5 Dariya News

ਚੋਣਾਂ 2024 ਮਾਡਲ ਕੋਡ ਆਫ ਕੰਡਕਟ ਸਬੰਧੀ ਦਿੱਤੀ ਟੇ੍ਨਿੰਗ: ਜ਼ਿਲ੍ਹਾ ਚੋਣ ਅਫ਼ਸਰ

5 Dariya News

ਨਵਾਂਸ਼ਹਿਰ 18-Mar-2024

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਲੋਕ ਸਭਾ ਚੋਣ 2024 ਮਾਡਲ ਕੋਡ ਆਫ ਕੰਡਕਟ, ਸੀ-ਵਿਜੀਲ (ਸ਼ਿਕਾਇਤਾਂ), ਈ.ਐਸ.ਐਮ.ਐਸ. ਅਤੇ ਇਨਕੋਰ ਸਬੰਧੀ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ, ਨੋਡਲ ਅਫਸਰਾਂ, ਇਨਕਮ ਟੈਕਸ ਵਿਭਾਗ, ਪੁਲਿਸ ਵਿਭਾਗ ਅਤੇ ਐਕਸਾਈਜ਼ ਵਿਭਾਗ ਨੂੰ ਟੇ੍ਨਿੰਗ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਸਮੂਹ ਨੋਡਲ ਅਫਸਰਾਂ ਨੂੰ ਹਦਾਇਤਾਂ ਅਨੁਸਾਰ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। 

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਲੋਕ ਸਭਾ ਚੋਣ ਦੀਆਂ ਸਮੂਹ ਨੋਡਲ ਅਫਸਰ ਅਤੇ ਟੀਮਾਂ ਨੂੰ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਇਸ ਸਬੰਧੀ ਸਾਰੀ ਮੁੱਢਲੀ ਜਾਣਕਾਰੀ ਪੀਪੀਟੀ ਰਾਹੀਂ ਦੇ ਦਿੱਤੀ ਗਈ।   ਇਸ ਟੇ੍ਨਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇ.ਵਿ.) ਸਾਗਰ ਸੇਤੀਆ ਨੇ ਸਮੂਹ ਸਹਾਇਕ ਰਿਟਰਨਿੰਗ ਅਫਸਰ, ਨੋਡਲ ਅਫ਼ਸਰਾਂ, ਟੀਮਾਂ, ਅਧਿਕਾਰੀਆਂ, ਬੀ.ਡੀ.ਪੀ.ਓਜ਼ ਨੂੰ ਮਾਡਲ ਕੋਡ ਆਫ ਕੰਡਕਟ ਬਾਰੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। 

ਇਸ ਤੋਂ ਇਲਾਵਾ ਮਾਡਲ ਕੋਡ ਆਫ ਕੰਡਕਟ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਐਸ.ਪੀ. ਡਾ. ਮਹਿਤਾਬ ਸਿੰਘ ਆਈ.ਪੀ.ਐਸ ਨੇ ਲਾਅ ਐਂਡ ਆਰਡਰ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ ਅਤੇ ਨੋਡਲ ਅਫਸਰ ਆਦਿ ਹਾਜ਼ਰ ਸਨ।