5 Dariya News

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

275 ਮੀਟ੍ਰਿਕ ਟਨ ਕਣਕ ਪੁੱਜੀ ਜ਼ਿਲ੍ਹੇ ਦੀਆਂ ਮੰਡੀਆਂ ‘ਚ, ਡਿਪਟੀ ਕਮਿਸ਼ਨਰ

5 Dariya News

ਬਰਨਾਲਾ 15-Apr-2024

ਜ਼ਿਲ੍ਹਾ ਬਰਨਾਲਾ ਦੀਆਂ ਦਾਣਾ ਮੰਡੀਆਂ ‘ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ 275 ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਪੁੱਜ ਚੁੱਕੀ ਹੈ। ਇਸ ਗੱਲ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਦਾਣਾ ਮੰਡੀ ਬਰਨਾਲਾ ਵਿਖੇ ਕਣਕ ਦੀ ਫ਼ਸਲ ਦੀ ਖ਼ਰੀਦ ਦੀ ਸ਼ੁਰੂਆਤ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 101 ਪੱਕੇ ਅਤੇ 37 ਆਰਜ਼ੀ ਖਰੀਫ਼ ਕੇਂਦਰ ਸਥਾਪਤ ਕੀਤੇ ਗਏ ਹਨ ਜਿੱਥੇ ਕਿਸਾਨ ਆਪਣੀ ਜਿਣਸ ਵੇਚਣਗੇ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਖ਼ਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰੀਕੇ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਤੋਂ ਇਲਾਵਾ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ ਅਤੇ ਬਾਰਦਾਨੇ, ਬਿਜਲੀ ਦੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ।

ਸੁੱਕੀ ਫਸਲ ਦੀ ਨਾਲੋ ਨਾਲ ਖਰੀਦ ਕਰ ਕੇ ਤੈਅ ਸਮੇਂ ਦੇ ਵਿੱਚ ਵਿੱਚ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਖਰੀਦ ਨਾਲੋ ਨਾਲ ਹੋ ਸਕੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਬਰਿੰਦਰ ਸਿੰਘ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫ਼ਸਰ ਹਰਸ਼ਰਨ ਸਿੰਘ ਅਤੇ ਹੋਰ ਅਫ਼ਸਰ ਹਾਜ਼ਰ ਸਨ।