5 Dariya News

ਸਰਕਾਰੀ ਕਾਲਜ ਰੋਪੜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਹੀਦੀ ਦਿਵਸ ਮੌਕੇ ਸ਼ਰਧਾਂਜਲੀ

5 Dariya News

ਰੂਪਨਗਰ 23-Mar-2024

ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। 

ਕੌਮੀ ਸੇਵਾ ਯੋਜਨਾ ਅਤੇ ਐੱਨ. ਸੀ ਸੀ ਦੇ ਸਹਿਯੋਗ ਨਾਲ ਕਰਵਾਏ ਸ਼ਹੀਦਾਂ ਨੂੰ ਸਮਰਪਿਤ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਡਾ. ਜਤਿੰਦਰ ਕੁਮਾਰ ਨੇ ਰਾਮ ਪ੍ਰਸਾਦ ਬਿਸਮਿਲ ਦੀ ਕਵਿਤਾ 'ਸਰਫਰੋਸੀ ਕੀ ਤਮੰਨਾ ਜੋ ਭਗਤ ਸਿੰਘ ਅਕਸਰ ਗੁਣਗੁਣਾਉਂਦੇ ਸਨ ਨੂੰ ਪ੍ਰਿੰਸੀਪਲ, ਪ੍ਰੋਫੈਸਰ ਸਾਹਿਬਾਨਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਗਾਇਆ। ਸ਼ਹੀਦੇ-ਆਜ਼ਮ-ਭਗਤ ਦੀ ਸ਼ਹਾਦਤ ਲਈ ਬੀ. ਬੀ. ਸੀ ਦੁਆਰਾ ਤਿਆਰ ਕੀਤੀ ਡਾਕੂਮੈਂਟਰੀ ਵਿਦਿਆਰਥੀਆਂ ਨੂੰ ਦਿਖਾਈ ਗਈ ਅਤੇ ਸ਼ਹੀਦਾਂ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਦੀ ਰੈਲੀ ਵੀ ਆਯੋਜਿਤ ਕੀਤੀ ਗਈ। 

ਵਿਦਿਆਰਥੀ ਰਸ਼ਮੀ, ਗੁਰਪ੍ਰੀਤ ਕੌਰ, ਸੰਜਨਾ ਦੁੱਗਲ, ਕੋਮਲ ਰਤਨ, ਦਿਲਸ਼ਾਦ, ਵੀਨਾ, ਸਹਿਲ, ਰਜਨੀ ਅਤੇ ਪ੍ਰੋ. ਡਿੰਪਲ ਧੀਰ ਨੇ ਸਹੀਦਾਂ ਦੀ ਕੁਰਬਾਨੀ ਸਬੰਧੀ ਕਵਿਤਾਵਾਂ ਅਤੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਐੱਨ. ਸੀ ਸੀ ਇੰਚਾਰਜ ਪ੍ਰੋ. ਹਰਜੀਤ ਸਿੰਘ, ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ ਤੋਂ ਇਲਾਵਾ ਪ੍ਰੋ. ਗੁਰਦੀਪ ਸਿੰਘ ਵੀ ਹਾਜ਼ਰ ਸਨ। ਮੰਚ ਸੰਚਾਲਨ ਲਵਲੀਨ ਵਰਮਾ ਨੇ ਕੀਤਾ ਅਤੇ ਡਾ. ਨਿਰਮਲ ਸਿੰਘ ਬਰਾੜ ਨੇ ਸਭ ਦਾ ਧੰਨਵਾਦ ਕੀਤਾ।