5 Dariya News

5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

5 Dariya News

ਅੰਮ੍ਰਿਤਸਰ 15-Apr-2024

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance Bureau arrests ASI for accepting Rs 5000 bribe 

Amritsar 

The Punjab Vigilance Bureau (VB), during its ongoing campaign against corruption in the state, on Monday has apprehended Assistant Sub Inspector (ASI) Nachattar Singh, posted at Police Station Ajnala Amritsar district for demanding and accepting a bribe of Rs 5000. Disclosing this here today an official spokesperson of the state VB said the above mentioned police personnel has been arrested on the basis of a complaint lodged by Avtar Singh, a resident of village Shamsherpur, in block Fatehgarh Churian.

He further informed that  the complainant has approached the VB and alleged that the said accused has been demanding Rs 10,000 for favoring his son during the investigation of a case lodged against his son in the police station. He further added that after preliminary investigation of this complaint, the VB team laid a trap in which the said ASI was caught red handed while he was accepting a bribe of Rs 5000 from the complainant in the presence of two official witnesses. 

In this regard a case under Prevention of Corruption Act has been registered against the accused at VB police station Amritsar range. He would be produced in the competent court tomorrow and further investigation into this case was under progress, he said.

विजीलैंस ब्यूरो ने 5000 रुपये रिश्वत लेते हुए एएसआई को किया गिरफ्तार

अमृतसर

पंजाब विजीलैंस ब्यूरो ने राज्य में भ्रष्टाचार के खिलाफ चल रहे अपने अभियान के दौरान सोमवार को अमृतसर जिले के पुलिस स्टेशन अजनाला में तैनात सहायक उप निरीक्षक (एएसआई) नछत्तर सिंह को 5000 रुपये की रिश्वत मांगने और स्वीकार करने के आरोप में गिरफ्तार किया है। राज्य विजीलैंस ब्यूरो के आधिकारिक प्रवक्ता ने आज यह खुलासा करते हुए कहा कि उपरोक्त पुलिस कर्मी को ब्लॉक फतेहगढ़ चूडिय़ां के गांव शमशेरपुर निवासी अवतार सिंह की शिकायत के आधार पर गिरफ्तार किया गया है।

उन्होंने आगे बताया कि शिकायतकर्ता ने विजीलैंस ब्यूरो से संपर्क किया और आरोप लगाया कि उक्त आरोपी उसके बेटे के खिलाफ पुलिस स्टेशन में दर्ज एक मामले की जांच के दौरान उसके बेटे का पक्ष लेने के लिए 10,000 रुपये की मांग कर रहा है। उन्होंने आगे कहा कि इस शिकायत की प्रारंभिक जांच के बाद विजीलैंस ब्यूरो की टीम ने एक जाल बिछाया जिसमें उक्त एएसआई को दो आधिकारिक गवाहों की उपस्थिति में शिकायतकर्ता से 5000 रुपये की रिश्वत लेते हुए रंगे हाथों पकड़ा गया। 

इस संबंध में विजीलैंस ब्यूरो पुलिस स्टेशन अमृतसर रेंज में आरोपी के खिलाफ भ्रष्टाचार निरोधक अधिनियम के तहत मामला दर्ज किया गया है। उन्होंने कहा कि उन्हें कल सक्षम अदालत में पेश किया जाएगा और इस मामले में आगे की जांच जारी है।