5 Dariya News

ਸੀ ਵਿਜਲ ਤੇ ਆਈਆਂ 7 ਸ਼ਿਕਾਇਤਾਂ ਸਮਾਂ ਵੱਧ ਤਰੀਕੇ ਨਾਲ ਕੀਤਾ ਨਿਪਟਾਰਾ - ਡਿਪਟੀ ਕਮਿਸ਼ਨਰ ਡਾ ਸੇਨੁ ਦੁਗਲ

ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਨ ਲਈ ਚਲਾਇਆ ਜਾ ਰਿਹਾ ਹੈ ਵਿਸ਼ੇਸ਼ ਅਭਿਆਨ- ਐਸ ਐਸ ਪੀ

5 Dariya News

ਫਾਜ਼ਿਲਕਾ 27-Mar-2024

ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜਿਲੇ ਵਿੱਚ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜਿਲੇ ਤੇ ਕਮਿਸ਼ਨਰ ਡਾ ਸੇਨੁ ਦੁਗਲ ਨੇ ਦਿੱਤੀ ਹੈ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਡਾ ਪ੍ਰਗਿਆ ਜੈਨ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਵਿੱਚ ਹੁਣ ਤੱਕ ਸੀ ਵਿਜਲ ਤੇ ਸੱਤ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਅਤੇ ਇਹਨਾਂ ਦਾ ਨਾਲੋਂ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। 

ਉਹਨਾਂ ਨੇ ਕਿਹਾ ਕਿ ਚੋਣ ਜਾਬਤੇ ਸਬੰਧੀ ਲੋਕ ਸੀ ਵਿਜਲ ਰਾਹੀਂ ਆਨਲਾਈਨ ਸ਼ਿਕਾਇਤ ਦਰਜ ਕਰਾ ਸਕਦੇ ਹਨ। ਇਸ ਤੋਂ ਬਿਨਾਂ ਚੋਣਾਂ ਸਬੰਧੀ ਸ਼ਿਕਾਇਤ ਨੰਬਰ 1950 ਵੀ ਸਥਾਪਿਤ ਕੀਤਾ ਗਿਆ। ਡਾ. ਪ੍ਰਗਿਆ ਜੈਨ ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਨਸ਼ਿਆਂ ਦੀ ਰੋਕਥਾਮ ਅਤੇ ਮਾੜੇ ਅਨਸਰਾਂ ਤੇ ਨਕੇਲ ਕਸਣ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। 

ਜਿਸਦੇ ਤਹਿਤ ਫਾਜਿਲਕਾ ਪੁਲਿਸ ਵੱਲੋਂ ਪਿਛਲੇ ਤਿੰਨ ਦਿਨਾਂ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਚੋਰੀਸ਼ੁਦਾ ਸਮਾਨ ਬ੍ਰਾਮਦ ਕੀਤਾ ਗਿਆ ਹੈ। ਜਿਸ ਵਿੱਚ ਐਕਸਾਈਜ਼ ਐਕਟ ਤਹਿਤ ਕੁੱਲ 08 ਮੁਕੱਦਮੇ ਦਰਜ ਕਰਕੇ 05 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਹਨਾਂ ਪਾਸੋਂ 470 ਬੋਤਲਾਂ ਸ਼ਰਾਬ, 2200 ਲੀਟਰ ਲਾਹਣ ਅਤੇ ਇੱਕ ਚਾਲੂ ਭੱਠੀ ਬਰਾਮਦ ਕੀਤੀ ਗਈ ਹੈ। ਐਨ.ਡੀ.ਪੀ.ਐਸ.ਐਕਟ ਤਹਿਤ  ਕੁੱਲ 04 ਕੇਸ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਜਿਹਨਾਂ ਪਾਸੋਂ 25 ਗਰਾਮ ਹੈਰੋਇਨ, 08 ਕਿਲੋ 500 ਗਰਾਮ ਪੋਸਤ, 20,700 ਰੁਪਏ ਦੀ ਡਰੱਗ ਮਨੀ ਅਤੇ 320 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬ੍ਰਾਮਦ ਕੀਤੇ ਗਏ ਹਨ। ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ 04 ਕੇਸ ਦਰਜ ਕਰਕੇ 07 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਪਾਸੋਂ 14 ਚੋਰੀਸ਼ੁਦਾ ਮੋਟਰਸਾਈਕਲ, 02 ਚੋਰੀਸ਼ੁਦਾ ਬੈਟਰੀਆਂ ਬਰਾਮਦ ਕੀਤੀਆਂ ਗਈਆਂ ਹਨ।  ਇਸੇ ਤਰਾਂ ਅਦਾਲਤ ਤੋਂ ਭਗੋੜੇ ਵਿਅਕਤੀਆਂ ਨੂੰ ਵੀ ਪਕੜ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। 

ਪਿਛਲੇ ਤਿੰਨ ਦਿਨਾਂ ਦੌਰਾਨ ਕੁੱਲ 05  ਭਗੌੜੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਰਾਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਸੁਣਿਆ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਸਪੈਸ਼ਲ ਰਾਹਤ ਕੈਂਪ ਲਗਾ ਕੇ ਲੋਕਾਂ ਦੇ ਮਸਲਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ। ਪਿਛਲੇ ਤਿੰਨ ਦਿਨਾਂ ਦੌਰਾਨ ਕੁੱਲ 229 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ ਹੈ।

ਲੋਕ ਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਐਸ.ਐਸ.ਪੀ ਫਾਜਿਲਕਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਲ੍ਹਾ ਵਿੱਚ ਕਾਨੂੰਨ ਅਤੇ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਦੋਸ਼ੀਆਂ ਨੂੰ ਪਕੜ ਕੇ ਉਹਨਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਲ੍ਹਾ ਫਾਜਿਲਕਾ ਦੇ ਅਸਲਾ ਧਾਰਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣਾ ਅਸਲਾ ਥਾਣੇ ਵਿੱਚ ਜਮਾਂ ਕਰਾਉਣ, ਤਾਂ ਕਿ ਚੋਣਾਂ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।