5 Dariya News

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 23.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕ੍ਰਿਟੀਕਲ ਕੇਅਰ ਯੂਨਿਟ ਦਾ ਰੱਖਿਆ ਨੀਹ ਪੱਥਰ

ਇਲਾਜ ਅਧੀਨ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਨਹੀਂ ਜਾਣਾ ਪਵੇਗਾ ਦੂਰ- ਨਰਿੰਦਰ ਪਾਲ ਸਿੰਘ ਸਵਨਾ

5 Dariya News

ਫਾਜ਼ਿਲਕਾ 14-Mar-2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਵਿੱਚ ਇਕ ਹੋਰ ਪਹਿਲਕਦਮੀ ਨੂੰ ਜੋੜਦਿਆਂ ਫਾਜ਼ਿਲਕਾ ਵਿਖੇ 23 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਕ੍ਰਿਟੀਕਲ ਕੇਅਰ ਯੂਨਿਟ ਦਾ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਨੀਹ ਪੱਥਰ ਰਖਿਆ। ਉਨ੍ਹਾਂ ਕਿਹਾ ਕਿ ਇਹ ਕੇਅਰ ਯੁਨਿਟ ਜਲਦ ਹੀ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਫਾਜ਼ਿਲਕਾ ਦੇ ਲੋਕਾਂ ਨੂੰ ਇਸ ਯੁਨਿਟ ਦੀ ਪ੍ਰਾਪਤੀ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਦੂਰ-ਦਰਾਡੇ ਸ਼ਹਿਰਾਂ ਵਿਚ ਨਹੀਂ ਜਾਣਾ ਪਵੇਗਾ। ਇਸ ਨਾਲ ਜਿਥੇ ਉਨ੍ਹਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸੁਵਿਧਾ ਪ੍ਰਾਪਤ ਹੋਵੇਗੀ ਉਥੇ ਆਉਣ-ਜਾਣ ਦੀ ਖਜਲ-ਖੁਆਰੀ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸੁਵਿਧਾਵਾਂ ਸੁਖਾਵੈ ਮਾਹੌਲ ਵਿਚ ਮੁਹੱਈਆ ਕਰਵਾਉਣ ਲਈ ਵਚਨਬਧ ਹੈ।

ਵਿਧਾਇਕ ਸ੍ਰੀ ਸਵਨਾ ਨੇ ਦੱਸਿਆ ਕਿ ਕ੍ਰਿਟੀਕਲ ਕੇਅਰ ਯੁਨਿਟ ਦੀ ਇਮਾਰਤ ਦਾ ਨਿਰਮਾਣ 16 ਕਰੋੜ 50 ਲੱਖ ਰੁਪਏ ਨਾਲ ਕੀਤਾ ਜਾਵੇਗਾ ਜਦਕਿ ਇਸ ਵਿੱਚ 7 ਕਰੋੜ 12 ਲੱਖ ਰੁਪਏ ਨਾਲ ਹੋਰ ਡਾਕਟਰੀ ਸਮਾਨ ਆਵੇਗਾ। ਇਹ ਕ੍ਰਿਟੀਕਲ ਕੇਅਰ ਯੁਨਿਟ 50 ਬੈਡ ਦੀ ਸਮਰੱਥਾ ਵਾਲਾ ਹੋਵੇਗਾ। ਉਨ੍ਹਾਂ ਇਸ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਸ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ ਜਿਸ ਨੂੰ ਪੰਜਾਬ ਸਰਕਾਰ ਨੇ ਪੂਰਾ ਕਰ ਦਿੱਤਾ ਹੈ।

ਉਨ੍ਹਾਂ ਇਕ ਹੋਰ ਉਪਲਬਧੀ ਲੋਕਾਂ ਨਾਂਲ ਸਾਂਝੀ ਕਰਦਿਆਂ ਕਿਹਾ ਕਿ ਫਾਜ਼ਿਲਕਾ ਵਿਖੇ ਬਣੇ ਕੈਂਸਰ ਹਸਪਤਾਲ ਨੂੰ ਵੀ ਪੰਜਾਬ ਸਰਕਾਰ ਜਲਦ ਸ਼ੁਰੂ ਕਰਨ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਲਗਭਗ 50 ਕਰੋੜ ਰੁਪਏ ਦੀਆਂ ਡਾਕਟਰੀ ਮਸ਼ੀਨਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਇਹ ਮਸ਼ੀਨਾਂ ਆਉਣ ਤੋਂ ਬਾਅਦ ਇਹ ਹਸਪਤਾਲ ਵੀ ਜਲਦੀ ਸ਼ੁਰੂ ਹੋਵੇਗਾ ।

ਵਿਧਾਇਕ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਧੀਆ ਸਿਹਤ ਸਹੂਲਤਾਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਉਨਾਂ ਆਖਿਆ ਕਿ ਇਸ ਤੋਂ ਪਹਿਲਾਂ ਜਿਲੇ ਵਿੱਚ ਆਮ ਆਦਮੀ ਕਲੀਨਿਕ ਖੋਲੇ ਗਏ ਸਨ ਜਿਨਾਂ ਦਾ ਵੀ ਬਹੁਤ ਸਾਰਥਕ ਨਤੀਜੇ ਨਿਕਲੇ ਹਨ ਅਤੇ ਹਜਾਰਾਂ ਲੋਕ ਇੰਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾ ਚੁੱਕੇ ਹਨ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਡਾਕਟਰ ਵਿਕਾਸ ਗਾਂਧੀ, ਪੀ.ਡਬਲਿਓ.ਡੀ. ਵਿਭਾਗ ਤੋਂ ਮੈਡਮ ਅੰਜੂਮ ਸੇਠੀ, ਮੈਡਮ ਖੁਸ਼ਬੂ, ਖਜਾਨ ਚੰਦ, ਮਨਜੋਤ ਖੇੜਾ, ਆਮ ਆਦਮੀ ਪਾਰਟੀ ਤੋਂ ਅਰੁਨ ਵਧਵਾ, ਰਾਜ ਆਹੁਜਾ, ਬੂਟਾ ਕੰਬੋਜ, ਪੂਜਾ ਲੂਥਰਾ, ਸਿਹਤ ਵਿਭਾਗ ਤੋਂ ਪਾਰਸ ਕਟਾਰੀਆ, ਬਲਾਕ ਪ੍ਰਧਾਨ ਤੇ ਸੀਨੀਅਰ ਲੀਡਰਸ਼ਿਪ ਮੌਜੂਦ ਸੀ।