5 Dariya News

ਜਿਲ੍ਹਾ ਚੋਣ ਅਫਸਰ ਆਦਿੱਤਿਆ ਉੱਪਲ ਨੇ ਪੁਲਿਸ ਪ੍ਰਸਾਸਨ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ-2024 ਕਰਵਾਉਂਣ ਲਈ ਦਿੱਤੇ ਦਿਸਾ ਨਿਰਦੇਸ

5 Dariya News

ਪਠਾਨਕੋਟ 01-Apr-2024

ਲੋਕ ਸਭਾ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਦੇ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਵੱਲੋਂ ਜਿਲ੍ਹਾ ਪੁਲਿਸ ਪ੍ਰਸਾਸਨ ਨਾਲ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਸ੍ਰੀ ਸੁਹੇਲ ਕਾਸਿਮ ਮੀਰ ਐਸ.ਐਸ.ਪੀ. ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ)-ਕਮ-ਏ.ਆਰ.ਓ. ਲੋਕ ਸਭਾ ਸੈਗਮੈਂਟ ਭੋਆ, ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ-ਕਮ-ਏ.ਆਰ.ਓ. ਲੋਕ ਸਭਾ ਸੈਗਮੈਂਟ ਪਠਾਨਕੋਟ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਧਾਰ ਕਲ੍ਹਾਂ-ਕਮ-ਏ.ਆਰ.ਓ. ਲੋਕ ਸਭਾ ਸੈਗਮੈਂਟ ਸੁਜਾਨਪੁਰ ਅਤੇ ਜਿਲ੍ਹਾ ਪਠਾਨਕੋਟ ਦੇ ਸਾਰੇ ਥਾਨਿਆਂ ਦੇ ਐਸ.ਐਚ.ਓ. ਹਾਜਰ ਹੋਏ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ-ਕਮ- ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਸੰਬੋਧਤ ਕਰਦਿਆਂ ਕਿਹਾ ਕਿ ਜਿਵੇਂ ਕਿ ਲੋਕ ਸਭਾ ਚੋਣਾਂ-2024 ਦਾ ਆਗਾਜ ਹੋ ਚੁੱਕਿਆ ਹੈ ਅਤੇ ਚੋਣ ਕਮਿਸਨ ਵੱਲੋਂ ਆਦਰਸ ਚੋਣ ਜਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੋਰਾਨ ਜਿਲ੍ਹਾ ਪਠਾਨਕੋਟ ਦੇ ਸਾਰੇ ਪੁਲਿਸ ਥਾਨਿਆਂ ਦੇ ਐਸ.ਐਚ.ਓ. ਸਾਹਿਬਾਨ ਸਫਲਤਾਂ ਪੂਰਵਕ ਲੋਕ ਸਭਾ ਚੋਣਾਂ ਨੂੰ ਨੇਪਰੇ ਚਾੜਨ ਦੇ ਲਈ ਅਪਣਾ ਸਹਿਯੋਗ ਦੇਣਗੇ ਤਾਂ ਜੋ ਚੋਣਾਂ ਦੇ ਦੋਰਾਨ ਹਰੇਕ ਤਰ੍ਹਾਂ ਦੀ ਅਪਰਾਧਿਕ ਗਤਿਵਿਧੀਆਂ ਨੂੰ ਰੋਕਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਧਿਆਨ ਵਿੱਚ ਰੱਖਦਿਆਂ ਅਪਣੇ ਇਲਾਕਿਆਂ ਅੰਦਰ ਨਿਰਧਾਰਤ ਸਮੇਂ ਵਿੱਚ ਜਿਨ੍ਹਾਂ ਲੋਕਾਂ ਕੋਲ ਅਪਣੇ ਲਾਇਸੈਂਸੀ ਹਥਿਆਰ ਹਨ ਉਨ੍ਹਾਂ ਨੂੰ ਜਮ੍ਹਾਂ ਕਰਵਾਉਂਣ ਦੇ ਆਦੇਸ ਦਿੱਤੇ ਜਾਣ ਅਤੇ ਯਕੀਨੀ ਬਣਾਇਆ ਜਾਵੈ ਕਿ ਕਿਸੇ ਵੀ ਲਾਇਸੈਂਸੀ ਹਥਿਆਰ ਨੂੰ ਬਿਨ੍ਹਾਂ ਜਿਲ੍ਹਾ ਚੋਣ ਅਫਸਰ ਦੇ ਛੋਟ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਦੇ ਲਈ ਪੁਲਿਸ ਨਾਕਿਆਂ ਤੇ ਮੂਸਤੈਦੀ ਵਧਾਈ ਜਾਵੈ ਅਤੇ ਯਕੀਨੀ ਬਣਾਇਆ ਜਾਵੈ ਕਿ ਸਹਿਰ ਅੰਦਰ ਚੱਲਣ ਵਾਲੇ ਪੀ.ਸੀ.ਆਰ. ਨੂੰ ਵੀ ਮੂਸਤੈਦੀ ਨਾਲ ਅਪਣੀ ਡਿਊਟੀ ਨਿਭਾਊਂਣ ਲਈ ਪਾਬੰਦ ਕੀਤਾ ਜਾਵੈ।