆ।

'ਆਪ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਬਲਾਕ ਜੈਤੋ ਵਿਖੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਕੈਂਪਾ ਵਿਚ ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਵਿਚ ਲੋਕਾਂ ਨੂੰ ਪ੍ਰਾਪਤ ਹੋਈਆਂ ਜਾਂ ਰਹਿੰਦੀਆਂ ਸਹੂਲਤਾਂ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਕੈਂਪਾਂ ਅੰਦਰ ਵੱਖ ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ, ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਹਰ ਆਮ ਤੇ ਲੋੜਵੰਦ ਨਾਗਰਿਕ ਤੱਕ ਪਹੁੰਚ ਸਕੇ। ਮਿਤੀ 25 ਫ਼ਰਵਰੀ ਨੂੰ ਬਲਾਕ ਫ਼ਰੀਦਕੋਟ ਪਿੰਡ ਚੰਨੀਆ ( ਸਵੇਰੇ 10.00 ਤੋਂ 12.00) ਪਿੰਡ ਬੁੱਟਰ (ਦੁਪਹਿਰ 02.00 ਤੋਂ 04.00) ਗੁੱਜਰ (ਸਵੇਰੇ 10.00 ਤੋਂ 12.00) ਵੀਰੇਵਾਲਾ ਕਲਾਂ (ਦੁਪਹਿਰ 02.00 ਤੋਂ 04.00  ਕੈਂਪ ਲਗਾਏ ਜਾਣਗੇ।