5 Dariya News

ਔਰਨ ਕੀ ਹੋਲੀ ਮਮ ਹੋਲਾ। ਕਹਿਯੋ ਕ੍ਰਿਪਾਨਿਧਿ ਬਚਨ ਅਮੋਲਾ-ਸੰਪ੍ਰਦਾਇ ਮਲਕਪੁਰ ਦੀ ਅਗਵਾਈ ਵਿੱਚ ਸੰਗਤਾਂ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ

ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਨੇ ਬਾਬਾ ਸਰਵਨ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਦਾ ਕੀਤਾ ਸਨਮਾਨ

5 Dariya News

ਬਟਾਲਾ 26-Mar-2024

ਸਿੱਖ ਧਰਮ ਵਿੱਚ ਹੋਲਾ ਮਹੱਲਾ ਦਾ  ਤਿਉਹਾਰ ਬਹੁਤ ਵਿਸ਼ੇਸ਼ ਸਥਾਨ ਰੱਖਦਾ ਹੈ। ਹਰ ਸਾਲ ਸਿੱਖ ਸੰਗਤਾਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਜਾਂਦਾ ਹੈ।ਇਸ ਤਿਉਹਾਰ ਦੀ ਸ਼ੁਰੂਆਤ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਤੋਂ ਠੀਕ 19 ਸਾਲ ਪਹਿਲਾਂ ਸੰਨ 1680 ਈ: ਵਿੱਚ ਅਨੰਦਪੁਰ ਸਾਹਿਬ ਦੇ ਪਾਵਨ ਅਸਥਾਨ ਕਿਲਾ ਹੋਲਗੜ੍ਹ ਸਾਹਿਬ ਤੋਂ ਕੀਤੀ। 

ਉਹਨਾਂ ਆਪਣੀ ਹਾਜ਼ਰੀ ਵਿੱਚ ਹੋਲਾ ਮਹੱਲਾ ਕੱਢਣ ਜਾਂ ਖੇਡਣ ਦੀ ਰੀਤ ਦਾ ਅੱਗਾਜ਼ ਕੀਤਾ ਜਿਸ ਕਰਕੇ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਹੋਲਾ ਮਹੱਲਾ ਦੇ ਸੰਬੰਧ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ ਇਨਾ ਵਿਚਾਰਾਂ ਦਾ ਪ੍ਰਗਟਾਵਾ ਨਜ਼ਦੀਕੀ ਗੁਰਦੁਆਰਾ ਤਪਅਸਥਾਨ ਮਲਕਪੁਰ ਦੇ ਮੁੱਖ ਪ੍ਰਬੰਧਕ ਬਾਬਾ ਸਰਵਨ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ। 

ਉਹਨਾਂ ਦੱਸਿਆ ਕਿ ਸੰਪ੍ਰਦਾਇ ਮਲਕਪੁਰ ਦੀ ਅਗਵਾਈ ਵਿੱਚ ਸੰਗਤਾਂ ਦਾ ਜਥਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲਾ ਸਮਾਗਮਾਂ ਵਿਖੇ ਪਹੁੰਚਿਆ ਜਿੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ।