5 Dariya News

'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨਾ ਡਾ. ਬੀ. ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ - ਸਾਕਸ਼ੀ ਸਾਹਨੀ

ਭਾਰਤੀ ਸੰਵਿਧਾਨ ਨਿਰਮਾਤਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ

5 Dariya News

ਲੁਧਿਆਣਾ 14-Apr-2024

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਅਤੇ ਚੋਣ ਪ੍ਰਕਿਰਿਆ ਵਿੱਚ ਵੱਡੇ ਪੱਧਰ 'ਤੇ ਭਾਈਵਾਲ ਬਣਨਾ ਹੀ ਡਾ.ਬੀ.ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਮਹਾਨ ਦੂਰਅੰਦੇਸ਼ੀ, ਮਹਾਨ ਰਾਜਨੇਤਾ ਅਤੇ ਸਮਾਜ ਸੁਧਾਰਕ ਸਨ ਅਤੇ ਉਹ ਸਮਾਜਿਕ ਅਤੇ ਆਰਥਿਕ ਸਮਾਨਤਾ ਵਾਲਾ ਲੋਕਤੰਤਰੀ ਭਾਰਤ ਚਾਹੁੰਦੇ ਸਨ। 

ਉਨ੍ਹਾਂ ਕਿਹਾ ਕਿ ਇਹ ਸਿਧਾਂਤ ਵੋਟ ਦੇ ਅਧਿਕਾਰ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਡਾ. ਅੰਬੇਡਕਰ ਦੇ ਫ਼ਲਸਫ਼ੇ ਅਤੇ ਵਿਚਾਰਧਾਰਾ ਨੂੰ ਹਕੀਕਤ ਵਿੱਚ ਉਭਾਰਨ ਦੀ ਲੋੜ ਹੈ ਅਤੇ ਨੈਤਿਕਤਾ ਅਤੇ ਸਮਝਦਾਰੀ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਸਾਡਾ ਸਭ ਤੋਂ ਵੱਡਾ ਫਰਜ਼ ਹੈ।

ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਨੌਜਵਾਨਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀਆਂ ਖਾਹਿਸ਼ਾਂ ਤਾਂ ਹੀ ਸਾਕਾਰ ਹੋ ਸਕਦੀਆਂ ਹਨ ਜੇਕਰ ਅਸੀਂ ਸਾਰੇ ਲੋਕਤੰਤਰੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਂਦੇ ਹਾਂ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਇੱਕ ਦੂਰਅੰਦੇਸ਼ੀ ਆਗੂ ਸਨ ਜਿਨ੍ਹਾਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ।

Exercising ‘right to vote’ real tribute to Dr BR Ambedkar: Sakshi Sawhney

Pays tribute to Architect Of Indian Constitution on his birth anniversary

Ludhiana 

Deputy Commissioner Sakshi Sawhney on Sunday said that the exercising right to vote and massive participation in the electoral process would be a real tribute to Dr BR Ambedkar. Paying rich tributes to the Architect Of Indian Constitution Bharat Ratna Dr BR Ambedkar on his birth anniversary, Sawhney said that Dr Ambedkar was a great visionary, legendary statesman and social reformer and wanted a democratic India having social and economic equality. 

She said that these principles were associated with the right to vote. She said that we need to translate the philosophy and ideology of Dr Ambedkar into reality and it was our foremost duty to exercise the right to vote ethically and judiciously.

While exhorting all sections of society, especially the youth, to exercise their franchise on June 1, she said that the aspirations of Dr. Ambedkar could only become a reality if we all participate in the democratic process enthusiastically. She said that Baba Saheb was a farsighted leader who worked tirelessly for the well being of the weaker sections of society.