5 Dariya News

ਸਿਹਤ ਵਿਭਾਗ ਵੱਲੋਂ 22 ਤੋਂ 26 ਤੱਕ ਮਨਾਇਆ ਜਾਵੇਗਾ ਮਲੇਰੀਆ ਵਿਰੋਧੀ ਹਫਤਾ

5 Dariya News

ਰੂਪਨਗਰ 24-Apr-2024

ਸਿਹਤ ਵਿਭਾਗ ਵੱਲੋਂ ਮਲੇਰੀਏ ਦੇ ਖਾਤਮੇ ਨੂੰ ਮੁੱਖ ਰੱਖਦੇ ਹੋਏ 22 ਤੋਂ 26 ਅਪ੍ਰੈਲ ਤੱਕ ਮਲੇਰੀਏ ਵਿਰੋਧੀ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸਿਵਲ ਸਰਜਨ ਦਫਤਰ ਵਿਖੇ ਡਾਕਟਰ ਮਨੂ ਵਿੱਜ ਸਿਵਲ ਸਰਜਨ ਰੂਪਨਗਰ ਨੇ ਇੱਕ ਮਲੇਰੀਏ ਦੇ ਸੰਬੰਧ ਵਿੱਚ ਜਾਗਰੂਕਤਾ ਪੋਸਟਰ ਜਾਰੀ ਕੀਤਾ। 

ਉਹਨਾਂ ਨੇ ਦੱਸਿਆ ਕਿ ਸਾਰੇ ਜਿਲੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਭੱਠਿਆਂ ਸ਼ੈਲਰਾਂ, ਸਲੱਮ ਏਰੀਏ ਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਫੀਵਰ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸੰਬੰਧ ਵਿੱਚ ਡਾਕਟਰ ਪ੍ਰਭਲੀਨ ਕੌਰ ਜ਼ਿਲ੍ਹਾ ਐਪੀਡਮੋਲੋਜਿਸਟ ਵੱਲੋਂ ਫੀਲਡ ਵਿੱਚ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਟੀਮਾਂ ਦੀ ਸੁਪਰਵੀਜ਼ਨ ਕੀਤੀ ਜਾ ਰਹੀ ਹੈ। 

ਇਸ ਮੌਕੇ ਉਹਨਾਂ ਦੱਸਿਆ ਕਿ ਹਰ ਸਾਲ ਸਿਹਤ ਵਿਭਾਗ ਵੱਲੋਂ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਸਬੰਧ ਵਿੱਚ 22 ਤੋਂ 26 ਅਪ੍ਰੈਲ ਤੱਕ ਜਿਲੇ ਅੰਦਰ ਮਲੇਰੀਆ ਵਿਰੋਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।  ਉਨ੍ਹਾਂ ਨੇ ਕਿਹਾ ਕਿ ਮਲੇਰੀਆ ਦਾ ਫੈਲਣਾ ਮਨੁੱਖੀ ਆਬਾਦੀ ਦੀ ਘਣਤਾ, ਮੱਛਰਾਂ ਦੀ ਆਬਾਦੀ ਦੀ ਘਣਤਾ, ਮੱਛਰਾਂ ਤੋਂ ਮਨੁੱਖਾਂ ਵਿੱਚ ਫੈਲਣਾ, ਅਤੇ ਮਨੁੱਖਾਂ ਤੋਂ ਮੱਛਰਾਂ ਤੱਕ ਫੈਲਣ ਵਰਗੇ ਕਾਰਕਾਂ 'ਤੇ ਨਿਰਭਰ ਕਰਦਾ ਹੈ। ਜੇਕਰ ਇਹਨਾਂ ਵਿੱਚੋਂ ਕਿਸੇ ਇੱਕ ਕਾਰਕ ਨੂੰ ਬਹੁਤ ਘੱਟ ਕਰ ਦਿੱਤਾ ਜਾਵੇ ਤਾਂ ਉਸ ਖੇਤਰ ਵਿੱਚੋਂ ਮਲੇਰੀਆ ਦਾ ਖਾਤਮਾ ਕੀਤਾ ਜਾ ਸਕਦਾ ਹੈ। 

ਇਸੇ ਲਈ ਮਲੇਰੀਆ ਪ੍ਰਭਾਵਿਤ ਖੇਤਰਾਂ ਵਿੱਚ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਦਵਾਈਆਂ ਦੇ ਨਾਲ-ਨਾਲ ਮੱਛਰਾਂ ਨੂੰ ਖਤਮ ਕਰਨ ਜਾਂ ਉਨ੍ਹਾਂ ਦੇ ਕੱਟਣ ਤੋਂ ਬਚਣ ਦੇ ਉਪਾਅ ਕੀਤੇ ਜਾਂਦੇ ਹਨ।  ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਇਸ ਲਈ ਬੁਖਾਰ ਹੋਣ ਦੀ ਸੂਰਤ ਵਿਚ ਆਪਣਾ ਮਲੇਰੀਏ ਦਾ ਟੈਸਟ ਨਜ਼ਦੀਕ ਦੀ ਸਿਹਤ ਸੰਸਥਾ ਵਿੱਚ ਮੁਫਤ ਕਰਾਓ। ਮਲੇਰੀਏ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਮੁਫਤ ਕੀਤਾ ਜਾਂਦਾ ਹੈ। 

ਇਸ ਮੌਕੇ ਡਾਕਟਰ ਅੰਜੂ ਸਹਾਇਕ ਸਿਵਲ ਸਰਜਨ ਡਾਕਟਰ ਨਵਰੂਪ ਕੌਰ ਜ਼ਿਲ੍ਹਾ ਟੀਕਾਕਰਣ ਅਫਸਰ , ਡਾਕਟਰ ਸੋਨਾਲੀ ਵੋਹਰਾ, ਜ਼ਿਲ੍ਹਾ ਐਪੀਡਮੋਲਜਿਸਟ ਅਤੇ ਹੋਰ ਅਧਿਕਾਰੀ ਦੇ ਕਰਮਚਾਰੀ ਹਾਜ਼ਰ ਸਨ।