5 Dariya News

ਵਿਧਾਇਕ ਸ਼ੈਰੀ ਕਲਸੀ ਵਲੋਂ ਆਈਟੀਆਈ ਬਟਾਲਾ ਦਾ ਦੌਰਾ

ਆਈਟੀਆਈ ਬਟਾਲਾ ਦੀਆਂ ਮੁੱਢਲੀਆਂ ਜਰੂਰਤਾਂ ਪਹਿਲ ਦੇ ਆਧਾਰ 'ਤੇ ਪੂਰੀਆਂ ਕੀਤੀਆਂ ਜਾਣਗੀਆਂ -ਵਿਧਾਇਕ ਸ਼ੈਰੀ ਕਲਸੀ

5 Dariya News

ਬਟਾਲਾ 13-Mar-2024

ਬਟਾਲਾ ਦੇ ਨੋਜਵਾਨ ਅਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅੱਜ ਆਈਟੀਆਈ ਬਟਾਲਾ ਦਾ ਦੌਰਾ ਕੀਤਾ ਗਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਈਟੀਆਈ ਨਾਲ ਸਬੰਧਤ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਕਿਹਾ ਕਿ ਆਈ.ਟੀ.ਆਈ.ਕਾਲਜ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਆਈਟੀਆਈ ਵਿਖੇ ਨਵੇਂ ਬਣਨ ਵਾਲੇ ਟਾਇਲਟਸ ਦਾ ਕੰਮ ਵੀ ਸ਼ੁਰੂ ਕਰਵਾਇਆ। 

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਈਟੀਆਈ ਵਿਖੇ ਹੋਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਿੱਖਿਆ ਲਈ ਅਨੁਕੂਲ ਵਾਤਾਵਰਣ ਮੁਹੱਈਆ ਕਰਵਾਇਆ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਆਈਟੀਆਈ ਬਟਾਲਾ ਦੇ ਬਿਲਕੁਲ ਨਜਦੀਕ ਪੋਲੀਟੈਕਨਿਕ ਕਾਲਜ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਬੰਦ ਪਏ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ, ਬਟਾਲਾ ਦੇ ਵਿਖੇ ਮੁੜ ਕੋਰਸਾਂ ਦੀ ਸ਼ੁਰੂਆਤ ਹੋਈ ਹੈ। ਸਾਲ 2024-2025 ਦਾਖਲਾ ਸ਼ੈਸਨ ਵਿੱਚ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕੈਂਪਸ ਬਟਾਲਾ ਨੂੰ ਮੁੜ ਸ਼ੁਰੂ ਕੀਤਾ ਗਿਆ ਹੈ। ਦੋ ਕੋਰਸ, ਬੈਚੂਲਰ ਆਫ ਕੰਪਿਊਟਰ ਐਪਲੀਕੇਸ਼ਨ ਅਤੇ ਬੈਚੂਲਰ ਆਫ ਬਿਜਨਸ ਐਡਮੈਨੇਸਟ੍ਰੇਸ਼ਨ ਲਈ 60/60 ਕੁਲ 120 ਸੀਟਾਂ ਵਿੱਚ ਵਿਦਿਆਰਥੀ ਐਡਮਿਸ਼ਨ ਲੈ ਸਕਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਬਟਾਲਾ ਵਿਖੇ ਮੁੜ ਕੋਰਸ ਸ਼ੁਰੂ ਹੋਣ ਨਾਲ ਸਰਹੱਦੀ ਖੇਤਰ ਦੇ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ  ਅੱਗੇ ਕਿਹਾ ਕਿ ਉਹ ਇਸੇ ਤਰ੍ਹਾਂ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਨ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿ੍ਰੜ ਸੰਕਲਪ ਹਨ।