5 Dariya News

ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਰ ਵੱਲੋਂ ਹਲਕੇ ਦੇ ਪਿੰਡ ਘੱਲੂ ਵਿਖੇ 5.75 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਵਰਕਸ ਦੀ ਰਿਪੇਅਰ ਦਾ ਰੱਖਿਆ ਨੀਂਹ ਪੱਥਰ

ਪਿੰਡ ਦੇ ਵਿਕਾਸ ਲਈ 23 ਲੱਖ ਰੁਪਏ ਦੀ ਗਰਾਂਟ ਵੀ ਕੀਤੀ ਜਾਰੀ

5 Dariya News

ਫਾਜ਼ਿਲਕਾ 09-Mar-2024

ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਵੱਲੋਂ ਅੱਜ ਹਲਕੇ ਦੇ ਪਿੰਡ ਘੱਲੂ ਵਿਖੇ 5.75 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਵਰਕਸ ਦੀ ਰਿਪੇਅਰ ਦਾ ਨੀਂਹ ਪੱਥਰ ਰੱਖਿਆ! ਇਸ ਮੌਕੇ ਉਹਨਾਂ ਪਿੰਡ ਦੇ ਵੱਖ-ਵੱਖ ਵਿਕਾਸ ਦੇ ਕੰਮਾਂ ਲਈ 23 ਲੱਖ ਰੁਪਏ ਦੀ ਗਰਾਂਟ ਵੀ ਜਾਰੀ ਕੀਤੀ! ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ  ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਪਿੰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਉਹਨਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਪੀਣ ਦੇ ਪਾਣੀ ਦੀ ਮੁੱਖ ਸਮੱਸਿਆ ਸੀ ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਹੱਲ ਨਹੀਂ ਕੀਤਾ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਇਸ ਸਮੱਸਿਆ ਦੇ ਸਥਾਈ ਹੱਲ ਦੇ ਉਪਰਾਲੇ ਆਰੰਭੇ ਗਏ ਹਨ ਤਾਂ ਜੋ ਹਰੇਕ ਪਿੰਡ ਵਾਸੀ ਨੂੰ ਪੀਣ ਦਾ ਸਾਫ ਪਾਣੀ ਮਿਲ ਸਕੇ। ਉਨ੍ਹਾਂ ਨੂੰ ਕਿਹਾ ਕਿ ਇਸੇ ਤਹਿਤ ਹੀ ਅੱਜ ਹਲਕੇ ਦੇ ਪਿੰਡ ਘੱਲੂ ਨੂੰ ਇਹ ਗਰਾਂਟ ਜਾਰੀ ਕੀਤੀ ਗਈ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿੱਚ ਸਵੱਛਤਾ ਲਈ ਵੀ ਉਪਰਾਲੇ ਆਰੰਭੇ ਗਏ ਹਨ ਤੇ ਪਿੰਡਾਂ ਨੂੰ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕਰਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਰਿਹਾ ਹੈ।  ਉਹਨਾਂ ਆਖਿਆ ਕਿ ਪਿੰਡ ਪਿੰਡ ਸਕੂਲਾਂ ਦੇ ਪੱਧਰ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਹ ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ।