ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ
5 Dariya News
ਅੰਮ੍ਰਿਤਸਰ 11-May-2024
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 23 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 17 ਬੈਂਚ ਅੰਮ੍ਰਿਤਸਰ ਅਦਾਲਤਾਂ, 1 ਬੈਂਚ ਸਥਾਈ ਲੋਕ ਅਦਾਲਤ, 3 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।
ਪੁਲਿਸ ਵਿਭਾਗ ਵੱਲੋਂ ਵੀ ਮਹਿਲਾਂ ਕਾਉਂਸਲਿੰਗ ਸੇਲਾਂ ਵਿੱਚ ਪਰਿਵਾਰਿਕ ਝਗੜਿਆ ਦੇ ਨਿਪਟਾਰੇ ਵਾਸਤੇ ਲੋਕ ਅਦਾਲਤ ਬੈਂਚ ਲਗਾਏ ਗਏ। ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 22370 ਕੇਸ ਸੁਣਵਾਈ ਵਾਸਤੇ ਰੱਖੇ ਗਏ ਸਨ, ਜਿਹਨਾਂ ਵਿੱਚੋਂ 19815 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰ਼ੀ ਅਮਰਿੰਦਰ ਸਿੰਘ ਗਰੇਵਾਲ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।
ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ। ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ, ਸੀਨੀਅਰ ਡਵੀ ਼ਵੱਲੋ ਇਹ ਸੁਨੇਹਾ ਦਿੱਤਾ ਗਿਆ ਕੀ ਲੋਕ ਅਦਾਲਤ ਜਿਸ ਨੂੰ ਦੁਜੇ ਸ਼ਬਦਾ ਵਿੱਚ ਲੋਕ ਨਿਆਇਕ ਪ੍ਰਣਾਲੀ ਵੀ ਆਖਿਆ ਜਾਂਦਾ ਹੇ ਦੇ ਰਾਹੀਂ ਆਮ ਜਨਤਾ ਆਪਣੇ ਵਿਚਾਰ ਖੁੱਲ ਕੇ ਆਪਣੇ ਝਗੜੀਆਂ ਸਬੰਧੀ ਸਬੰਧਤ ਅਦਾਤਲ ਜਿੱਥੇ ਉਹਨਾ ਦਾ ਕੇਸ ਲੰਭਿਤ ਹੇ ਬਗੇਰ ਕਿਸੇ ਵਕੀਲ ਸਾਹਿਬਾਨ ਤੋਂ ਰੱਖ ਸਕਦੇ ਹਨ ਅਤੇ ਇਹਨਾਂ ਲੋਕ ਅਦਾਲਤਾਂ ਦੇ ਰਾਹੀਂ ਆਪਣੇ ਝਗੜੇ ਸ਼ਾਂਤ-ਮਈ ਢੰਗ ਨਾਲ, ਸ਼ਾਂਤ-ਮਈ ਵਾਤਾਵਰਨ ਵਿੱਚ ਮੁੱਕਾ ਸਕਦੇ ਹਨ।
ਇਸ ਤਰ੍ਹਾਂ ਜਦੋਂ ਸ਼ਾਂਤ-ਮਈ ਢੰਗ ਨਾਲ ਕੇਸਾਂ ਦਾ ਨਿਪਟਾਰਾ ਹੁੰਦਾ ਹੇ ਤਾਂ ਸਮਾਜ ਵਿੱਚ ਇਹ ਸੰਦੇਸ਼ ਪਹੁੰਚਦਾ ਹੇ ਕਿ ਲੜਾਈ ਝਗੜੀਆਂ ਵਿੱਚ ਕੁਝ ਨਹੀ ਰਖੀਆਂ ਅਤੇ ਜੋ ਜਿੰਦਗੀ ਪ੍ਰਮਾਤਮਾਂ ਨੇ ਸਾਨੂੰ ਬਖਸ਼ੀ ਉਸਨੂੰ ਬਗੇਰ ਕਿਸੇ ਡਰ ਜਾ ਹੋਰ ਕਾਰਨਾਂ ਤੋਂ ਬਤੀਤ ਕਰ ਸਕਦੇ ਹਾਂ। ਇਕ ਪਤੀ-ਪਤਨੀ ਦਾ ਝਗੜਾ ਜੋ ਕਿ ਪਿੱਛਲੇ 10 ਸਾਲਾ ਤੋਂ ਅਦਾਲਤਾਂ ਵਿੱਚ ਲਭਿੰਤ ਸੀ, ਇਸ ਪਰਿਵਾਰਕ ਝਗੜੇ ਦੀ ਸ਼ੁਰੂਆਤ 2014 ਵਿੱਚ ਰਾਜਸਥਾਨ ਤੋਂ ਹੋਈ ਸੀ, ਅਤੇ 2023 ਤੋਂ ਇਹ ਮੁਕਦਮਾਂ ਅੰਮ੍ਰਿਤਸਰ ਵਿਖੇ ਅਦਾਲਤ ਵਿੱਚ ਲੰਭਿਤ ਸੀ।
ਜਿਸ ਵਿੱਚ ਜੱਜ ਸਾਹਿਬਾਨ ਲੋਕ ਅਦਾਲਤ ਬੈਂਚ ਨੰਬਰ 4 ਦੇ ਯਤਨਾ ਸਦਕਾ ਦੋਵੇ ਧਿਰਾ ਦਾ ਰਾਜੀਨਾਮਾ ਕਰਵਾਇਆ ਗਿਆ, ਹੁਣ ਦੋਵੇ ਧਿਰਾ ਆਪਸੀ ਰਜਾਮੰਦੀ ਦੇ ਨਾਲ ਤਲਾਕ ਲੇਣ ਲਈ ਰਾਜ਼ੀ ਕਰਵਾਇਆ ਗਿਆ ਅਤੇ ਇਹਨਾ ਦਾ ਲੰਭੇ ਸਮੇਂ ਤੋ ਚੱਲ ਰਿਹਾ ਝਗੜਾ ਖਤਮ ਹੋਇਆ।