5 Dariya News

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ

5 Dariya News

ਰੂਪਨਗਰ 16-Apr-2024

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਅੱਜ ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ (049) ਸ੍ਰੀ ਅਨੰਦਪੁਰ ਸਾਹਿਬ, (050) ਰੂਪਨਗਰ ਅਤੇ (051) ਸ੍ਰੀ ਚਮਕੌਰ ਸਾਹਿਬ (ਅ.ਜ.) ਦੇ ਸਮੂਹ ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਅਤੇ ਜ਼ਿਲ੍ਹੇ ਦੇ ਸਮੂਹ ਸੈਕਟਰ ਅਫਸਰਾਂ ਨਾਲ ਮੀਟਿੰਗ ਸਥਾਨਕ ਕਮੇਟੀ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਕੀਤੀ ਗਈ।

ਮੀਟਿੰਗ ਦੀ ਨੁਮਾਇੰਦਗੀ ਕਰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਵੱਲੋਂ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ ਸੱਤਵੇ ਪੜਾਅ ਵਿੱਚ ਹੋਣ ਕਾਰਨ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਗਰਮੀ ਦੀਆਂ ਲਹਿਰਾਂ ਸਬੰਧੀ ਜ਼ਿਲ੍ਹੇ ਦੇ ਸਮੂਹ ਸੈਕਟਰ ਅਫਸਰਾਂ ਨਾਲ ਵਿਚਾਰ ਵਟਾਦਰਾਂ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਸੈਕਟਰ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਅਧੀਨ ਪੈਂਦੇ ਹਰ ਇੱਕ ਪੋਲਿੰਗ ਸਟੇਸ਼ਨ ਦੀ ਖੁਦ ਮੌਕੇ ਦਾ ਜਾਇਜ਼ਾ ਲੈ ਕੇ ਇਹ ਸਪੱਸ਼ਟ ਕਰਨਗੇ ਕਿ ਪੋਲਿੰਗ ਸਟੇਸ਼ਨਾ ਤੇ ਬਿਜਲੀ, ਪਾਣੀ, ਰੈਂਪ, ਦਰਵਾਜੇ, ਖਿੜਕੀਆ, ਪੱਖੇ ਅਤੇ ਪੀਣ ਦੇ ਸਾਫ ਪਾਣੀ ਆਦਿ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ। 

ਉਨ੍ਹਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਪੋਲਿੰਗ ਸਟੇਸ਼ਨ ਤੇ ਧੁੱਪ ਤੋਂ ਬਚਣ ਲਈ ਕੋਈ ਛੱਤ ਵਾਲੇ ਹਾਲ ਜਾਂ ਟੈਂਟ ਆਦਿ ਦਾ ਪ੍ਰਬੰਧ ਜਰੂਰ ਹੋਵੇ ਤਾਂ ਜੋ ਲੋਕਾਂ ਨੂੰ ਵੋਟ ਪਾਉਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵੱਲੋਂ ਸੈਕਟਰ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਪੋਲਿੰਗ ਸਟੇਸ਼ਨਾ ਤੇ ਮੈਡੀਕਲ ਕਿੱਟਾਂ ਅਤੇ ਹੋਰ ਤਰ੍ਹਾਂ ਦੇ ਡਾਕਟਰੀ ਪ੍ਰਬੰਧ ਵੀ ਸੰਪੂਰਨ ਹੋਣ। 

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ, ਤੋਂ ਇਲਾਵਾ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਰੂਪਨਗਰ, ਸਹਾਇਕ ਸਿਵਲ ਸਰਜਨ ਰੂਪਨਗਰ, ਸਮੂਹ ਐਸ. ਐਮ. ਓਜ਼. ਜ਼ਿਲ੍ਹਾ ਰੂਪਨਗਰ, ਸਮੂਹ ਬਲਾਕ ਪੰਚਾਇਤ ਅਤੇ ਵਿਕਾਸ ਅਫ਼ਸਰ ਜ਼ਿਲ੍ਹਾ ਰੂਪਨਗਰ, ਸਮੂਹ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਤੇ ਨਗਰ ਪੰਚਾਇਤ ਜ਼ਿਲ੍ਹਾ ਰੂਪਨਗਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ) ਰੂਪਨਗਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ/ਐ. ਸਿੱ) ਰੂਪਨਗਰ ਵੀ ਸ਼ਾਮਿਲ ਹੋਏ।