5 Dariya News

30 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

5 Dariya News

ਜਲਾਲਾਬਾਦ, ਫਾਜ਼ਿਲਕਾ 11-Mar-2024

ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਜੀ ਦੀਆਂ ਹਦਾਇਤਾਂ ਮੁਤਾਬਿਕ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਪਰਦੀਪ ਸਿੰਘ ਸੰਧੂ ਪੀ.ਪੀ.ਐਸ ਕਪਤਾਨ ਪੁਲਿਸ, (ਇੰਨਵੈ) ਫਾਜਿਲਕਾ ਦੀ ਨਿਗਰਾਨੀ ਹੇਠ ਸ੍ਰੀ ਰਛਪਾਲ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ, ਸ੍ਰੀ ਅਛਰੂ ਰਾਮ ਪੀ.ਪੀ.ਐਸ ਸ:ਡ ਜਲਾਲਾਬਾਦ ਜੀ ਦੀ ਅਗਵਾਹੀ ਹੇਠ ਨਸ਼ਾ ਸਮੱਗਲਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। 

ਜਿਸਦੇ ਤਹਿਤ ਐਸ.ਆਈ ਗੁਰਜੰਟ ਸਿੰਘ ਮੁੱਖ ਅਫਸਰ ਥਾਣਾ ਵੈਰੋ ਕੇ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਸੇਮਨਾਲਾ ਪਿੰਡ ਕਾਠਗੜ੍ਹ ਪਾਸ ਮੌਜੂਦ ਸੀ ਤਾਂ ਸੇਮਨਾਲਾ ਦੀ ਪਟੜੀ ਤੇ ਇੱਕ ਨੌਜਵਾਨ ਤੁਰਿਆ ਆਉਦਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾਂਹ ਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸਦੀ ਪਹਿਨੀ ਹੋਈ ਕਮੀਜ ਦੀ ਜੇਬ ਵਿੱਚੋਂ 30 ਗਰਾਮ ਹੈਰੋਇਨ ਬਰਾਮਦ ਹੋਈ। ਪਕੜੇ ਗਏ ਦੋਸ਼ੀ ਦੀ ਪਹਿਚਾਣ ਅਸ਼ੋਕ ਸਿੰਘ ਪੁੱਤਰ ਕੁਲਵੰਤ ਰਾਏ ਪੁੱਤਰ ਕਰਤਾਰ ਸਿੰਘ ਵਾਸੀ ਚੱਕ ਅਰਨੀ ਵਾਲਾ ਉਰਫ ਕੱਟੀਆ ਵਾਲਾ, ਤਹਿਸੀਲ ਜਲਾਲਾਬਾਦ, ਜਿਲ੍ਹਾ ਫਾਜਿਲਕਾ ਵਜੋਂ ਹੋਈ। 

ਜਿਸ ਦੇ ਖਿਲਾਫ ਮੁਕੱਦਰ ਨੰਬਰ 20 ਮਿਤੀ  10-03-2024 ਅਧੀਨ ਧਾਰਾ 21/61/85 ਐਨ ਡੀ ਪੀ ਐਸ ਐਕਟ ਤਹਿਤ ਥਾਣਾ ਵੈਰੋਕੇ ਵਿਖੇ ਦਰਜ ਰਸਿਜਟਰ ਕੀਤਾ ਗਿਆ ਹੈ। ਫੜੇ ਗਏ ਦੋਸ਼ੀ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਰਿਕਵਰੀ ਹੋਣ ਦੀ ਸੰਭਾਵਨਾ ਹੈ।