5 Dariya News

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੌਣੀ ਦਰਜਨ ਪਿੰਡਾਂ ਵਿੱਚ ਕਰੋੜਾਂ ਦੇ ਵਿਕਾਸ ਕਾਰਜ ਲੋਕ ਸਮਰਪਿਤ

5 Dariya News

ਫਾਜ਼ਿਲਕਾ 02-Mar-2024

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵੱਖ-ਵੱਖ ਪ੍ਰੋਗਰਾਮਾਂ ਤਹਿਤ ਹੋ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਆਪਣੇ ਹਲਕੇ ਦੇ ਪੌਣੀ ਦਰਜਨ ਪਿੰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਲੋਕ ਸਮਰਪਿਤ ਕੀਤੇ। ਇਸ ਮੌਕੇ ਵਿਧਾਇਕ ਨੇ ਅੱਜ ਪਿੰਡ ਅਮਰਪੁਰਾ, ਆਲਮ ਸ਼ਾਹ, ਮੁਹੰਮਦ ਅਮੀਰਾ, ਬਹਿਕ ਖਾਸ, ਢਾਣੀ ਮੁਣਸ਼ੀ ਰਾਮ, ਝੁਗੇ ਗੁਲਾਬ ਸਿੰਘ, ਥੇਹ ਕਲੰਦਰ, ਵਿਸਾਖੇ ਵਾਲਾ ਖੂਹ ਅਤੇ ਚਾਂਦਮਾਰੀ ਦਾ ਦੌਰਾ ਕਰਕੇ ਇੱਥੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਹ ਪੱਥਰ ਰੱਖੇ।

ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵ ਪੱਖੀ ਵਿਕਾਸ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਹਰੇਕ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਭਾਰੀ ਫੰਡ ਜਾਰੀ ਕੀਤੇ ਜਾ ਰਹੇ ਹਨ । ਉਹਨਾਂ ਨੇ ਅੱਜ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਕਮਰਿਆਂ , ਚਾਰ ਦੁਆਰੀਆਂ ਅਤੇ ਪਿੰਡਾਂ ਦੀਆਂ ਗਲੀਆਂ ਨਾਲ ਸੰਬੰਧਿਤ ਪ੍ਰੋਜੈਕਟ ਲੋਕ ਸਮਰਪਿਤ ਕੀਤੇ।

ਇਸ ਦੌਰਾਨ ਉਨਾਂ ਦੇ ਨਾਲ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਜਿਨ੍ਹਾਂ ਨੇ ਪਿੰਡ ਬਹਿਕ ਖਾਸ ਅਤੇ ਝੁੱਗੇ ਗੁਲਾਬ ਸਿੰਘ ਵਿੱਚ ਨੌਜਵਾਨਾਂ ਨੂੰ ਕ੍ਰਿਕਟ ਕਿੱਟਾਂ ਵੀ ਵੰਡੀਆਂ ।ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਸਰਹੱਦੀ ਪਿੰਡਾਂ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਵਿਆਪਕ ਪੱਧਰ ਤੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨਾਂ ਨੇ ਕਿਹਾ ਕਿ ਪੰਜਾਬ ਦੇ ਇਹ ਸਰਹੱਦੀ ਪਿੰਡ ਨਮੂਨੇ ਦੇ ਪਿੰਡ ਵਜੋਂ ਵਿਕਸਿਤ ਕੀਤੇ ਜਾਣਗੇ। 

ਇਸ ਮੌਕੇ ਉਹਨਾਂ ਦੇ ਨਾਲ ਜ਼ਿਲਾ ਪਰਿਸ਼ਦ ਮੈਂਬਰ ਖੁਸ਼ਹਾਲ ਸਿੰਘ, ਬਲਾਕ ਪ੍ਰਧਾਨ ਸੁਰਿੰਦਰ ਕੰਬੋਜ ਅਤੇ ਅਮਰੀਕ ਸਿੰਘ, ਸੁਖਦੀਪ ਸਿੰਘ ਪੱਕਾ ਚਿਸ਼ਤੀ, ਰਜਿੰਦਰ ਸਿੰਘ ਝੁੱਗੇ ਗੁਲਾਬ ਸਿੰਘ, ਲੱਖਾ ਸਿੰਘ ਸਾਬਕਾ ਸਰਪੰਚ, ਰਾਜਿੰਦਰ ਸਿੰਘ ਮੁਹੰਮਦ ਅਮੀਰਾ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਥੇਹਰ ਕਲੰਦਰ ਅਤੇ ਮੱਖਣ ਸਿੰਘ ਚਾਂਦਮਾਰੀ ਵੀ ਹਾਜ਼ਰ ਸਨ।