5 Dariya News

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ

ਮਾਹਿਲਪੁਰ ਦਾਣਾ ਮੰਡੀ ਤੇ ਮਾਰਕਫੈਡ ਗੋਦਾਮ ਦੀ ਕੀਤੀ ਚੈਕਿੰਗ

5 Dariya News

ਹੁਸ਼ਿਆਰਪੁਰ 24-Apr-2024

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮਾਹਿਲਪੁਰ ਦਾਣਾ ਮੰਡੀ ਤੇ ਮਾਰਕਫੈਡ ਗੋਦਾਮ ਦੀ ਚੈਕਿੰਗ ਕਰਦਿਆਂ ਸਬੰਧਤ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚੀ ਕਣਕ ਦੀ ਖ਼ਰੀਦ ਤੇ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 35237 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 35154 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 12987 ਮੀਟ੍ਰਿਕ ਟਨ, ਮਾਰਕਫੈਡ ਵਲੋਂ 4897, ਪਨਸਪ ਵਲੋਂ 7206, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 6323, ਐਫ.ਸੀ.ਆਈ ਵਲੋਂ 2921 ਅਤੇ ਵਪਾਰੀਆਂ ਵਲੋਂ 820 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦ ਕੀਤੀ ਗਈ ਕਣਕ ਲਈ ਕਿਸਾਨਾਂ ਨੂੰ 51.80 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਅਧਿਕਾਰੀਆਂ ਨੂੰ ਖ਼ਰੀਦ ਕੀਤੀ ਕਣਕ ਦੀ ਨਾਲੋ-ਨਾਲ ਲਿਫਟਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖ਼ਰੀਦ ਨੂੰ ਲੈ ਕੇ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਲਿਫਟਿੰਗ ਦਾ ਰੋਜ਼ਾਨਾ ਟੀਚਾ ਪੂਰਾ ਕਰਨ ਲਈ ਸਾਰੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਸ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਦੇ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਨਮੀ ਵਾਲੀ ਫ਼ਸਲ ਵੀ ਕੱਟ ਦਿੰਦੀਆਂ ਹਨ, ਜਿਸ ਨਾਲ ਫਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਦ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ। 

डिप्टी कमिश्नर कोमल मित्तल ने गेहूं की खरीद व लिफ्टिंग में तेजी लाने संबंधी अधिकारियों व खरीद एजेंसियों को दी हिदायत

माहिलपुर मंडी व मार्कफैड गोदाम किया चैक

होशियारपुर

डिप्टी कमिश्नर कोमल मित्तल ने आज माहिलपुर दाना मंडी व मार्कफैड गोदाम की चैकिंग करते हुए संबंधित अधिकारियों व खरीद एजेंसियों को निर्देश दिए कि जिले की मंडियों में पहुंचे गेहूं की खरीद व लिफ्टिंग में तेजी लाई जाए। उन्होंने कहा कि जिले की मंडियों में अब तक 35237 मीट्रिक टन गेहूं की आमद हो चुकी है और 35154 मीट्रिक टन गेहूं की खरीद की जा चुकी है।

डिप्टी कमिश्नर ने बताया कि अब तक पनग्रेन की ओर से 12987 मीट्रिक टन, मार्कफैड की ओर से 4897 , पनसप की ओर से 7206, पंजाब स्टेट वेयर हाउस कार्पोरेशन की ओर से 6323, एफ.सी.आई की ओर से 2921 व व्यापारियों की ओर से 820 मीट्रिक टन गेहूं की खरीद की जा चुकी है। उन्होंने बताया कि अब तक खरीद किए गए गेहूं के लिए किसानों को 51.80 करोड़ रुपए की अदायगी की जा चुकी है।

डिप्टी कमिश्नर ने कहा कि मंडियों में लिफ्टिंग का काम भी तेजी से जारी है और अधिकारियों को गेहूं के साथ-साथ लिफ्टिंग के निर्देश दिए गए हैं। उन्होंने कहा कि जिले में गेहूं की सुचारु खरीद को लेकर कोई कमी नहीं आने दी जाएगी और जिला प्रशासन की ओर से मंडियों में से गेहूं का एक-एक दाना खरीदा जाएगा। उन्होंने कहा कि लिफ्ंिटग का रोजना का लक्ष्य पूरा करने के लिए सभी संबंधित अधिकारियों को जरुरी निर्देश दिए जा चुके हैं और इसकी रोजाना निगरानी की जा रही है। 

उन्होंने किसानों को अपील करते हुए कहा कि मंडियों में फसल पूरी तरह सूखा कर ही लाएं व सांय 7 बजे से सुबह 10 बजे तक कंबाइनों से फसल की कटाई न करवाई जाए। उन्होंने कहा कि शाम के समय कंबाइनों से गेहूं की कटाई करवाने के समय कंबाइनों नमी वाली फसल भी काट देती है, जिससे फसल में नमी की मात्रा बढ़ जाती है। उन्होंने किसानों को अपील की कि वे गेहूं के अवशेषों व नाड़ को आग न लगाकर वातावरण को दूषित होने से बचाएं।