5 Dariya News

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਮੈਰਿਜ ਪੈਲੇਸ ਦੇ ਮਾਲਕਾਂ, ਸ਼ਰਾਬ ਦੇ ਠੇਕੇਦਾਰਾ ਤੇ ਆਬਕਾਰੀ ਕਰ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਆਦਰਸ਼ ਚੋਣ ਜਾਬਤਾ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਕਰਵਾਇਆ ਜਾਣੂ

5 Dariya News

ਰੂਪਨਗਰ 18-Mar-2024

ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਘੋਸ਼ਿਤ ਆਦਰਸ਼ ਚੋਣ ਜਾਬਤਾ ਸਬੰਧੀ ਅੱਜ ਲੋਕ ਸਭਾ ਹਲਕੇ (06) ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਮੈਰਿਜ ਪੈਲੇਸ ਦੇ ਮਾਲਕਾਂ, ਸ਼ਰਾਬ ਦੇ ਠੇਕੇਦਾਰਾ ਅਤੇ ਆਬਕਾਰੀ ਕਰ ਦੇ ਅਧਿਕਾਰੀਆਂ ਨਾਲ ਮੀਟਿੰਗ ਸਥਾਨਕ ਕਮੇਟੀ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਆਦਰਸ਼ ਚੋਣ ਜਾਬਤਾ ਦੌਰਾਨ ਸ਼ਰਾਬ ਦੀ ਵਿਕਰੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਮੀਟਿੰਗ ਵਿੱਚ ਹਾਜ਼ਰ ਹੋਏ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਗਿਆ। 

ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਇਹ ਕਿਹਾ ਗਿਆ ਕਿ ਸ਼ਰਾਬ ਦੇ ਠੇਕਿਆਂ ਤੇ ਕਿਸੇ ਵੀ ਤਰ੍ਹਾਂ ਦਾ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਬੈਨਰ ਤੇ ਪੋਸਟਰ ਆਦਿ ਨਹੀ ਲੱਗਿਆ ਹੋਣਾ ਚਾਹੀਦਾ ਅਤੇ ਪ੍ਰਤੀ ਦਿਨ ਦੀ ਵਿਕਰੀ ਦਾ ਪੂਰਾ ਹਿਸਾਬ ਜ਼ਿਲ੍ਹਾ ਨੋਡਲ ਅਫਸਰ ਫਾਰ ਐਕਸਾਈਜ ਸ਼੍ਰੀ ਸ਼ੇਖਰ ਵੱਲੋਂ ਐਕਸਪੈਂਡੀਚਰ ਮੋਨੀਟਰਿੰਗ ਟੀਮ ਅਤੇ ਜ਼ਿਲ੍ਹਾ ਚੋਣ ਦਫਤਰ ਨੂੰ ਰੋਜਾਨਾ ਭੇਜਿਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਮੈਰਿਜ ਪੈਲੇਸਾਂ ਵਿੱਚ ਪ੍ਰੋਗਰਾਮ ਦੌਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਵੱਲੋਂ ਸ਼ਰਾਬ ਆਦਿ ਨਹੀ ਚਲਾਈ ਜਾਵੇਗੀ ਅਤੇ ਉਲੰਘਣਾ ਦੀ ਸੂਰਤ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀ ਜਾਵੇਗਾ ਤੇ ਮੈਰਿਜ ਪੈਲੇਸ ਦਾ ਲਾਇਸੈਂਸ ਵੀ ਰੱਦ ਕਰ ਦਿੱਤਾ ਜਾਵੇਗਾ। 

ਇਸ ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ. ਪਲਵਿੰਦਰ ਸਿੰਘ, ਐਸ.ਐਲ.ਐਮ.ਟੀ.ਕਮ-ਇੰਸਟਰੱਕਟਰ ਸ਼੍ਰੀ ਦਿਨੇਸ਼ ਕੁਮਾਰ ਸੈਣੀ,  ਨੋਡਲ ਅਫਸਰ ਫਾਰ ਐਕਸਾਈਜ ਸ਼੍ਰੀ ਸ਼ੇਖਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਸ਼ਾਮਿਲ ਹੋਏ।