ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਚੋਣ ਇਜਲਾਸ 'ਚ ਕਰਮ ਸਿੰਘ ਬੁਲਿਆਲ ਜ਼ਿਲ੍ਹਾ ਪ੍ਰਧਾਨ ਅਤੇ ਸਤਨਾਮ ਸਿੰਘ ਕਿਲਾ ਭਰੀਆ ਜਨਰਲ ਸਕੱਤਰ ਚੁਣੇ ਗਏ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਸੰਗਰੂਰ ਦੀ ਸਰਬ ਸੰਮਤੀ ਨਾਲ ਹੋਈ ਚੋਣ
5 Dariya News
ਸੰਗਰੂਰ 03-Apr-2024
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਪਿੰਡ ਦੁੱਗਾਂ ਗੁਰਦੁਆਰਾ ਪਰਮੇਸ਼ਰ ਸਾਹਿਬ ਵਿਖੇ ਜ਼ਿਲ੍ਹਾ ਸੰਗਰੂਰ ਕਮੇਟੀ ਦੀ ਚੋਣ ਹੋਈ। ਇਸ ਚੋਣ ਵਿੱਚ ਸ਼ਾਮਲ ਆਗੂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਸੂਬਾ, ਜਰਨਲ ਸਕੱਤਰ ਜਗਮੋਹਨ ਸਿੰਘ, ਸੂਬਾ ਪ੍ਰੈੱਸ ਸਕੱਤਰ ਇੰਦਰਪਾਲ ਸਿੰਘ, ਸੂਬਾ ਖਜ਼ਾਨਚੀ ਰਾਮ ਸਿੰਘ ਮਟੋਰੜਾ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਦੀ ਅਗਵਾਈ ਵਿੱਚ ਹੋਈ।
ਇਸ ਚੋਣ ਵਿੱਚ ਸ਼ਾਮਿਲ ਬਲਾਕਾਂ ਦੇ ਪ੍ਰਧਾਨ ਅਤੇ ਪਿੰਡ ਇਕਾਈਆਂ ਦੇ ਪ੍ਰਧਾਨਾਂ ਨੇ ਸਰਬ ਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬੁਲਿਆਲ ਨੂੰ ਚੁਣਿਆ, ਸੀਨੀਅਰ ਮੀਤ ਪ੍ਰਧਾਨ ਲਖਬੀਰ ਸਿੰਘ ਵਾਲੀਆਂ, ਮੀਤ ਪ੍ਰਧਾਨ ਸਮਸ਼ੇਰ ਸਿੰਘ ਲੰਡਾ, ਜਨਰਲ ਸਕੱਤਰ ਸਤਨਾਮ ਸਿੰਘ ਕਿਲਾ ਭਰੀਆਂ, ਖਜ਼ਾਨਚੀ ਗੁਰਜੀਤ ਸਿੰਘ ਝਨੇੜੀ, ਮੀਤ ਪ੍ਰਧਾਨ ਬੁੱਧ ਸਿੰਘ, ਕਮੇਟੀ ਮੈਂਬਰ ਕਾਲਾ ਢਿੱਲੋ, ਭੋਲਾ ਸਿੰਘ ਲੌਂਗੋਵਾਲ ਆਦਿ ਚੁਣੇ ਗਏ। ਮੀਟਿੰਗ ਦੌਰਾਨ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਸਾਨੀ ਘੋਲ ਦੇ ਸ਼ਹੀਦ ਪਰਿਵਾਰਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ ਗਿਆ।