5 Dariya News

ਪੇਟਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

5 Dariya News

ਨਵਾਂਸ਼ਹਿਰ 02-Apr-2024

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਮੋਹਾਲੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਦੀ ਪਾਲਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ  ਸਿੰਘ ਰੰਧਾਵਾ (ਆਈ.ਏ.ਐਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਹੀਦ ਭਗਤ ਸਿੰਘ ਨਗਰ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। 

ਉਕਤ ਮੁਕਾਬਲੇ ਦੌਰਾਨ ਐਲੀਮੈਂਟਰੀ ਸਿੱਖਿਆ ਵਿੱਚ ਸਰਕਾਰੀ ਪ੍ਰਾਈਮਰੀ ਸਕੂਲ, ਮਕੰਦਪੁਰ ਤੋਂ ਪੰਜਵੀ ਜਮਾਤ ਦੀ ਵਿਦਿਆਰਥਣ ਅਰਨਜੀਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਪ੍ਰਾਇਮਰੀ ਸਕੂਲ, ਬੈਰਸੀਆ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਸ਼ਰਨਜੀਤ ਕੁਮਾਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਰਾਮਗੜ੍ਹ ਤੋਂ ਪੰਜਵੀ ਜਮਾਤ ਦੀ ਵਿਦਿਆਰਥਣ ਸੁਖਮਨੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 

ਸਲੋਗਨ ਮੁਕਾਬਲੇ ਦੋਰਾਨ ਸੈਕੰਡਰੀ ਸਿੱਖਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੇੜੀਆਂ ਤੋਂ  ਨੋਵੀਂ ਜਮਾਤ ਦੀ ਵਿਦਿਆਰਥਣ ਦੀਕਸ਼ਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ , ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਤੋਂ ਬਾਰਵੀਂ ਜਮਾਤ ਦੀ ਵਿਦਿਆਰਥਣ ਮੁਸਕਾਨ ਰਾਣੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਤੋਂ ਦਸਵੀਂ ਜਮਾਤ ਦੇ ਵਿਦਿਆਰਥੀ ਅਰਜੁਨ ਕੁਮਾਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਸਲੋਗਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ 5100 ਰੁਪਏ, ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆ ਨੂੰ 3100 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ 2100 ਰੁਪਏ ਰਾਸ਼ੀ ਇਨਾਮ ਵਜੋਂ ਦਿੱਤੀ ਗਈ । ਉਪਰੋਕਤ ਤੋਂ ਇਲਾਵਾ ਬਾਲ ਭਲਾਈ ਕੌਂਸਲ,ਪੰਜਾਬ ਵਲੋਂ ਕਰਵਾਏ ਗਏ ਰਾਜ ਪੱਧਰੀ ਪੇਟਿੰਗ ਮੁਕਾਬਲੇ ਵਿੱਚ ਜਿਲ੍ਹਾ ਨਵਾਂਸ਼ਹਿਰ ਦੇ ਚਾਰ ਬੱਚੇ ਜੇਤੂ ਰਹੇ। 

ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਖਾਨ ਖਾਨਾ ਤੋਂ ਪੰਜਵੀਂ ਜਮਾਤ ਦੀ ਵਿਦਿਆਰਥਣ ਏਂਜਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਸੀ.ਸੈ.ਸਕੂਲ, ਰੇਟੇਂਡਾ ਤੋਂ ਗਿਆਰਵੀ ਜਮਾਤ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਚੌਥਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਹਾਈ ਸਕੂਲ ,ਗੁਣਾਚੌਰ ਤੋਂ ਨੌਵੀਂ ਜਮਾਤ ਦੇ ਵਿਦਿਆਰਥੀ ਦਮਨ ਕੁਮਾਰ  ਨੇ ਪੰਜਵਾ ਸਥਾਨ ਪ੍ਰਾਪਤ ਕੀਤਾ ਅਤੇ  ਸਰਕਾਰੀ ਪ੍ਰਾਈਮਰੀ ਸਕੂਲ, ਮੁਕੰਦਪੁਰ ਤੋਂ  ਚੌਥੀ ਜਮਾਤ ਦੀ ਵਿਦਿਆਰਥਣ ਲਵਨੀਤ ਕੌਰ ਨੇ ਪੰਜਵਾ ਸਥਾਨ ਹਾਸਿਲ ਕੀਤਾ। ਰਾਜ ਪੱਧਰੀ ਪੇਟਿੰਗ ਮੁਕਾਬਲੇ ਦੇ ਜੇਤੂ ਬੱਚਿਆ ਨੂੰ ਡਿਪਟੀ ਕਮਿਸ਼ਨਰ ਵਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। 

ਉਕਤ ਪ੍ਰੋਗਰਾਮ ਦੋਰਾਨ ਜੇਤੂ ਬੱਚਿਆ ਨੂੰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਰਿਫਰੈਸ਼ਮੈਂਟ ਵੀ ਦਿੱਤੀ ਗਈ । ਪ੍ਰੋਗਰਾਮ ਦੋਰਾਨ ਜੇਤੂ ਬੱਚਿਆਂ ਦੇ ਨਾਲ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਸ਼ਾਮਿਲ ਸਨ ।ਪ੍ਰੋਗਰਾਮ ਦੋਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਸ਼੍ਰੀਮਤੀ ਕੰਚਨ ਅਰੋੜਾ (ਜਿਲ੍ਹਾ ਬਾਲ ਸੁਰੱਖਿਆ ਅਫਸਰ),ਰਜਿੰਦਰ ਕੌਰ ,(ਸੀ.ਪੀ..ਓ )(ਐਨ.ਆਈ.ਸੀ),ਸ਼ਾਨੂੰ ਰਾਣਾ (ਅਕਾਊਟੈਂਟ), ਕਾਂਤਾ (ਆਊਟਰੀਚ ਵਰਕਰ) ਮੌਜੂਦ ਸਨ।