5 Dariya News

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ- ਐੱਸ.ਡੀ.ਐੱਮ. ਬਟਾਲਾ

ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ

5 Dariya News

ਬਟਾਲਾ 16-Apr-2024

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੌਰਾਨ ਸਮੁੱਚੇ ਚੋਣ ਅਮਲ ਨੂੰ ਪੂਰੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਚੋਣਾਂ ਦੌਰਾਨ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਹਾਲ ਰੱਖੀ ਜਾਵੇਗੀ। ਇਹ ਪ੍ਰਗਟਾਵਾ ਡਾ. ਸ਼ਾਇਰੀ ਭੰਡਾਰੀ, ਏ.ਆਰ.ਓ-ਕਮ-ਐਸ.ਡੀ.ਐਮ ਬਟਾਲਾ ਨੇ ਸਥਾਨਕ ਬੇਰਿੰਗ ਯੂਨੀਅਨ ਕਿ੍ਰਸ਼ਚਨ ਕਾਲਜ ਬਟਾਲਾ ਵਿਖੇ ਵੱਖ-ਵੱਖ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। 

ਇਸ ਮੌਕੇ ਤਹਿਸੀਲਦਾਰ ਜਗਤਾਰ ਸਿੰਘ, ਡੀ.ਐਸ.ਪੀ (ਐਚ) ਆਜ਼ਾਦ ਦਵਿੰਦਰ ਸਿੰਘ, ਸੁਪਰਡੈਂਟ ਸੁੰਦਰ ਦਾਸ ਅਤੇ ਰਾਜਵਿੰਦਰ ਸਿੰਘ ਆਦਿ ਮੋਜੂਦ ਸਨ। ਇਸ ਮੌਕੇ ਐਸ.ਡੀ.ਐਮ ਡਾ. ਸ਼ਾਇਰੀ ਭੰਡਾਰੀ ਨੇ ਕਿਹਾ ਕਿ ਸਥਾਨਕ ਬੇਰਿੰਗ ਯੂਨੀਅਨ ਕਿ੍ਰਸ਼ਚਨ ਕਾਲਜ ਬਟਾਲਾ ਵਿਖੇ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਡਿਸਪੈਚ ਸੈਂਟਰ, ਪੋਲਿੰਗ ਸਟਾਫ ਦੀਆਂ ਰਿਹਰਸਲਾਂ ਸਮੇਤ ਈਵੀਐਮ ਮਸ਼ੀਨਾਂ ਦੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਸੁਰੱਖਿਆ ਦੇ ਪ੍ਰਬੰਧਾਂ ਆਦਿ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਚੋਣ ਪ੍ਰਬੰਧ ਪੁਖਤਾ ਢੰਗ ਨਾਲ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਉਨਾਂ ਅੱਗੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ। ਐਸ.ਡੀ.ਐਮ ਬਟਾਲਾ ਨੇ ਅੱਗੇ ਕਿਹਾ ਕਿ ਇਸ ਵਾਰ ਚੋਣ ਕਮਿਸ਼ਨ ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਦਿੱਤਾ ਗਿਆ ਹੈ ਜਿਸ ਨੂੰ ਪੂਰਾ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਜਿਨ੍ਹਾਂ ਪੋਲਿੰਗ ਬੂਥਾਂ ਉੱਪਰ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਬੂਥਾਂ ਉੱਪਰ ਵਿਸ਼ੇਸ਼ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।