5 Dariya News

ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ

ਸ਼ਰਤਾਂ ਨਾ ਪੂਰੀਆਂ ਕਰਦੀਆਂ 9 ਬੱਸਾਂ ਦੇ ਚਲਾਨ ਤੇ 2 ਬੱਸਾਂ ਨੂੰ ਥਾਣਿਆ ’ਚ ਕੀਤਾ ਬੰਦ

5 Dariya News

ਹੁਸ਼ਿਆਰਪੁਰ 26-Apr-2024

ਡਿਪਟੀ ਕਮਿਸ਼ਨਰ, ਸੀਨੀਅਰ ਪੁਲਿਸ ਕਪਤਾਨ ਅਤੇ ਰਿਜਨਲ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸੇਫ ਸਕੂਲ ਵਾਹਨ ਸਕੀਮ ਤਹਿਤ ਸਹਾਇਕ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਸੰਦੀਪ ਭਾਰਤੀ ਵੱਲੋਂ ਮਾਹਿਲਪੁਰ ਅਤੇ ਗੜ੍ਹਸ਼ੰਕਰ ਵਿਚ ਪੈਂਦੇ 5 ਦੇ ਕਰੀਬ ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਕੀਤੀ ਗਈ।ਸਹਾਇਕ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਇਸ ਸਖ਼ਤ ਚੈਕਿੰਗ ਦੌਰਾਲ ਸੇਫ ਸਕੂਲ ਵਾਹਨ ਸਕੀਮ ਅਧੀਨ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 9 ਬੱਸਾਂ ਦੇ ਚਲਾਨ ਕੱਟੇ ਗਏ। 

ਇਨ੍ਹਾਂ ਵਿਚੋਂ ਬਿਨ੍ਹਾਂ ਕਾਗਜ਼ਾਤ, ਬਿਨਾਂ ਫਿਟਨੈਸ ਸਰਟੀਫਿਕੇਟ ਵਾਲੀਆਂ 2 ਬੱਸਾਂ ਨੂੰ ਵੱਖ-ਵੱਖ ਥਾਣਿਆ ਵਿਚ ਬੰਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਦੇ ਸਕੂਲਾਂ ਨਾਲ ਸਬੰਧਤ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਉਹ ਆਪਣੀਆਂ ਸਕੂਲੀ ਬੱਸਾਂ ਦੇ ਲੋੜੀਂਦੇ ਦਸਤਾਵੇਜ਼ ਪੂਰੇ ਰੱਖਣ।