5 Dariya News

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ

5 Dariya News

ਫਤਹਿਗੜ੍ਹ ਚੂੜੀਆਂ (ਬਟਾਲਾ) 10-Mar-2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਮੁਫ਼ਤ ਤੀਰਥ ਯਾਤਰਾ ਤਹਿਤ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਅਲੀਵਾਲ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਬੱਸ ਯਾਤਰਾ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਦਰਸ਼ਨ ਕਰਵਾਏ ਜਾਣਗੇ।ਇਸ ਮੌਕੇ ਬੱਸ ਯਾਤਰਾ ਰਾਹੀਂ ਗਏ ਯਾਤਰੀਆਂ ਨੇ ਪੰਜਾਬ ਸਰਕਾਰ ਵਲੋਂ ਮੁਫਤ ਤੀਰਥ ਯਾਤਰਾ ਬੱਸ ਸ਼ੁਰੂ ਕਹਨ ਦੀ ਸਰਾਹਨਾ ਕੀਤੀ। 

ਇਸ ਮੌਕੇ ਮੈਡੀਕਲ ਟੀਮ ਵੱਲੋਂ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦਾ ਮੈਡੀਕਲ ਚੈਕਅਪ ਕੀਤਾ ਗਿਆ ਤੇ ਯਾਤਰੀਆਂ ਨੂੰ ਲੋੜੀਂਦੇ ਸਮਾਨ ਵਾਲੀਆਂ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਚੇਅਰਮੈਨ ਪਨੂੰ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਮੁਫ਼ਤ ਤੀਰਥ ਯਾਤਰਾ ਦਾ ਤੋਹਫਾ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਤੀਰਥ ਯਾਤਰਾ ਬੱਸ ਤਹਿਤ ਸੰਗਤਾਂ ਨੂੰ ਮਾਤਾ ਨੈਣਾਂ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਮਾਤਾ ਚਿੰਤਾਪੂਰਨੀ ਜੀ, ਸਾਲਾਸਰ ਧਾਮ, ਮਾਤਾ ਵੈਸ਼ਨੂੰ ਦੇਵੀ ਜੀ ਅਤੇ ਮਾਤਾ ਜਵਾਲਾ ਜੀ ਆਦਿ ਵਰਗੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਪੂਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਹੈ।  ਇਸ ਮੌਕੇ ਕਰਨ ਬਾਠ, ਗੁਰਪਿੰਦਰ ਸਿੰਘ, ਗੁਰਵਿੰਦਰ ਕੋਟਲਾ, ਰਾਹੁਲ ਅਲੀਵਾਲ, ਨਵਦੀਪ ਸਿੰਘ ਸ਼ੰਕਰਪੁਰ, ਹਰਦੀਪ ਸਿੰਘ ਦਮੋਦਰ, ਯੂਥ ਪ੍ਰਧਾਨ ਗੁਰਬਿੰਦਰ ਸਿੰਘ, ਕਰਮਜੀਤ ਪੀਏ, ਅੰਮ੍ਰਿਤ ਔਜਲਾ ਅਤੇ ਹੋਰ ਸਾਥੀ ਵਰਕਰ ਮੌਜੂਦ ਸਨ।