5 Dariya News

ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧ ਜਲਦ ਕੀਤੇ ਜਾਣ ਪੂਰੇ - ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਮੂਹ ਜਿਲ੍ਹਾਂ ਮੰਡੀ ਅਫ਼ਸਰਾਂ ਨਾਲ ਹਾੜ੍ਹੀ ਸੀਜ਼ਨ ਦੌਰਾਨ ਖਰੀਦ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ

5 Dariya News

ਐਸ.ਏ.ਐਸ. ਨਗਰ 27-Mar-2024

ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਹਾੜ੍ਹੀ ਸੀਜ਼ਨ ਦੀ ਮੁੱਖ ਫਸਲ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੰਜਾਬ ਰਾਜ ਦੇ ਸਮੂਹ ਜਿਲ੍ਹਾਂ ਮੰਡੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਮੁਕੱਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਸ. ਬਰਸਟ ਨੇ ਕਿਹਾ ਕਿ 1 ਅਪ੍ਰੈਲ ਤੋਂ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਣ ਵਾਲੀ ਹੈ। 

ਇਸ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼ - ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ ਅਤੇ ਛਾਂ ਆਦਿ ਦੇ ਪੁਖਤਾ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆਂ ਪੇਸ਼ ਨਾ ਆਵੇ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਜਿਲ੍ਹਾਂ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾਂ ਪ੍ਰਬੰਧ ਕਰਕੇ ਚੰਗੀ ਕਾਰਗੁਜਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ ਅਤੇ ਕਿਸਾਨ ਵੀ ਖੁਸ਼ੀ-ਖੁਸ਼ੀ ਆਪਣੀਆਂ ਫਸਲਾਂ ਨੂੰ ਬਿਨਾਂ ਕਿਸੇ ਸਮੱਸਿਆ ਤੋਂ ਵੇਚ ਸਕਣ। ਸ. ਬਰਸਟ ਨੇ ਸਮੂਹ ਅਫ਼ਸਰਾਂ ਨੂੰ ਜਿੱਥੇ ਹਰਿਆਵਲ ਮੁਹਿੰਮ ਤਹਿਤ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ, ਊੱਥੇ ਹੀ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ, ਤਾਂ ਜੋ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। 

ਇਸ ਮੌਕੇ ਸ. ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨਿਅਰ, ਸ. ਗੁਰਿੰਦਰ ਸਿੰਘ ਚੀਮਾ, ਮੁੱਖ ਇੰਜੀਨੀਅਰ, ਸ. ਮਨਜੀਤ ਸਿੰਘ ਸੰਧੂ, ਜੀ.ਐਮ. ਅਸਟੇਟ ਅਤੇ ਇੰਨਫੋਰਸਟਮੈਂਟ, ਸ. ਸਵਰਨ ਸਿੰਘ, ਡੀ.ਜੀ.ਐਮ. ਮਾਰਕੀਟਿੰਗ, ਸ੍ਰੀਮਤੀ ਭਜਨ ਕੌਰ, ਡੀ.ਜੀ.ਐਮ. ਅਸਟੇਟ, ਸ. ਗੁਰਿੰਦਰ ਪਾਲ ਸਿੰਘ, ਕਾਰਜਕਾਰੀ ਇੰਜੀਨਿਅਰ ਸਮੇਤ ਸਮੂਹ ਉੱਚ ਅਧਿਕਾਰੀ ਅਤੇ ਜਿਲ੍ਹਾਂ ਮੰਡੀ ਅਫ਼ਸਰ ਮੌਜੂਦ ਰਹੇ।

मंडियों में गेहूं की खरीद के लिये व्यवस्थाएं जल्द पूरी की जाएं - हरचंद सिंह बरसट

सीजन के दौरान खरीद प्रबंधों को लेकर पंजाब मंडी बोर्ड के चेयरमैन ने सभी जिला मंडी अफसरों के साथ की बैठक

एस.ए.एस. नगर 

पंजाब मंडी बोर्ड के चेयरमैन स. हरचंद सिंह बरसट ने रबी सीजन की मुख्य फसल गेहूं की खरीद की व्यवस्थाओं की समीक्षा के लिए पंजाब राज्य के सभी जिला मंडी अफसरों के साथ बैठक की और खरीद प्रबंधों को पूरा करने के निर्देश दिए। इस मौके पर स. बरसट ने कहा कि 1 अप्रैल से पंजाब राज्य की मंडियों में गेहूं की आवक शुरू होने वाली है। 

इसलिये मंडियों एवं खरीद केन्द्रों की साफ - सफाई, बिजली, पीने योग्य पानी, शौचालय एवं छाया आदि के प्रबंध समय पर पूर्ण किये जाये। उन्होंने कहा कि मंडियों में आने वाले किसानों को किसी भी प्रकार की परेशानी न हो। बैठक में पंजाब मंडी बोर्ड के चेयरमैन ने जिला मंडी अफसरों को पूरी तनदेही से मंडियों में गेहूं की खरीद को सुचारू ढंग से चलाने के निर्देश दिए। 

उन्होंने कहा कि सीजन के दौरान मंडियों और खरीद केंद्रों पर उचित व्यवस्थाएं करके अच्छी कार्यगुजारी की मिसाल कायम की जाए और किसान भी बिना किसी परेशानी के खुशी-खुशी अपनी फसल बेच सकें। स. बरसट ने सभी अफसरों को जहां हरियावल मुहिम के तहत मंडियों में पौधे लगाने के लिए प्रोत्साहित किया, वहीं किसानों को पंजाब मंडी बोर्ड द्वारा प्रदान की जाने वाली सुविधाओं के बारे में जागरूक करने की भी अपील की, ताकि वे इन सुविधाओं का लाभ उठा सकें। 

इस मौके पर स. जतिंदर सिंह भंगू चीफ इंजीनियर, स. गुरिंदर सिंह चीमा, चीफ इंजीनियर, स. मनजीत सिंह संधू, जी.एम. स्टेट और इनफोर्समेँट, स. स्वर्ण सिंह, डी.जी.एम. मार्केटिंग, श्रीमती भजन कौर, डी.जी.एम. स्टेट, स. गुरिंदर पाल सिंह, कार्यकारी इंजीनियर सहित सभी वरिष्ठ अधिकारी और जिला मंडी अफसर मौजूद रहे।