5 Dariya News

ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ

5 Dariya News

ਅੰਮ੍ਰਿਤਸਰ 16-Apr-2024

ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇ ਨਜ਼ਰ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਰਕਾਰੀ ਕਾਲਜ ਅਜਨਾਲਾ,ਸੀਨੀਅਰ ਸੈਕੰਡਰੀ ਸਕੂਲ ਫਾਰ ਮੈਟੋਰੀਅਸ ,ਬੀ ਬੀ ਕੇ ਡੀ ਏ ਵੀ ਕਾਲਜ ਫਾਰ ਵੂਮੈਨ,ਸਾਰਾਗੜੀ ਮੈਮੋਰੀਅਲ ਸਕੂਲ ਆਫ ਐਮੀਨੈਸ ਮਾਲ ਮੰਡੀ ਅਤੇ ਸਰਕਾਰੀ ਪੋਲੀਟੈਕਨੀਕਲ ਕਾਲਜ ਛੇਹਰਟਾ ਵਿਖੇ  ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਖਤਾ ਪ੍ਰਬੰਧ ਕੀਤੇ ਜਾਣ।

ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜਿਲੇ੍ਹ ਦੇ 9 ਵਿਧਾਨ ਸਭਾ ਹਲਕੇ ਅੰਮ੍ਰਿਤਸਰ ਲੋਕ ਸਭਾ ਸੀਟ ਅਧੀਨ ਆਉਂਦੇ ਹਨ ਅਤੇ ਇਨ੍ਹਾਂ ਲਈ ਵੱਖ ਵੱਖ ਥਾਂਵਾਂ ’ਤੇ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 19 ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਗਿਣਤੀ ਬੀ:ਬੀ:ਕੇ:ਡੀ:ਏ:ਵੀ ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, 013-ਮਜੀਠਾ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 017-ਅੰਮ੍ਰਿਤਸਰ ਕੇਂਦਰੀ ਦੀ ਗਿਣਤੀ ਸਰਕਾਰੀ ਆਈ:ਟੀ:ਆਈ ਬੀ ਬਲਾਕ ਰਣਜੀਤ ਐਵੀਨਿਊ, 16-ਅੰਮ੍ਰਿਤਸਰ ਪੱਛਮੀ ਦੀ ਗਿਣਤੀ ਸਰਕਾਰੀ ਪਾਲੀਟੈਕਨੀਕਲ ਕਾਲਜ ਛੇਹਰਟਾ, 18-ਅੰਮ੍ਰਿਤਸਰ ਪੂਰਬੀ ਦੀ ਗਿਣਤੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ ਅਤੇ 11-ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੇ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਇਨ੍ਹਾਂ ਸਥਾਨਾਂ ਤੇ ਪੋਲਿੰਗ ਉਪਰੰਤ ਈ:ਵੀ:ਐਮ ਨੂੰ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਰਖਿਆ ਜਾਵੇਗਾ ਅਤੇ ਇੰਨ੍ਹਾਂ ਕੇਂਦਰਾਂ ਤੇ ਹੀ ਕਰਮਚਾਰੀਆਂ ਦੀ ਰਿਹਰਸਲ ਵੀ ਹੋਵੇਗੀ।  ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧ ਵਿੱਚ ਪ੍ਰਬੰਧ ਜਲਦ ਤੋਂ ਜਲਦ ਮੁਕੰਮਲ ਕਰ ਲੈਣ ਤਾਂ ਜੋ ਵੋਟਾਂ ਦੇ ਨਜਦੀਕ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।

ਇਸ ਮੌਕੇ ਸਹਾਇਕ ਕਮਿਸ਼ਨਰ ਵਿਵੇਕ ਮੋਦੀ,  ਮੈਡਮ ਸੋਨਮ  ਆਈ.ਏ .ਐਸ (ਅੰਡਰ ਟਰੇਨਿੰਗ)ਸਹਾਇਕ ਕਮਿਸਨਰ ਜਨਰਲ ਮੈਡਮ ਗੁਰਸਿਮਰਨ ਕੋਰ, 11-ਅਜਨਾਲਾ  ਦੇ ਸਹਾਇਕ ਰਿਟਰਨਿੰਗ ਅਫਸਰ ਸ: ਅਰਵਿੰਦਰ ਪਾਲ ਸਿੰਘ,  ਚੋਣ ਕਾਨੂੰਗੋ ਸ੍ਰੀ ਰਜਿੰਦਰ ਸਿੰਘ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।