5 Dariya News

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ

27 ਅਤੇ 28 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਮਨਾਇਆ ਜਾਵੇਗਾ ਦਿੱਲੀ ਫਤਿਹ ਦਿਵਸ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

5 Dariya News

ਪਟਿਆਲਾ 18-Apr-2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਵੱਲੋਂ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਦਿੱਲੀ ਫਤਿਹ ਦਿਵਸ ਸਮਾਗਮਾਂ ਦਾ ਸੱਦਾ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਸ ਸਾਲ ਦਿੱਲੀ ਫਤਿਹ ਦਿਵਸ 27 ਅਤੇ 28 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਮਨਾਇਆਜਾ  ਰਿਹਾ ਹੈ। 

ਉਹਨਾਂ ਦੱਸਿਆ ਕਿ 27 ਅਪ੍ਰੈਲ ਨੂੰ ਕੀਰਤਨ ਦਰਬਾਰ ਹੋਵੇਗਾ ਤੇ 28 ਅਪ੍ਰੈਲ ਨੂੰ ਗੁਰੂ ਕੀਆਂ ਲਾਡੀਆਂ ਫੌਜਾਂ ਆਪਣੇ ਜੌਹਰ ਵਿਖਾਉਣਗੀਆਂ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੰਥ ਦੀਆਂ ਸਮੂਹ ਜਥੇਬੰਦੀਆਂ ਨੂੰ ਇਹਨਾਂ ਪ੍ਰੋਗਰਾਮਾਂ ਵਾਸਤੇ ਸੱਦਾ ਦਿੱਤਾ ਜਾ ਰਿਹਾ ਹੈ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਦਲ ਪੰਥ, ਸੰਤ ਸਮਾਜ ਨੂੰ ਵੀ ਸੱਦਾ ਪੱਤਰ ਦਿੱਤੇ ਜਾਣਗੇ ਜਿਹਨਾਂ ਵਾਸਤੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀਆਂ ਟੀਮਾਂ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚ ਕੇ ਸੱਦਾ ਪੱਤਰ ਦੇਣਗੀਆਂ।

ਉਹਨਾਂ ਦੱਸਿਆ ਕਿ ਇਸ ਵਾਰ ਦੇ ਪ੍ਰੋਗਰਾਮ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਗੁਰਬਾਣੀ ਕੀਰਤਨ ਦਰਬਾਰ ਤੋਂ ਅਗਲੇ ਦਿਨ ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ਆਪਣੇ ਜੌਹਰ ਵਿਖਾਉਣਗੀਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਇਤਿਹਾਸ ਤੋਂ ਸੰਗਤ ਨੂੰ ਫਿਰ ਤੋਂ ਜਾਣੂ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਹ ਸਮਾਗਮ ਲਾਲ ਕਿਲ੍ਹੇ ’ਤੇ ਆਯੋਜਿਤ ਕਰਨ ਦਾ ਮਕਸਦ ਸਿੱਖ ਪੰਥ ਦੇ ਅਮੀਰ ਤੇ ਵਿਲੱਖਣ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਹੈ। 

ਉਹਨਾਂ ਕਿਹਾ ਕਿ ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਜੱਸ ਸਿੰਘ ਆਹਲੂਵਾਲੀਆ ਤੇ ਬਾਬਾ ਬਘੇਲ ਸਿੰਘ ਵੱਲੋਂ ਦਿੱਲੀ ’ਤੇ ਕੀਤੀ ਫਤਿਹ ਦੀ ਯਾਦ ਵਿਚ ਇਹ ਦਿੱਲੀ ਫਤਿਹ ਦਿਵਸ ਮਨਾਇਆ ਜਾਂਦਾ ਹੈ ਜਿਸਨੂੰ ਲੈ ਕੇ ਸੰਗਤਾਂ ਵਿਚ ਬਹੁਤ ਉਤਸ਼ਾਹ ਹੈ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਸਾਰੀਆਂ ਥਾਵਾਂ ਹੁੰਮ ਹੁੰਮਾ ਕੇ ਪੁੱਜਣ ਤੇ ਪ੍ਰੋਗਰਾਮਾਂ ਵਿਚ ਹਾਜ਼ਰੀ ਲਗਵਾਉਣ।

दिल्ली सिख गुरुद्वारा प्रबंधक कमेटी ने दिल्ली फतेह दिवस समारोह के लिए निहंग सिंह प्रमुख बाबा बलबीर सिंह को सौंपा निमंत्रण पत्र

27 और 28 अप्रैल को लाल किले पर मनाया जाएगा दिल्ली फतेह दिवस: हरमीत सिंह कालका, जगदीप सिंह काहलों

पटियाला

दिल्ली सिख गुरुद्वारा प्रबंधक कमेटी के अध्यक्ष सरदार हरमीत सिंह कालका और महासचिव सरदार जगदीप सिंह काहलों के नेतृत्व में कमेटी की टीम ने निहंग सिंह प्रमुख बाबा बलबीर सिंह से मुलाकात करते हुए उन्हें दिल्ली फतेह दिवस समागमों में शामिल होने के लिए निमंत्रण पत्र दिया। इस मौके पर मीडिया से बात करते हुए सरदार कालका और सरदार काहलों ने कहा कि इस साल दिल्ली फतेह दिवस 27 और 28 अप्रैल को लाल किले पर मनाया जा रहा है, 27 अप्रैल को कीर्तन दरबार होगा और 28 अप्रैल को गुरु की निहंग सिंह फौज गतका (सिख मार्शल आर्ट) का प्रदर्शन करेंगी।

उन्होंने कहा कि दिल्ली गुरुद्वारा कमेटी इन कार्यक्रमों के लिए सभी पंथ संगठनों को आमंत्रित कर रही है, जिसमें शिरोमणि गुरुद्वारा प्रबंधक कमेटी, पंजाब के पंथक दल व संत समाज को भी निमंत्रण पत्र दिए जाएंगे, जिसके तहत दिल्ली कमेटी के पदाधिकारियों और सदस्यों की टीमों की डयुटी लगाई गई है यह सभी विभिन्न शहरों में पहुंचकर निमंत्रण पत्र सौंपेगे। फतेह दिवस पर इस बार के कार्यक्रम माता गुजर कौर जी को समर्पित किये जा रहे हैं। 

संगत को माता गुजर कौर जी के जीवन इतिहास से परिचित कराया जाएगा। उन्होंने कहा कि लाल किले पर इस कार्यक्रम के आयोजन का उद्देश्य लोगों को सिख पंथ के समृद्ध और अद्वितीय इतिहास से अवगत कराना है। दिल्ली फतेह दिवस बाबा जस्सा सिंह रामगढ़िया, बाबा जस्सा सिंह अहलूवालिया और बाबा बाघेल सिंह द्वारा दिल्ली पर विजय प्राप्त करने की याद में मनाया जाता है, जिसे लेकर संगत में काफी उत्साह है। उन्होंने पंजाब, हरियाणा, हिमाचल प्रदेश सहित अन्य प्रदेशों की संगत से अपील करते हुए अधिक से अधिक संख्या में कार्यक्रमों में भाग लेने की अपील की।